Punjab News: ਪੰਜਾਬ ਦੇ ਸਿੱਖਿਆ ਵਿਭਾਗ ਨੇ ਪੰਜਾਬ ਅਧਿਆਪਕ ਐਵਾਰਡ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਾਰੇ ਅਧਿਆਪਕਾਂ ਨੂੰ ਐਵਾਰਡਾਂ ਨਾਲ ਨਿਵਾਜਣਗੇ।
Trending Photos
Punjab News: ਪੰਜਾਬ ਦੇ ਸਿੱਖਿਆ ਵਿਭਾਗ ਨੇ ਪੰਜਾਬ ਅਧਿਆਪਕ ਐਵਾਰਡ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਾਲ- 2023-24 ਵਾਸਤੇ 80 ਅਧਿਆਪਕ/ਮੁੱਖ ਅਧਿਆਪਕ 5 ਸਤੰਬਰ ਨੂੰ ਸਕਾਈਰਿਗ ਪੈਲੇਸ ਲੁਧਿਆਣਾ ਰੋਡ ਮੋਗਾ ਵਿੱਚ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਾਰੇ ਅਧਿਆਪਕਾਂ ਨੂੰ ਐਵਾਰਡਾਂ ਨਾਲ ਨਿਵਾਜਣਗੇ।
ਵਿਭਾਗ ਦੇ ਅਧਿਕਾਰੀਆਂ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 5 ਸਤੰਬਰ ਨੂੰ ਪਾਲਿਸੀ ਅਨੁਸਾਰ ਨਾਮਜ਼ਦ ਕੀਤੇ ਅਧਿਆਪਕਾਂ/ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰ ਉਤੇ ਸਕਰੂਟਨੀ ਕਰਨ ਉਪਰੰਤ ਜਿਨ੍ਹਾਂ ਅਧਿਆਪਕਾਂ/ਅਧਿਕਾਰੀਆਂ ਦੀਆਂ ਨਾਮਜ਼ਦਗੀਆਂ ਭੇਜੀਆਂ ਗਈਆਂ ਸਨ। ਉਨ੍ਹਾਂ ਦੀਆਂ ਪੇਸ਼ਕਾਰੀਆਂ ਰਾਜ ਪੱਧਰ 'ਤੇ ਬਣਾਈ ਜਿਊਰੀ ਵੱਲੋਂ ਲੈਣ ਉਪਰੰਤ ਉਨ੍ਹਾਂ ਵਿਚੋਂ ਮੈਰਿਟ ਦੇ ਆਧਾਰ ਉਤੇ ਅਧਿਆਪਕ ਪੰਜਾਬ ਦੇ ਸਿੱਖਿਆ ਵਿਭਾਗ ਨੇ ਐਵਾਰਡ ਜਿੱਤਣ ਵਾਲੇ ਅਧਿਆਪਕਾਂ ਦੇ ਅਧਿਆਪਕ ਦਿਵਸ 'ਤੇ ਨਾਂ ਐਲਾਨੇ ਸਨ।
ਅਧਿਆਪਕ ਦਿਵਸ 2023 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿੱਚ ਸਨਮਾਨਿਤ ਕੀਤੇ ਵਾਲੇ 80 ਅਧਿਆਪਕ ਦੀ ਸੂਚੀ ਸਕੂਲ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ। ਸਕੂਲ ਸਿੱਖਿਆ ਮੰਤਰੀ ਵੱਲੋਂ ਮਨਜ਼ੂਰ ਕੀਤੀ ਗਈ ਸੂਚੀ ਅਨੁਸਾਰ ਅਧਿਆਪਕ ਰਾਜ ਪੁਰਸਕਾਰ 54 ਅਧਿਆਪਕਾਂ ਨੂੰ ਦਿੱਤਾ ਜਾਵੇਗਾ ਜਦਕਿ ਯੰਗ ਟੀਚਰ ਐਵਾਰਡ 11 ਅਧਿਆਪਕਾਂ ਨੂੰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Agriculture News: ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਲੈਣ ਲਈ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ
ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਅਤੇ 5 ਅਧਿਆਪਕਾਂ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੌਮੀ ਅਧਿਆਪਕ ਦਿਵਸ ਮੌਕੇ ਰਾਜ ਸਰਕਾਰ ਵੱਲੋਂ ਸਨਮਾਨ ਲਈ ਚੁਣੇ ਗਏ ਸਾਰੇ ਅਧਿਆਪਕ ਨੂੰ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੂਜੇ ਟੀਚਰਾਂ ਲਈ ਚਾਨਣ ਮੁਨਾਰਾ ਬਨਣਗੇ। ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਸਬੰਧੀ ਸੂਬਾ ਪੱਧਰੀ ਸਮਾਗਮ ਮੋਗਾ 'ਚ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : Mohali news: ਮੁਹਾਲੀ 'ਚ ਰਸਤਾ ਖੋਲ੍ਹਣ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ