ਮੁੱਖ ਮੰਤਰੀ ਭਗਵੰਤ ਮਾਨ ਨੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ
Advertisement
Article Detail0/zeephh/zeephh1315545

ਮੁੱਖ ਮੰਤਰੀ ਭਗਵੰਤ ਮਾਨ ਨੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ ਵਿਖੇ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਪਰਿਵਾਰ ਵਾਂਗ ਹੈ ਤੇ ਜਨਤਾ ਦੀ ਸੇਵਾ ਕਰਨਾ ਪੁਲਿਸ ਦਾ ਫਰਜ਼ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ 4358 ਨਵੇਂ ਕਾਂਸਟੇਬਲਾਂ ਨੂੰ ਵੰਡੇ ਨਿਯੁਕਤੀ ਪੱਤਰ

  ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਸਭ ਤੋਂ ਪਹਿਲਾ ਹਰ ਪੈੱਨ ਬੇਰਜ਼ੁਗਾਰੀ ਖਤਮ ਕਰਨ ਲਈ ਚੱਲੇਗਾ। ਜਿਸ ਵੱਲ ਕਦਮ ਵਧਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4358 ਨਵੇਂ ਕਾਂਸਟੇਬਲਾਂ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡੇ ਗਏ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਲਈ ਚੁਣੇ ਗਏ 4358 ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਸਰਕਾਰ ਵੱਲੋਂ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਸੀ।

ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਚੰਡੀਗੜ੍ਹ ‘ਚ ਇਕ ਸਮਾਗਮ ਰੱਖਿਆ ਗਿਆ ਸੀ। ਜਿਸ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਹੋਰ ਪੁਲਿਸ ਅਫਸਰ ਦੇ ਉੱਚ ਅਧਿਕਾਰੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਪੁਲਸ ਦੇ ਨਵੇਂ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡ ਕੇ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਪਰਿਵਾਰ ਵਾਂਗ ਹੈ ਤੇ ਪੁਲਿਸ ਦਾ ਫਰਜ਼ ਹੈ ਸਮਾਜ ਦੀ ਸੇਵਾ ਕਰਨਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਾਰਦਰਸ਼ੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੀ ਨਿਯੁਕਤੀ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਚਿੰਤਤ ਹੈ।

WATCH LIVE TV

Trending news