Punjab News: ਪੈਰਿਸ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਰਤੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ ਗਿਆ।
Trending Photos
Punjab News: ਪੈਰਿਸ ਓਲੰਪਿਕ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਰਤੇ ਪੰਜਾਬ ਦੇ 19 ਖਿਡਾਰੀਆਂ ਦਾ ਐਤਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ਉਤੇ ਸਨਮਾਨ ਕੀਤਾ ਗਿਆ। ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ 8 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਗਏ ਜਦਕਿ ਓਲੰਪਿਕ 'ਚ ਭਾਗ ਲੈਣ ਵਾਲੇ 11 ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾ ਰਹੇ ਹਨ।
ਸਰਕਾਰੀ ਪ੍ਰੋਗਰਾਮ ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਕਰਵਾਇਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਹਾਕੀ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਜਿਨ੍ਹਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਹਾਕੀ ਖਿਡਾਰੀਆਂ ਦੀ ਇਹ ਸ਼ਾਨਦਾਰ ਜਿੱਤ ਪੂਰੇ ਦੇਸ਼ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਟੀਮ ਦਾ ਹਰ ਮੈਚ ਨਿੱਜੀ ਤੌਰ 'ਤੇ ਦੇਖਿਆ ਹੈ ਅਤੇ ਇਨ੍ਹਾਂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਸਾਨੂੰ ਮਾਣ ਮਹਿਸੂਸ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਟੀਮ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟ੍ਰੇਲੀਆ ਨੂੰ ਹਰਾਉਣ 'ਤੇ ਬੇਹੱਦ ਖੁਸ਼ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਰਹੇ। ਉਨ੍ਹਾਂ ਕਿਹਾ ਕਿ ਤਮਗਾ ਜਿੱਤਣ ਵਾਲੀ ਟੀਮ ਹਰ ਦੇਸ਼ ਵਾਸੀ ਲਈ ਸੁਪਨੇ ਦੇ ਸਾਕਾਰ ਹੋਣ ਵਰਗੀ ਹੈ ਅਤੇ ਸਭ ਤੋਂ ਵਧੀਆ ਗੱਲ ਇਹ ਹੈ ਕਿ ਕਪਤਾਨ ਹਰਮਨਪ੍ਰੀਤ ਨੇ ਟੀਮ ਨੂੰ ਅੱਗੇ ਤੋਂ ਅੱਗੇ ਕਰਕੇ ਜਿੱਤ ਵੱਲ ਲੈ ਕੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰਸ਼ਿਪ ਕਾਬਲੀਅਤ ਬੇਮਿਸਾਲ ਸੀ, ਜਿਸ ਦੀ ਬਦੌਲਤ ਟੀਮ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਿਆ।
ਮੁੱਖ ਮੰਤਰੀ ਨੇ ਕਿਹਾ ਕਿ ਹਰਮਨਪ੍ਰੀਤ ਨੇ ਓਲੰਪਿਕ ਵਿੱਚ ਇਕੱਲੇ 10 ਗੋਲ ਕੀਤੇ ਹਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਸੂਬਾ ਸਰਕਾਰ ਅੱਜ ਇਨ੍ਹਾਂ ਨਾਇਕਾਂ ਦਾ ਸਨਮਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਇਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਰਿਕਾਰਡ ਦੀ ਸ਼ਲਾਘਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਮੁੜ ਸੁਰਜੀਤੀ ਦੇ ਰਾਹ 'ਤੇ ਹੈ ਅਤੇ ਪੰਜਾਬ ਨਵੰਬਰ ਮਹੀਨੇ ਵਿੱਚ ਚਾਰ ਵਿਸ਼ਵ ਪੱਧਰੀ ਹਾਕੀ ਟੀਮਾਂ ਵਿਚਕਾਰ ਲੀਗ ਟੂਰਨਾਮੈਂਟ ਕਰਵਾਉਣ ਬਾਰੇ ਵਿਚਾਰ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਖੇੜਾ ਵਤਨ ਪੰਜਾਬ ਦੀਆ’ ਦਾ ਤੀਜਾ ਐਡੀਸ਼ਨ 28 ਅਗਸਤ ਤੋਂ ਸ਼ੁਰੂ ਹੋਵੇਗਾ, ਜੋ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਮਾਹਿਲਪੁਰ ਖੇਤਰ ਵਿੱਚ ਫੁੱਟਬਾਲ, ਸੰਗਰੂਰ ਵਿੱਚ ਮੁੱਕੇਬਾਜ਼ੀ, ਜਲੰਧਰ ਵਿੱਚ ਹਾਕੀ, ਲੁਧਿਆਣਾ ਵਿੱਚ ਅਥਲੈਟਿਕਸ ਅਤੇ ਹੋਰ ਖੇਡ ਕਲੱਸਟਰਾਂ ਦਾ ਵਿਕਾਸ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਅਤੇ ਨੌਕਰੀਆਂ ਤੋਂ ਇਲਾਵਾ ਸੂਬਾ ਸਰਕਾਰ ਪਹਿਲਾਂ ਹੀ ਦਿੱਤੀਆਂ ਗਈਆਂ ਨੌਕਰੀਆਂ ਵਿੱਚ ਤਰੱਕੀਆਂ ਦੇਣ ਦੀਆਂ ਸੰਭਾਵਨਾਵਾਂ ਦਾ ਵੀ ਪਤਾ ਲਗਾਏਗੀ। ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹੋਏ ਉਲੰਪਿਕ ਮੈਚਾਂ ਦੌਰਾਨ ਮੈਦਾਨ 'ਤੇ ਹੋਏ ਤਜ਼ਰਬਿਆਂ ਬਾਰੇ ਖਿਡਾਰੀਆਂ ਤੋਂ ਸਵਾਲ-ਜਵਾਬ ਵੀ ਪੁੱਛੇ। ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਹੋਰ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੈਚਾਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਸ਼ਾਨਦਾਰ ਖੇਡ ਦੀ ਸ਼ਲਾਘਾ ਕੀਤੀ, ਜਿਸ ਕਾਰਨ ਟੀਮ ਦੀ ਸ਼ਾਨਦਾਰ ਜਿੱਤ ਹੋਈ।
ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਖੇਡ ਹਾਕੀ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਮੁੱਚਾ ਦੇਸ਼ ਇਨ੍ਹਾਂ ਸਾਰੇ ਖਿਡਾਰੀਆਂ ਦਾ ਰਿਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਪ੍ਰਾਪਤੀ ਨੂੰ ਬਿਆਨ ਕਰਨ ਲਈ ਸ਼ਬਦ ਘੱਟ ਪੈਂਦੇ ਹਨ। ਉਨ੍ਹਾਂ ਟੀਮ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਕਿਹਾ ਕਿ ਇਨ•ਾਂ ਖਿਡਾਰੀਆਂ ਨੂੰ ਸੂਬੇ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਲਈ ਬਰਾਂਡ ਅੰਬੈਸਡਰ ਬਣਾਇਆ ਜਾਵੇਗਾ ਤਾਂ ਜੋ ਸਾਡੇ ਨੌਜਵਾਨਾਂ ਨੂੰ ਪ੍ਰੇਰਨਾ ਮਿਲ ਸਕੇ।
ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨਾ ਸੂਬੇ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ।
ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੇ ਵੀ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਨਾਲ ਇਹ ਵੀ ਵਾਅਦਾ ਕੀਤਾ ਕਿ ਅਗਲੀ ਵਾਰ ਓਲੰਪਿਕ ਵਿੱਚ ਮੈਡਲਾਂ ਦਾ ਰੰਗ ਬਦਲ ਜਾਵੇਗਾ। ਮਨਦੀਪ ਸਿੰਘ ਨੇ ਇਹ ਵੀ ਆਸ ਪ੍ਰਗਟਾਈ ਕਿ ਅਗਲੀ ਵਾਰ ਸੂਬੇ ਦੀ ਓਲੰਪਿਕ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਗਿਣਤੀ ਵਧੇਗੀ। ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।
ਇਹ ਵੀ ਪੜ੍ਹੋ : Kiratpur Sahib Accident: ਕੀਰਤਪੁਰ- ਮਨਾਲੀ ਮੁੱਖ ਮਾਰਗ 'ਤੇ ਸੇਬ ਨਾਲ ਭਰਿਆ ਟਰੱਕ ਪਲਟਿਆ, ਇੱਕ ਦੀ ਮੌਤ