Manu Bhaker Meets Cm mann: ਮੁੱਖ ਮੰਤਰੀ ਨੇ ਮਨੂੰ ਭਾਕਰ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ।
Trending Photos
Manu Bhaker Meets Cm mann(ਨਕੁਲ ਅਰੋੜਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ।
ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ।
ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣਾ ਹੈ। ਭਗਵੰਤ ਸਿੰਘ ਮਾਨ ਨੇ ਭਾਰਤੀ ਖਿਡਾਰੀਆਂ ਖ਼ਾਸ ਤੌਰ ਉਤੇ ਪੰਜਾਬ ਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਤਗ਼ਮੇ ਜਿੱਤੇ ਹਨ।
ਇਹ ਵੀ ਪੜ੍ਹੋ: Paris Olympics 2024: ਜਾਣੋ ਪੰਜਾਬ ਦੇ ਹਾਕੀ ਖਿਡਾਰੀਆਂ ਬਾਰੇ ਜਿਹਨਾਂ ਨੇ ਜਿੱਤਿਆ ਓਲੰਪਿਕਸ ਮੈਡਲ
ਇਸ ਦੌਰਾਨ ਮਨੂੰ ਭਾਕਰ ਨੇ ਮਿਲਣ ਲਈ ਸਮਾਂ ਦੇਣ ਅਤੇ ਸਨਮਾਨਿਤ ਕਰਨ ਉਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸ ਨੇ ਪੰਜਾਬ ਵਿੱਚ ਖੇਡਾਂ ਦੀ ਤਰੱਕੀ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਅਤੇ ਖੇਡ ਨੀਤੀ ਦੀ ਤਾਰੀਫ਼ ਕੀਤੀ। ਉਸ ਨੇ ਸਾਰੇ ਖਿਡਾਰੀਆਂ ਨੂੰ ਬਰਾਬਰ ਮੌਕੇ ਦੇਣ ਦੀ ਵਕਾਲਤ ਕੀਤੀ ਤਾਂ ਕਿ ਵੱਖ-ਵੱਖ ਮੁਕਾਬਲਿਆਂ ਵਿੱਚ ਦੇਸ਼ ਲਈ ਜ਼ਿਆਦਾ ਤੋਂ ਜ਼ਿਆਦਾ ਤਗ਼ਮੇ ਜਿੱਤੇ ਜਾ ਸਕਣ।
ਇਹ ਵੀ ਪੜ੍ਹੋ: Paris Olympics 2024: सीएम मान ने पेरिस ओलंपिक में रजत पदक जीतने पर नीरज चोपड़ा को दी बधाई