CM Bhagwant Mann News: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Mann) ਨੇ ਅੱਜ 26 ਜਨਵਰੀ ਨੂੰ ਪੰਜਾਬ ਖੇਤੀਬਾੜੀ 'ਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ।
Trending Photos
CM Bhagwant Mann News: ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਵੱਖ-ਵੱਖ ਸੂਬਿਆਂ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Mann) ਨੇ ਅੱਜ 26 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਪਹਿਲੀ ਵਾਰ ਜਨਤਕ ਤੌਰ 'ਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਗਰਭਵਤੀ (Dr Gurpreet Kaur Pregnant) ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਹ 7 ਮਹੀਨੇ ਦੀ ਗਰਭਵਤੀ (Dr Gurpreet Kaur Pregnant) ਹੈ ਅਤੇ ਮਾਰਚ ਮਹੀਨੇ 'ਚ ਉਨ੍ਹਾਂ ਦੇ ਘਰ ਕਿਲਕਾਰੀਆਂ ਗੂੰਜਣਗੀਆਂ।
ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਕੋਈ ਵੀ ਟੈਸਟ ਨਹੀਂ ਕਰਵਾਇਆ। ਉਹ ਚਾਹੁੰਦੇ ਹਨ ਕਿ ਚਾਹੇ ਕੁੜੀ ਹੋਵੇ ਚਾਹੇ ਮੁੰਡਾ ਬਸ ਸਿਹਤਮੰਦ ਆਵੇ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਪੰਜਾਬ ਕਰਕੇ ਆਇਆ ਹੈ। ਸੰਘਰਸ਼ ਦੀ ਘਾਲਣਾ ਕੀਤੀ ਤੇ ਸ਼ਹਾਦਤਾਂ ਦਿੱਤੀਆਂ। ਇਨ੍ਹਾਂ ਕੁਰਬਾਨੀਆਂ ਸਦਕਾ ਹੀ ਗਣਤੰਤਰ ਦਿਵਸ ਆਇਆ ਹੈ।
ਇਸ ਦੇ ਨਾਲ ਹੀ ਰਾਜਪਥ 'ਤੇ ਪੰਜਾਬ ਦੀ ਝਾਕੀ ਨਾ ਦਿਖਾਉਣ ਦੇ ਫੈਸਲੇ 'ਤੇ ਵੀ ਸੀਐਮ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਕੂਕਾ ਲਹਿਰ ਹੋਵੇ, ਅਕਾਲੀ ਲਹਿਰ ਹੋਵੇ, ਪਗੜੀ ਸੰਭਾਲ ਜੱਟਾ ਹੋਵੇ, ਕਾਮਾਗਾਟਾ ਮਾਰੂ ਹੋਵੇ, ਇਹ ਸਾਰੀਆਂ ਲਹਿਰਾਂ ਪੰਜਾਬ ਵਿੱਚੋਂ ਆਈਆਂ ਹਨ। ਇਸ ਲਈ ਇਹ ਪੰਜਾਬ ਲਈ ਖਾਸ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ 25 ਜਨਵਰੀ ਅਤੇ 15 ਅਗਸਤ ਨੂੰ ਪੰਜਾਬ ਦੀ ਝਾਕੀ ਹਟਾ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : CM Bhagwant Mann News: ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਗਰਭਵਤੀ, ਦੇਖੋ ਸੀਐਮ ਨੇ ਕਿਸ ਅੰਦਾਜ਼ 'ਚ ਕੀਤਾ ਜਨਤਕ ਕੌਰ ਉਤੇ ਐਲਾਨ
ਇਹ ਝਾਕੀਆਂ ਹਨ, ਦੱਸੋ ਕੀ ਗਲਤ ਲਿਖਿਆ ਹੈ। ਪੰਜਾਬ ਨੂੰ ਛੱਡ ਕੇ ਆਜ਼ਾਦੀ ਦਿਵਸ ਕਿਵੇਂ ਮਨਾਓਗੇ? ਸਾਡੇ ਸ਼ਹੀਦਾਂ ਦੀ ਇੱਜਤ ਘੱਟ ਨਹੀਂ ਹੋਵੇਗੀ। ਜੇ ਤੁਸੀਂ ਇਹ ਝਾਕੀ ਵੀ ਸ਼ਾਮਲ ਕੀਤੀ ਹੁੰਦੀ ਤਾਂ ਤੁਹਾਡੀ ਇੱਜ਼ਤ ਹੋਰ ਵਧ ਜਾਂਦੀ।
ਇਹ ਵੀ ਪੜ੍ਹੋ : Padma Awards 2024: ਪੰਜਾਬੀ ਅਦਾਕਾਰ ਨਿਰਮਲ ਰਿਸ਼ੀ ਅਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮ ਸ਼੍ਰੀ ਅਵਾਰਡ