ਖੇਤੀਬਾੜੀ ਤੇ ਸਕੂਲੀ ਸਿੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
Advertisement
Article Detail0/zeephh/zeephh1304681

ਖੇਤੀਬਾੜੀ ਤੇ ਸਕੂਲੀ ਸਿੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਦੀ ਸ਼ਾਮ ਲਾਇਵ ਹੋ ਕੇ ਪੰਜਾਬ ਦੇ ਲੋਕਾਂ ਦੇ ਰੂ ਬ ਰੂ ਹੋਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਆਮ ਆਦਮੀ ਪਾਰਟੀ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰੇਗੀ ਅਤੇ ਸਿੱਖਿਆ ਦੇ ਖੇਤਰ ਨੂੰ ਵੀ ਬਿਹਤਰ ਬਣਾਉਣ ਲਈ ਸੁਧਾਰ ਕੀਤੇ ਜਾਣਗੇ।

ਖੇਤੀਬਾੜੀ ਤੇ ਸਕੂਲੀ ਸਿੱਖਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ- 15 ਅਗਸਤ ਨੂੰ ਦੇਸ਼ ਭਰ ‘ਚ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ 15 ਅਗਸਤ ਦੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਵਾਸੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆ ਹਨ ਅਤੇ ਅੱਜ ਵੀ ਸਰਹੱਦਾਂ ‘ਤੇ ਪੰਜਾਬੀ ਸੀਨਾ ਤਾਣ ਕੇ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਗਰੀਬੀ, ਅਨਪੜ੍ਹਤਾ ਅਤੇ ਕਈ ਹੋਰ ਆਲਮਤਾਂ ਹਨ ਜਿੰਨ੍ਹਾਂ ਨੂੰ ਦੂਰ ਕਰਨ ਲਈ ਇੱਕਠੇ ਹੋ ਕੇ ਕੰਮ ਕਰਨ ਦੀ ਲੋੜ ਹੈ।

ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਵ ਹੋ ਕੇ ਕਿਹਾ ਕਿ ਪੰਜਾਬ ‘ਚੋ ਉੱਠੀ ਹਰੀ ਕ੍ਰਾਂਤੀ ਦਾ ਦੇਸ਼ ‘ਚ ਵੱਡਾ ਯੋਗਦਾਨ ਹੈ। ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਭਰੇ ਹਨ। ਉਨ੍ਹਾਂ ਕਿਹਾ ਹੈ ਕਿ ਬੱਚਿਆਂ ਦਾ ਖੇਤੀ ਵੱਲ ਧਿਆਨ ਘੱਟ ਰਿਹਾ ਹੈ ਅੱਜ ਕੱਲ ਦੇ ਬੱਚੇ ਖੇਤੀ ਛੱਡ ਨੌਕਰੀ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਬੱਚਿਆਂ ਨੂੰ ਖੇਤੀ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਪੂਰੀ ਮਿਹਨਤ ਕਰ ਰਹੇ ਹਾਂ।

ਸਕੂਲੀ ਸਿੱਖਿਆ ਵਿੱਚ ਸੁਧਾਰ

ਆਜ਼ਾਦੀ ਦੇ ਦਿਨ ਪੰਜਾਬ ਸਰਾਕਰ ਵੱਲੋਂ ਪੰਜਾਬੀਆਂ ਨੂੰ 75 ਮੁਹੱਲਾ ਕਲੀਨਿਕ ਸਮਰਪਿਤ ਕੀਤੇ ਗਏ। ਜਿੱਥੇ ਲੋਕ ਆਪਣਾ ਫਰੀ ਇਲਾਜ਼ ਕਰਵਾ ਸਕਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ‘ਚ ਹਜ਼ਾਰਾਂ ਕਲੀਨਿਕ ਹੋਰ ਖੋਲ੍ਹੇ ਜਾਣਗੇ। ਸਿੱਖਿਆ ਖੇਤਰ ਬਾਰੇ ਬੋਲਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ’ਤੇ ਕੰਮ ਕੀਤਾ ਜਾਵੇਗਾ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ’ਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਡਿਗਰੀਆਂ ਦੇ ਹਿਸਾਬ ਨਾਲ ਇਥੇ ਨੌਕਰੀਆਂ ਮਿਲਣ ਤਾਂ ਕਿ ਸ਼ਹੀਦਾਂ ਤੋਂ ਮਿਲਿਆ ਹੋਇਆ ਆਜ਼ਾਦ ਦੇਸ਼ ਛੱਡ ਕੇ ਵਿਦੇਸ਼ ਨਾ ਜਾਣਾ ਪਵੇ ਤੇ ਨੌਜਵਾਨਾਂ ਨੂੰ ਇਥੇ ਚੰਗੀ ਸਿੱਖਿਆ ਪ੍ਰਾਪਤ ਹੋਵੇ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣ ਲਈ ਵੱਖਰੇ ਢੰਗ ਨਾਲ ਡਿਵੈਲਪ ਕਰਾਂਗੇ ਅਤੇ ਸਕੂਲੀ ਸਿੱਖਿਆ ਵਿੱਚ ਸੁਧਾਰ ਕਰਾਂਗੇ।

Trending news