ਭਰੀ ਸਭਾ 'ਚ ਮੁੱਖ ਮੰਤਰੀ ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਤੇ ਵੀ ਚਲੇ ਜਾਓ ਬਚ ਨਹੀਂ ਸਕੋਗੇ
Advertisement
Article Detail0/zeephh/zeephh1238420

ਭਰੀ ਸਭਾ 'ਚ ਮੁੱਖ ਮੰਤਰੀ ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਤੇ ਵੀ ਚਲੇ ਜਾਓ ਬਚ ਨਹੀਂ ਸਕੋਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੂੰ ਵਿਧਾਨ ਸਭਾ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਵਿਚ ਸ਼ਾਮਲ ਹੋ ਜਾਓ, ਤੁਸੀਂ ਬਚ ਨਹੀਂ ਸਕੋਗੇ। 

ਭਰੀ ਸਭਾ 'ਚ ਮੁੱਖ ਮੰਤਰੀ ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਤੇ ਵੀ ਚਲੇ ਜਾਓ ਬਚ ਨਹੀਂ ਸਕੋਗੇ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੂੰ ਵਿਧਾਨ ਸਭਾ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਵਿਚ ਸ਼ਾਮਲ ਹੋ ਜਾਓ, ਤੁਸੀਂ ਬਚ ਨਹੀਂ ਸਕੋਗੇ। ਪਿਛਲੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਕਾਂਗਰਸ ਸਰਕਾਰ ਵਿਚ ਮੰਤਰੀ ਰਹਿ ਚੁੱਕੇ ਉਨ੍ਹਾਂ ਆਗੂਆਂ ਨੂੰ ਚੇਤਾਵਨੀ ਦਿੱਤੀ ਹੈ ਜੋ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।

 

ਵਿੱਤ ਮੰਤਰੀ ਹਰਪਾਲ ਚੀਮਾ ਨੇ ਸਦਨ ਵਿੱਚ ਬਜਟ ਪੇਸ਼ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਨੇ ਵੀ ਜਨਤਾ ਦਾ ਪੈਸਾ ਲੁੱਟਿਆ ਹੈ, ਉਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ ਅਤੇ 'ਆਪ' ਸਰਕਾਰ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਣ 'ਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

 

ਉਨ੍ਹਾਂ ਤਾਅਨਾ ਮਾਰਿਆ ਕਿ ਕੁਝ ਸਾਬਕਾ ਮੰਤਰੀ ਅਦਾਲਤਾਂ ਦਾ ਦਰਵਾਜ਼ਾ ਖੜਕਾ ਰਹੇ ਹਨ। ਜਿਨ੍ਹਾਂ ਨੇਤਾਵਾਂ ਦੇ ਨਾਮ ਵੀ ਸਰਕਾਰੀ ਏਜੰਸੀਆਂ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਨਹੀਂ ਲਏ ਹਨ ਅਤੇ ਉਹ ਅਦਾਲਤ ਵਿਚ ਜਾ ਰਹੇ ਹਨ, ਇਸ ਦਾ ਮਤਲਬ ਹੈ ਕਿ ਉਨ੍ਹਾਂ ਨੇ ਕੁਝ ਕੀਤਾ ਹੈ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

"ਸੂਬੇ ਦੇ ਲੋਕਾਂ ਲਈ ਇਕ-ਇਕ ਪੈਸਾ ਖਰਚ ਕੀਤਾ ਜਾਵੇਗਾ"

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਾਲੀਆ ਵਧਾਉਣ ਅਤੇ ਕਰਜ਼ਾ ਘਟਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨੂੰ ਰੋਕੇਗੀ ਅਤੇ ਇਸ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਇਕ-ਇਕ ਪੈਸਾ ਖਰਚ ਕੀਤਾ ਜਾਵੇਗਾ।

 

ਅਗਲੇ ਸੈਸ਼ਨ ਵਿਚ ਪੰਜਾਬ ਵਿਧਾਨ ਸਭਾ ਨੂੰ ਨਵੀਂ ਦਿੱਖ ਦੇਣ ਦਾ ਵੀ ਵਾਅਦਾ

ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪੰਜਾਬ ਵਿਧਾਨ ਸਭਾ ਨੂੰ ਵੀ ਨਵੀਂ ਦਿੱਖ ਮਿਲੇਗੀ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿਚ ਟੱਚ ਸਕਰੀਨਾਂ ਲਗਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਨਵਾਂ ਰੂਪ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰ ਸੂਬੇ ਵਿੱਚ ਹਵਾ, ਪਾਣੀ ਅਤੇ ਜ਼ਮੀਨੀ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਹਰ ਸਖ਼ਤ ਕਦਮ ਚੁੱਕੇਗੀ।

 

WATCH LIVE TV 

Trending news