Punjab News: ਪਰਾਲੀ ਅੱਗ ਲਗਾਉਣ ਦੇ ਦਿਨੋਂ ਦਿਨ ਵਧ ਰਹੇ ਹਨ। ਪਰਾਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਸਕੱਤਰ ਨੇ ਵੱਡਾ ਐਕਸ਼ਨ ਲਿਆ ਹੈ।
Trending Photos
Punjab News: ਪਰਾਲੀ ਅੱਗ ਲਗਾਉਣ ਦੇ ਦਿਨੋਂ ਦਿਨ ਵਧ ਰਹੇ ਹਨ। ਪਰਾਲੀ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਸਕੱਤਰ ਨੇ ਵੱਡਾ ਐਕਸ਼ਨ ਲਿਆ ਹੈ। ਮੁੱਖ ਸਕੱਤਰ ਨੇ ਸੂਬੇ ਦੇ 9 ਡਿਪਟੀ ਕਮਿਸ਼ਨਰਾਂ ਨੂੰ ਜਾਰੀ ਜਾਰੀ ਕੀਤੇ ਹਨ ਤੇ ਅਗਲੇ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਕਿ ਕਿਉਂ ਨਾ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : Sukhpal Khaira News: ਸੁਖਪਾਲ ਸਿੰਘ ਖਹਿਰਾ ਦੇ ਕੇਸ 'ਚ ਹੋਈ ਸੁਣਵਾਈ, ਹਾਈਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਕਾਬਿਲੇਗੌਰ ਹੈ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ 100 ਤੋਂ ਵਧ ਮਾਮਲੇ ਆਏ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਨੋਟਿਸ ਵਿੱਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ, ਫ਼ਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਸਣੇ ਦਿੱਲੀ-ਐਨਸੀਆਰ ਵਿੱਚ ਲਗਾਤਾਰ ਹਵਾ ਦੀ ਗੁਣਵੱਤਾ ਖ਼ਰਾਬ ਹੋ ਰਹੀ ਹੈ, ਜਿਸ ਨੂੰ ਲੈ ਕੇ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਸੀ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਐਕਸ਼ਨ ਲੈਂਦਿਆਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਉਤੇ ਰੋਕ ਲਗਾਉਣ ਲਈ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ ਸਨ।
ਇਸ ਲਈ ਸਰਕਾਰ ਵੱਲੋਂ ਹਜ਼ਾਰਾਂ ਹੀ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ। ਸਰਕਾਰੀ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਆਏ ਦਿਨ ਪਰਾਲੀ ਨੂੰ ਅੱਗ ਲਗਾਏ ਜਾਣ ਦੀਆਂ ਘਟਨਵਾਂ ਚ ਇਜ਼ਾਫਾ ਹੋ ਰਿਹੈ।
ਜੇਕਰ ਵੀਰਵਾਰ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਪਰਾਲੀ ਸਾੜਨ ਦੇ ਕੁੱਲ 1271 ਮਾਮਲੇ ਸਾਹਮਣੇ ਆਏ ਹਨ ਤੇ ਜੇਕਰ ਗੁਆਂਢੀ ਸੂਬੇ ਹਰਿਆਣਾ ਵਿੱਚ ਵੇਖਿਆ ਜਾਵੇ ਤਾਂ ਉੱਥੇ ਪਿਛਲੇ 24 ਘੰਟਿਆਂ ਦੌਰਾਨ 46 ਥਾਵਾਂ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਹਰਿਆਣਾ ਦੇ ਮੁਕਾਬਲੇ ਸਾਢੇ 27 ਗੁਣਾ ਵੱਧ ਪਰਾਲੀ ਨੂੰ ਅੱਗ ਲਗਾਈ ਗਈ ਹੈ।
ਇਹ ਵੀ ਪੜ੍ਹੋ : Nuh Violence: ਹਰਿਆਣਾ ਦੇ ਨੂੰਹ 'ਚ ਮੁੜ ਤੋਂ ਤਨਾਅ, ਮੰਦਰ ਜਾ ਰਹੀਆਂ ਔਰਤਾਂ 'ਤੇ ਸੁੱਟੇ ਗਏ ਪੱਥਰ