Khanna News: ਲੜਕੀ ਨਾਲ ਛੇੜਛਾੜ ਕਰਨ 'ਤੇ ਚੌਂਕੀ ਇੰਚਾਰਜ ਤੇ ਏਐਸਆਈ ਗ੍ਰਿਫ਼ਤਾਰ
Advertisement
Article Detail0/zeephh/zeephh1904957

Khanna News: ਲੜਕੀ ਨਾਲ ਛੇੜਛਾੜ ਕਰਨ 'ਤੇ ਚੌਂਕੀ ਇੰਚਾਰਜ ਤੇ ਏਐਸਆਈ ਗ੍ਰਿਫ਼ਤਾਰ

Khanna News:  ਪੁਲਿਸ ਜ਼ਿਲ੍ਹਾ ਖੰਨਾ ਦੀ ਰੌਣੀ ਚੌਂਕੀ ਵਿੱਚ ਇੱਕ ਕੁੜੀ ਨਾਲ ਛੇੜਛਾੜ ਦੇ ਮਾਮਲੇ 'ਚ ਇਸ ਚੌਂਕੀ ਇੰਚਾਰਜ ਬਲਬੀਰ ਸਿੰਘ (ਏਐਸਆਈ) ਤੇ ਉਸ ਦੇ ਸਾਥੀ ਏਐਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Khanna News: ਲੜਕੀ ਨਾਲ ਛੇੜਛਾੜ ਕਰਨ 'ਤੇ ਚੌਂਕੀ ਇੰਚਾਰਜ ਤੇ ਏਐਸਆਈ ਗ੍ਰਿਫ਼ਤਾਰ

Khanna News:  ਪੁਲਿਸ ਜ਼ਿਲ੍ਹਾ ਖੰਨਾ ਦੀ ਰੌਣੀ ਚੌਂਕੀ ਵਿੱਚ ਇੱਕ ਕੁੜੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਇਸ ਚੌਂਕੀ ਇੰਚਾਰਜ ਬਲਬੀਰ ਸਿੰਘ (ਏਐਸਆਈ) ਅਤੇ ਉਸ ਦੇ ਸਾਥੀ ਏਐਸਆਈ ਹਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਖਿਲਾਫ਼ ਥਾਣਾ ਪਾਇਲ ਵਿੱਚ ਕੇਸ ਦਰਜ ਕਰ ਲਿਆ ਗਿਾ।

ਜਾਣਕਾਰੀ ਅਨੁਸਾਰ ਇੱਕ ਕੁੜੀ ਦਾ ਆਪਣੇ ਪ੍ਰੇਮੀ ਦੇ ਨਾਲ ਝਗੜਾ ਚੱਲ ਰਿਹਾ ਸੀ। ਇਸ ਨੂੰ ਲੈ ਕੇ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਿੱਤੀ ਸੀ। ਇਸ ਦੀ ਜਾਂਚ ਪੁਲਿਸ ਚੌਕੀ ਇੰਚਾਰਜ ਰੌਣੀ ਦੇ ਇੰਚਾਰਜ ਬਲਬੀਰ ਸਿੰਘ ਕਰ ਰਹੇ ਸਨ। ਸ਼ਿਕਾਇਤ ਦੇ ਸਿਲਸਿਲੇ ਵਿੱਚ ਕੁੜੀ ਚੌਕੀ ਆਉਂਦੀ-ਜਾਂਦੀ ਸੀ। ਇਸ ਵਿਚਕਾਰ ਕੁੜੀ ਦਾ ਆਪਣੇ ਪ੍ਰੇਮੀ ਨਾਲ  ਰਾਜ਼ੀਨਾਮਾ ਹੋ ਗਿਆ।

ਇਸ ਤੋਂ ਬਾਅਦ ਐਸਐਸਪੀ ਖੰਨਾ ਨੂੰ ਸ਼ਿਕਾਇਤ ਦਿੱਤੀ, ਜਿਸ ਵਿੱਚ ਦੋਸ਼ ਲਗਾਇਆ ਕਿ ਜਦ ਉਸ ਨੂੰ ਚੌਂਕੀ ਵਿੱਚ ਬੁਲਾਇਆ ਜਾਂਦਾ ਸੀ ਤਾਂ ਚੌਂਕੀ ਇੰਚਾਰਜ ਬਲਬੀਰ ਸਿੰਘ ਤੇ ਏਐਸਆਈ ਹਰਮੀਤ ਸਿੰਘ ਉਸ ਨਾਲ ਛੇੜਛਾੜ ਅਤੇ ਗਲਤ ਟਿੱਪਣੀਆਂ ਕਰਦੇ ਸਨ। ਸ਼ਿਕਾਇਤ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Raghav Chadha News: ਸਰਕਾਰੀ ਬੰਗਲੇ 'ਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਰਾਘਵ ਚੱਢਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨੇ

ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਕੁੜੀ ਨੇ ਐਸਐਸਪੀ ਕੋਲ ਸ਼ਿਕਾਇਤ ਕੀਤੀ ਤਾਂ ਜਾਂਚ ਵਿੱਚ ਕੁੜੀ ਦੇ ਦੋਸ਼ ਸਹੀ ਪਾਏ ਗਏ। ਥਾਣਾ ਪਾਇਲ ਵਿੱਚ ਚੌਂਕੀ ਇੰਚਾਰਜ ਬਲਬੀਰ ਸਿੰਘ ਅਤੇ ਏਐਸਆਈ ਹਰਮੀਤ ਸਿੰਘ ਖਿਲਾਫ਼ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਭਾਗੀ ਕਾਰਵਾਈ ਵਿੱਚ ਦੋਵਾਂ ਨੂੰ ਸਸਪੈਂਡ ਵੀ ਕਰ ਦਿੱਤਾ ਗਿਆ ਹੈ। ਐੱਸਐੱਸਪੀ ਕੌਂਡਲ ਨੇ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਕੋਈ ਵੀ ਹੋਵੇ, ਕਾਨੂੰਨ ਸਭ ਲਈ ਬਰਾਬਰ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੈ। ਇਸ ਮਾਮਲੇ ਦੀ ਪੁਲਿਸ ਪਾਰਟੀ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Canada News: ਕੈਨੇਡਾ ਵਿੱਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਭਾਰਤੀ ਟਰੇਨੀ ਪਾਇਲਟਾਂ ਸਣੇ ਤਿੰਨ ਦੀ ਮੌਤ

 

Trending news