Jalandhar Firing news: ਪੰਜਾਬ ਦੇ ਜਲੰਧਰ ਵਿਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ।
Trending Photos
ਜਲੰਧਰ: ਪੰਜਾਬ ਵਿੱਚ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਦੱਸ ਦੇਈਏ ਕਿ ਰਾਜਾ ਅਤੇ ਗਿੰਦਾ ਧੜਿਆਂ ਵਿੱਚ ਝੜਪ ਹੋ ਗਈ। ਦੋਵਾਂ ਨੇ ਜ਼ੋਰਦਾਰ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਤਿੰਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਜਦਕਿ ਇੱਕ ਦੇ ਪੇਟ ਵਿੱਚ ਗੋਲੀ ਲੱਗੀ ਹੈ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸ਼ਾਹਕੋਟ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਮਲਸੀਆਂ ਵਿਖੇ ਦੋ ਧਿਰਾਂ ਦੀ (Jalandhar Firing news) ਆਪਸੀ ਰੰਜਿਸ਼ ਕਾਰਨ ਝੜਪ ਹੋਈ ਜਿਸ ਤੋਂ ਬਾਅਦ ਗੋਲੀਆਂ ਚਲੀਆਂ। ਇਸ ਦੌਰਾਨ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਮਲਸੀਆਂ ਵਿਖੇ 2 ਧਿਰਾਂ ਦੀ ਆਪਸੀ ਰੰਜਿਸ਼ ਨੂੰ ਲੈ ਕੇ ਜਦ ਇਹ ਕੱਲ ਸ਼ਾਮ ਰਾਜ਼ੀਨਾਮਾ ਕਰਨ ਲਈ ਇਕੱਠੇ ਹੋਏ ਤਾਂ ਦੁਬਾਰਾ ਫਿਰ ਦੋਨਾਂ ਧਿਰਾਂ ਵਿੱਚ ਫਿਰ ਗੱਲਬਾਤ ਵਿਗੜ ਗਈ ਅਤੇ ਜਿਸ ਦੋਰਾਨ ਦੋਨਾਂ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਸਮਝੋਤੇ ਦੌਰਾਨ ਹੀ ਦੋਵੇਂ ਧੜਿਆਂ ਦੇ ਨੌਜਵਾਨਾਂ ਨੇ ਇੱਕ ਦੂਜੇ ਨਾਲ ਫਿਰ ਬਹਿਸ ਕੀਤੀ। ਕੁਝ ਦੇਰ ਵਿੱਚ ਨੌਬਤ ਲੜਾਈ ਤੱਕ ਪਹੁੰਚ ਗਈ। ਦੋਵਾਂ ਧੜਿਆਂ ਵਿੱਚ ਇੱਟਾਂ-ਪੱਥਰ ਤੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।
ਇਹ ਵੀ ਪੜ੍ਹੋਂ: ਸਰਕਾਰ ਦਾ ਵੱਡਾ ਐਲਾਨ; 12 ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਮਸ਼ਹੂਰ ਸ਼ਖਸੀਅਤਾਂ ਦੇ ਨਾਂ 'ਤੇ ਰੱਖਿਆ
ਗੋਲੀਬਾਰੀ ਦੌਰਾਨ ਅਰਸ਼ਦੀਪ ਸਿੰਘ ਵਾਸੀ ਫੱਖਰੂਵਾਲ, ਰਾਜਵਿੰਦਰ ਸਿੰਘ ਵਾਸੀ ਮੁਹੱਲਾ ਬਾਗਵਾਲਾ (ਸ਼ਾਹਕੋਟ), ਵਿਨੋਦ ਕੁਮਾਰ ਵਾਸੀ ਜੈਨ ਕਲੋਨੀ ਅਤੇ ਹਰਜਿੰਦਰ ਸਿੰਘ ਜ਼ਖ਼ਮੀਹੋਏ ਹਨ। ਇਨ੍ਹਾਂ ਨੂੰ ਮੁਢਲੀ ਮੈਡੀਕਲ ਜਾਂਚ ਤੋਂ ਬਾਅਦ ਜਲੰਧਰ (Jalandhar Firing news) ਦੇ ਇੱਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਣਦੀ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ। ਦੇਰ ਸ਼ਾਮ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਚਓ ਗੁਰਿੰਦਰਜੀਤ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਮੌਕੇ ਤੋਂ 14 ਖੋਲ ਬਰਾਮਦ ਕੀਤੇ ਗਏ ਹਨ।