ਮਾਨਸਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਣ ਕਾਰਨ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਭੀਖੀ ਦੇ ਐਸਐਚਓ ਦੇ ਦੋਵੇਂ ਹੱਥ ਟੁੱਟ ਗਏ ਹਨ। ਇਸ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ। ਦੂਜੇ ਪਾਸੇ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲ ਰਹੀ। ਸਾਰੇ ਕਿਸਾਨ ਤਲਵੰਡੀ ਸਾਬੋ ਤੋਂ ਮਾਨ
Trending Photos
Mansa Clash News: ਮਾਨਸਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ ਹੋਣ ਕਾਰਨ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਭੀਖੀ ਦੇ ਐਸਐਚਓ ਦੇ ਦੋਵੇਂ ਹੱਥ ਟੁੱਟ ਗਏ ਹਨ। ਇਸ ਤੋਂ ਇਲਾਵਾ ਹੋਰ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖਬਰ ਨਹੀਂ ਹੈ। ਦੂਜੇ ਪਾਸੇ ਕੁਝ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲ ਰਹੀ। ਸਾਰੇ ਕਿਸਾਨ ਤਲਵੰਡੀ ਸਾਬੋ ਤੋਂ ਮਾਨਸਾ ਵਾਇਆ ਸੰਗਰੂਰ ਵੱਲ ਆ ਰਹੇ ਸਨ। ਇਥੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਗੁਜਰਾਤ ਗੈਸ ਪਾਈਪਲਾਈਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।
ਦੋਵਾਂ ਧੜਿਆਂ ਵਿਚਕਾਰ ਜ਼ਬਰਦਸਤ ਧੱਕਾਮੁੱਕੀ ਹੋਈ। ਪੁਲਿਸ ਵੱਲੋਂ ਕਿਸਾਨਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਵੀ ਭੰਨੇ ਗਏ ਹਨ।ਜਿਸ ਦੌਰਾਨ 3 SHO ਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਕਿਸਾਨ ਗੈਸ ਪਾਈਪ ਦਾ ਵਿਰੋਧ ਕਰਨ ਜਾ ਰਹੇ ਸਨ। ਜਿਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਦੌਰਾਨ ਇਹ ਘਟਨਾ ਵਾਪਰੀ।
ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਗੁਜਰਾਤ ਤੋਂ ਗੈਸ ਪਾਈਪ ਲਾਈਨ ਖੇਤਾਂ ਵਿਚ ਦੀ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਈਪ ਲਾਈਨ ਪਾਉਣ ਵਾਲੀ ਕੰਪਨੀ ਖੇਤਾਂ ਦੇ ਮਾਲਕ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇ ਰਹੀ ਸੀ, ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਘਰਸ਼ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਲਿਖਤੀ ਸਮਝੌਤਾ ਕਰਦਿਆਂ ਕਿਸਾਨਾਂ ਨੂੰ 24 ਲੱਖ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਕਰੀਬ ਦੋ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਾਈਪ ਲਾਈਨ ਪਾਉਣ ਦਾ ਕੰਮ ਰੁਕਵਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਿਸਾਨ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਪਾਈਪ ਲਾਈਨ ਵਾਲੀ ਜਗ੍ਹਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤ ਉਗਰਾਹਾਂ ਵੱਲੋਂ ਵੱਡਾ ਇਕੱਠ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਮਾਨਸਾ ਦੇ ਐਸ.ਪੀ.ਡੀ ਮਨਮੋਹਨ ਸਿੰਘ ਨੇ ਦੱਸਿਆ ਕਿ ਸੰਗਰੂਰ ਤੋਂ ਬਠਿੰਡਾ ਦੇ ਪਿੰਡ ਲੇਲੇਆਣਾ ਵੱਲ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਤਿੰਨ ਐਸ.ਐਚ.ਓ ਗੰਭੀਰ ਜ਼ਖਮੀ ਹੋ ਗਏ ਅਤੇ ਇੱਕ ਐਸ.ਐਚ.ਓ ਦੀਆਂ ਦੋਵੇਂ ਬਾਹਾਂ ਵੀ ਟੁੱਟ ਗਈਆਂ ਇਨ੍ਹਾਂ ਕਿਸਾਨਾਂ ਨੇ ਪੁਲਿਸ ’ਤੇ ਆਪਣੀ ਗੱਡੀ ਭਜਾ ਦਿੱਤੀ ਅਤੇ ਲਾਠੀਚਾਰਜ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੇ ਮੁਲਾਜ਼ਮ ਜ਼ਖ਼ਮੀ ਹੋ ਗਏ।
ਬਠਿੰਡਾ ਜ਼ਿਲ੍ਹੇ ਦੇ ਪਿੰਡ ਲੇਲੇਆਣਾ ਵਿੱਚ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਜਾ ਰਹੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਦੋਂ ਮਾਨਸਾ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ ’ਤੇ ਗੱਡੀਆਂ ਚੜ੍ਹਾ ਦਿੱਤੀਆਂ ਜਿਸ ਵਿੱਚ ਮਾਨਸਾ ਦੇ ਤਿੰਨ ਜ਼ਿੰਮੇਵਾਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ।
ਮਨਮੋਹਨ ਸਿੰਘ ਨੇ ਦੱਸਿਆ ਕਿ ਸੰਗਰੂਰ ਤੋਂ ਕਰੀਬ 300 ਕਿਸਾਨਾਂ ਦਾ ਵੱਡਾ ਕਾਫਲਾ ਮਾਨਸਾ ਵੱਲ ਜਾ ਰਿਹਾ ਸੀ। ਜਿੱਥੇ ਭੀਖੀ ਪੁਲਿਸ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਇੰਸਪੈਕਟਰ ਗੁਰਬੀਰ ਸਿੰਘ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਭਜਾ ਦਿੱਤਾ ਗਿਆ। ਜਿਸ ਤੋਂ ਬਾਅਦ ਮਾਨਸਾ ਵਿੱਚ ਮੁੜ ਕਿਸਾਨਾਂ ਨੇ ਪੁਲਿਸ ’ਤੇ ਲਾਠੀਚਾਰਜ ਕੀਤਾ ਅਤੇ ਪੁਲਿਸ ’ਤੇ ਗੱਡੀਆਂ ਚੜਾ ਦਿੱਤੀਆਂ। ਜਿਸ ਵਿੱਚ ਉਨ੍ਹਾਂ ਦੇ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਿਸ ਥਾਣਾ ਸਿਟੀ 2 ਦਾ ਦਲਜੀਤ ਸਿੰਘ ਜ਼ਖ਼ਮੀ ਹੋ ਗਿਆ ਹੈ ਅਤੇ ਬੁਢਲਾਡਾ ਦਾ ਜਸਵੀਰ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦੇ ਸਿਰ 'ਤੇ ਡੂੰਘੀ ਸੱਟ ਲੱਗੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ ਪਰ ਜਦੋਂ ਕਿਸਾਨਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਅਤੇ ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।