Bathinda Bus Accident: ਬੱਸ ਹਾਦਸੇ ’ਤੇ CM ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ
Advertisement
Article Detail0/zeephh/zeephh2577412

Bathinda Bus Accident: ਬੱਸ ਹਾਦਸੇ ’ਤੇ CM ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

Bathinda Bus Accident:  ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ।

Bathinda Bus Accident: ਬੱਸ ਹਾਦਸੇ ’ਤੇ CM ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

Bathinda Bus Accident: ਅੱਜ ਬਠਿੰਡਾ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਇਸ ਦਰਦਨਾਕ ਬੱਸ ਹਾਦਸੇ ‘ਤੇ ਮੁੱਖ ਮੰਤਰੀ ਮਾਨ ਨੇ ਦੁੱਖ ਜਤਾਇਆ ਹੈ।

ਮੁੱਖ ਮੰਤਰੀ ਮਾਨ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ “ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”

ਬਠਿੰਡਾ ਹਾਦਸੇ 'ਤੇ ਪ੍ਰਧਾਨ ਮੰਤਰੀ ਦੁੱਖ ਜਾਹਿਰ ਕੀਤਾ...

ਪੰਜਾਬ ਦੇ ਬਠਿੰਡਾ ਵਿੱਚ ਬੱਸ ਹਾਦਸੇ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। PMNRF ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ

ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ...ਬਠਿੰਡਾ ਵਿੱਚ ਵਾਪਰੇ ਦਰਦਨਾਕ ਬੱਸ ਹਾਦਸੇ ਤੋਂ ਬਹੁਤ ਦੁਖੀ ਹਾਂ, ਜਿਸ ਵਿੱਚ 8 ਲੋਕਾਂ ਦੀ ਮੌਤ ਅਤੇ 26 ਜ਼ਖਮੀ ਹੋਏ ਹਨ। ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਉਨ੍ਹਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਤਾਕਤ ਮਿਲੇ ਅਤੇ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

Trending news