Mohali Doctor: ਡਾਕਟਰਾਂ ਦਾ ਵੱਡਾ ਬਿਆਨ- ਲੋਕ ਖੱਜਲ ਨਾ ਹੋਣ ਇਸ ਕਰਕੇ ਕਦੇ ਹਸਪਤਾਲ ਨਹੀਂ ਆਏ ਮੁੱਖ ਮੰਤਰੀ ਮਾਨ
Advertisement

Mohali Doctor: ਡਾਕਟਰਾਂ ਦਾ ਵੱਡਾ ਬਿਆਨ- ਲੋਕ ਖੱਜਲ ਨਾ ਹੋਣ ਇਸ ਕਰਕੇ ਕਦੇ ਹਸਪਤਾਲ ਨਹੀਂ ਆਏ ਮੁੱਖ ਮੰਤਰੀ ਮਾਨ

CM Mann baby Name Niyamat kaur:  ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਆਮ ਲੋਕਾਂ ਵਾਂਗ ਇੱਥੇ ਚੈਕਅਪ ਲਈ ਆਉਂਦੀ ਰਹੀ ਹੈ।

Mohali Doctor: ਡਾਕਟਰਾਂ ਦਾ ਵੱਡਾ ਬਿਆਨ- ਲੋਕ ਖੱਜਲ ਨਾ ਹੋਣ ਇਸ ਕਰਕੇ ਕਦੇ ਹਸਪਤਾਲ ਨਹੀਂ ਆਏ ਮੁੱਖ ਮੰਤਰੀ ਮਾਨ

CM Mann baby Name Niyamat kaur/ਮਨੋਜ ਜੋਸ਼ੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੀਤੇ ਦਿਨੀ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੜਕੀ ਨੂੰ ਜਨਮ ਦਿੱਤਾ ਹੈ। ਹੁਣ ਡਾ. ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਹਾਲ ਹੀ ਵਿੱਚ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਵਿੱਚ ਦੇਖ ਸਕਦੇ ਹੋ ਕਿ ਸੀਐਮ ਭਗਵੰਤ ਮਾਨ ਨਵਜੰਮੀ ਧੀ ਨੂੰ ਗੋਦ ‘ਚ  (CM Mann baby Name Niyamat kaur) ਚੁੱਕ ਕੇ ਘਰ ਲਈ ਰਵਾਨਾ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਅੱਜ ਮੇਰੇ ਪਰਿਵਾਰ ਲਈ ਬਹੁਤ ਵੱਡਾ ਦਿਨ'। 

ਮੁੱਖ ਮੰਤਰੀ ਦੀ ਬੇਟੀ ਨਿਆਮਤ ਘਰ ਪਹੁੰਚ ਗਈ ਹੈ। ਹਰ ਪਾਸੇ ਖੁਸ਼ੀ ਦਾ ਮਾਹੌਲ ਹੈ। ਇਸ ਦੌਰਾਨ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਰੇ ਡਾਕਟਰਾਂ ਨੇ ਵੱਡੀ ਗੱਲ ਕਹੀ ਹੈ। ਹਸਪਤਾਲ ਦੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਵੀ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਫੋਰਟਿਸ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਲੋਕ ਖੱਜਲ ਨਾ ਹੋਣ ਇਸ ਕਰਕੇ ਪਹਿਲਾਂ ਕਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਹਸਪਤਾਲ ਨਹੀਂ ਆਏ ਪਰ ਅੱਗੇ ਕਿਹਾ ਕਿ ਮੁੱਖ ਮੰਤਰੀ ਸਮੇਂ- ਸਮੇਂ ਉੱਤੇ ਫੋਨ ਕਰਕੇ ਜਾਣਕਾਰੀ ਲੈਂਦੇ ਸੀ।

ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਉਹ ਪਹਿਲੀ ਵਾਰ ਜੂਨ 2023 ਵਿੱਚ ਪਹਿਲੀ ਵਾਰ ਚੈਕੱਅਪ ਲਈ ਆਏ ਸੀ ਅਤੇ ਡਾ. ਗੁਰਪ੍ਰੀਤ ਕੌਰ ਨੇ ਹਸਪਤਾਲ ਵਿੱਚ ਰੈਗੂਲਰ ਕਸਰਤ ਵਿੱਚ ਭਾਗ ਲਿਆ ਹੈ। ਇਸ ਦੌਰਾਨ ਡਾ. ਗੁਰਪ੍ਰੀਤ ਕੌਰ  ਦੀ ਨਾਰਮਲ ਡਿਲਵਰੀ ਹੋਈ ਹੈ ਅਤੇ 29 ਮਾਰਚ ਨੂੰ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

ਇਹ ਵੀ ਪੜ੍ਹੋ: CM Bhagwant Mann: ਨਵਜੰਮੀ ਧੀ ਨੂੰ ਗੋਦ 'ਚ ਚੁੱਕ ਘਰ ਆਏ CM ਮਾਨ, ਰੱਖਿਆ ਇਹ ਨਾਮ

ਬੀਤੇ ਦਿਨੀ ਮੋਹਾਲੀ ਦੇ ਫੇਜ਼-8 ਹਸਪਤਾਲ ਤੋਂ ਮੁੱਖ ਮੰਤਰੀ ਦੇ ਪਰਿਵਾਰ ਦਾ ਕਾਫਲਾ ਸਿੱਧਾ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਗਿਆ ਸੀ। ਇਸ ਮੌਕੇ ਕਾਫ਼ਲੇ ਵਿੱਚ ਕਈ ਵਾਹਨ ਸ਼ਾਮਲ ਸਨ। ਮੁੱਖ ਮੰਤਰੀ ਨੇ ਧੀ ਨੂੰ ਹੱਥਾਂ 'ਚ ਚੁੱਕ ਕੇ ਪੂਰੇ ਰਸਤੇ 'ਚ ਫੜਿਆ। ਇਸ ਤੋਂ ਬਾਅਦ ਧੀ ਅਤੇ ਪਤਨੀ ਦਾ ਫੁੱਲਾਂ ਦੀ ਵਰਖਾ ਅਤੇ ਢੋਲ ਦੀ ਥਾਪ ਨਾਲ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਗੇਟ ਤੋਂ ਘਰ ਤੱਕ ਪੈਦਲ ਹੀ ਗਏ। ਦਰਅਸਲ ਸੀਐਮ ਭਗਵੰਤ ਮਾਨ ਨੇ ਨਵਜੰਮੀ ਧੀ ਦਾ ਨਾਮ ''ਨਿਆਮਤ ਕੌਰ'' ਰੱਖਿਆ ਹੈ।

ਇਹ ਵੀ ਪੜ੍ਹੋ: CM Mann Baby Name: ਨਵਜੰਮੀ ਧੀ ਨੂੰ ਗੋਦ 'ਚ ਚੁੱਕ ਘਰ ਆਏ CM ਮਾਨ, ਰੱਖਿਆ ਇਹ ਪਿਆਰਾ ਨਾਮ, ਵੇਖੋ ਲਾਈਵ ਤਸਵੀਰਾਂ
 

Trending news