CM Bhagwant Mann: ਸੀਐਮ ਭਗਵੰਤ ਮਾਨ ਨੇ ਨਵਨਿਯੁਕਤ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ
Advertisement
Article Detail0/zeephh/zeephh1916168

CM Bhagwant Mann: ਸੀਐਮ ਭਗਵੰਤ ਮਾਨ ਨੇ ਨਵਨਿਯੁਕਤ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

CM Bhagwant Mann: ਮਾਨ ਸਰਕਾਰ ਮਿਸ਼ਨ ਰੁਜ਼ਗਾਰ ਤਹਿਤ ਅੱਜ 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

CM Bhagwant Mann: ਸੀਐਮ ਭਗਵੰਤ ਮਾਨ ਨੇ ਨਵਨਿਯੁਕਤ 304 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

CM Bhagwant Mann: ਮਾਨ ਸਰਕਾਰ ਮਿਸ਼ਨ ਰੁਜ਼ਗਾਰ ਤਹਿਤ ਅੱਜ 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਮਿਉਂਸਪਲ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੌਂਪੇ। ਇਸ ਵਿੱਚ 228 ਟੈਕਨੀਕਲ ਸਬ ਇੰਸਪੈਕਟਰ ਵੀ ਭਰਤੀ ਕੀਤੇ ਗਏ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ 304 ਨਿਯੁਕਤੀ ਪੱਤਰ ਵੰਡੇ। ਗ੍ਰਹਿ ਵਿਭਾਗ ਨੂੰ 228 ਨਵੇਂ ਸਬ ਇੰਸਪੈਕਟਰ (ਤਕਨੀਕੀ ਸੇਵਾ ਕਾਡਰ) ਮਿਲੇ। ਮਾਲ ਵਿਭਾਗ ਵਿੱਚ 56 ਨਾਇਬ ਤਹਿਸੀਲਦਾਰ ਨਿਯੁਕਤ ਕੀਤੇ। ਟਰਾਂਸਪੋਰਟ ਵਿਭਾਗ ਵਿੱਚ 20 ਨਿਯੁਕਤੀ ਪੱਤਰ ਜਾਰੀ ਕੀਤੇ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਲਾਲਜੀਤ ਭੁੱਲਰ ਵੀ ਹਾਜ਼ਰ ਸਨ।

ਸੀਐਮ ਭਗਵੰਤ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 37,100 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਤੱਕ 12,710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਚੁੱਕਿਆ ਹੈ। ਹੁਣ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਹਿਲਾਂ ਆਗੂ ਖੁਦ ਪੇਪਰ ਲੀਕ ਕਰਵਾਉਂਦੇ ਸਨ। 

ਸੜਕ ਸੁਰੱਖਿਆ ਫੋਰਸ ਦਾ ਵੀ ਛੇਤੀ ਹੀ ਗਠਨ ਕੀਤਾ ਜਾਵੇਗਾ। 20-25 ਕਿਲੋਮੀਟਰ ਅੰਦਰ ਐੱਸਐੱਸਐੱਫ਼ ਦੀ ਇੱਕ ਗੱਡੀ ਤਾਇਨਾਤ ਕੀਤੀ ਜਾਵੇਗੀ। ਪੰਜਾਬ ਨੂੰ ਡਿਜ਼ੀਟਲ ਕਰਨ ਵਿੱਚ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਿਸ ਬਣਾਵਾਂਗੇ।

ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ

ਇਸ ਦੌਰਾਨ 1 ਨਵੰਬਰ ਨੂੰ ਹੋਣ ਵਾਲੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸੀਐਮ ਮਾਨ ਨੇ ਕਿਹਾ ਕਿ ਇੱਕ ਨਵੰਬਰ ਨੂੰ ਵਿਰੋਧੀ ਧਿਰਾਂ ਨੂੰ ਖੁੱਲ੍ਹੀ ਬਹਿਸ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਕੱਲੀ ਐੱਸਵਾਈਐੱਲ ਦੇ ਮੁੱਦੇ 'ਤੇ ਨਹੀਂ ਸਗੋਂ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਬਹਿਸ ਕਰਨਾ ਚਾਹੁੰਦਾ ਹਾਂ। 1 ਨਵੰਬਰ 1966 ਨੂੰ ਜਦੋਂ ਪੰਜਾਬ ਬਣਿਆ ਸੀ ਤਾਂ ਉਦੋਂ ਤੋਂ ਲੈ ਕੇ ਕਿੱਥੇ-ਕਿੱਥੇ ਕਿਵੇਂ ਕਿਸਾਨੀ ਖ਼ਤਮ ਹੋਈ। ਲਾਹੇਵੰਦ ਧੰਦਾ, ਘਾਟੇ ਦਾ ਸੌਦਾ ਕਿਵੇਂ ਬਣਿਆ, ਕਿੱਥੇ-ਕਿੱਥੇ ਪੰਜਾਬ ਦਾ ਪਾਣੀ ਲੁੱਟਿਆ ਗਿਆ, ਕਿਵੇਂ ਡਰੱਗ ਦਾ ਨੈਟਵਰਕ ਵਧਿਆ ਹੈ, ਅਜਿਹੇ ਪੰਜਾਬ ਦੇ ਸਾਰੇ ਮੁੱਦਿਆਂ ਉਪਰ ਗੱਲ ਕਰਨੀ ਚਾਹੁੰਦਾ ਹਾਂ।

ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ

Trending news