Ladakh Accident News: ਮੁੱਖ ਮੰਤਰੀ ਭਗਵੰਤ ਮਾਨ ਨੇ ਲੇਹ ਵਿੱਚ ਹਾਦਸੇ ਦੌਰਾਨ ਸ਼ਹੀਦ ਹੋਏ ਬਸੀ ਪਠਾਣਾਂ ਦੇ ਨੌਜਵਾਨ ਤਰਨਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
Trending Photos
Ladakh Accident News: ਬੀਤੇ ਦਿਨ ਲੱਦਾਖ ਵਿੱਚ ਵਾਪਰੇ ਭਿਆਨਕ ਹਾਦਸੇ ਵਿੱਚ ਭਾਰਤ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਪੰਜਾਬ ਦੇ 2 ਜਵਾਨ ਵੀ ਸ਼ਾਮਿਲ ਸਨ। ਪੰਜਾਬ ਦੇ ਦੋ ਸ਼ਹੀਦ ਜਵਾਨਾਂ ਵਿੱਚ ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਨਾਇਬ ਸੂਬੇਦਾਰ ਰਮੇਸ਼ ਲਾਲ ਸੀ ਤੇ ਦੂਜਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਕਾਮਲੀ ਦਾ ਮਹਿਜ਼ 23 ਸਾਲਾਂ ਦਾ ਨੌਜਵਾਨ ਤਰਨਦੀਪ ਸਿੰਘ ਵੀ ਹਾਦਸੇ ਵਿੱਚ ਸ਼ਹੀਦ ਹੋ ਗਿਆ ਸੀ।
ਅੱਜ ਸ਼ਹੀਦ ਤਰਨਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਵੀ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸ਼ਹੀਦ ਜਵਾਨ ਤਰਨਜੀਤ ਤੇ ਰਮੇਸ਼ ਲਾਲ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਤਨਦੇਹੀ ਦਿਖਾਈ ਅਤੇ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਤਰਨਦੀਪ ਸਿੰਘ ਦੇ ਨਾਮ ਉਤੇ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ ਦਾ ਵੀ ਜ਼ਿਕਰ ਕੀਤਾ।
ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ
ਦਰਅਸਲ ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਕ ਦੀ ਲਹਿਰ ਫੈਲੀ ਹੋਈ ਹੈ। ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਭਰਾ ਕਿਸ਼ਨ ਕੁਮਾਰ ਦਾ ਕਹਿਣਾ ਹੈ ਕਿ ਉਸਦਾ ਵੱਡਾ ਭਰਾ ਕਰੀਬ 24-25 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਉਸ ਦੇ ਪਿੱਛੇ ਉਸ ਦੀ ਪਤਨੀ ਅਤੇ ਦੋ ਪੁੱਤਰ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸੜਕ ਹਾਦਸੇ 'ਚ ਮਾਰੇ ਗਏ ਜਵਾਨ ਨੂੰ ਵੀ ਸ਼ਹੀਦ ਦਾ ਦਰਜ ਦਿੱਤਾ ਜਾਵੇਗਾ। ਲੱਦਾਖ ਦੇ ਕਿਆਰੀ ਨੇੜੇ ਇਸ ਸੜਕ ਹਾਦਸੇ ਵਿੱਚ 9 ਜਵਾਨਾਂ ਨੇ ਆਪਣੀ ਜਾਨ ਗਵਾਈ ਸੀ ਅਤੇ ਉਨ੍ਹਾਂ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੋਇਆ ਸੀ।
ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ