Batala News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਰਹੱਦੀ ਇਲਾਕੇ ਬਟਾਲਾ ਦਾ ਦੌਰਾ ਕੀਤਾ ਗਿਆ।
Trending Photos
Batala News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਰਹੱਦੀ ਇਲਾਕੇ ਬਟਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀਐਮ ਮਾਨ ਨੇ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀਸੀਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਹਲਕਾ ਬਟਾਲਾ ਦੇ ਵਿਧਾਇਕ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੂਗਰ ਮਿੱਲ ਦੇ ਇਸ ਨਵੇਂ ਪ੍ਰੋਜੈਕਟ ਰਾਹੀਂ ਹੁਣ ਫਾਰਮਾ ਗਰੇਡ ਦੀ ਖੰਡ ਦਾ ਉਤਪਾਦਨ ਵੀ ਕੀਤਾ ਜਾਵੇਗਾ ਜੋ ਕਿ ਮਾਰਕਿਟ ਵਿੱਚ ਮੌਜੂਦਾ ਖੰਡ ਦੇ ਰੇਟਾਂ ਦੇ ਮੁਕਾਬਲੇ ਲਗਭਗ ਦੁੱਗਣੇ ਰੇਟਾਂ ’ਤੇ ਵਿਕੇਗੀ।
ਇਸ ਤੋਂ ਇਲਾਵਾ ਕੋ-ਜਨਰੇਸ਼ਨ ਪ੍ਰੋਜੈਕਟ ਤੋਂ ਪੈਦਾ ਹੋਣ ਵਾਲੀ 14 ਮੈਗਾਵਾਟ ਬਿਜਲੀ 'ਚੋਂ 5 ਮੈਗਾਵਾਟ ਬਿਜਲੀ ਮਿੱਲ ਵੱਲੋਂ ਵਰਤੀ ਜਾਵੇਗੀ ਅਤੇ 9 ਮੈਗਾਵਾਟ ਸਰਕਾਰੀ ਗਰਿੱਡ ਨੂੰ ਵੇਚੀ ਜਾਵੇਗੀ। ਇਸ ਨਾਲ ਮਿੱਲ ਨੂੰ ਵਾਧੂ ਵਿੱਤੀ ਲਾਭ ਹੋਵੇਗਾ ਅਤੇ ਮਿੱਲ ਆਪਣੇ ਪੱਧਰ ’ਤੇ ਕਿਸਾਨਾਂ ਨੂੰ ਗੰਨੇ ਦੀ ਕੀਮਤ ਦੀ ਅਦਾਇਗੀ ਕਰਨ ਦੇ ਸਮਰੱਥ ਹੋ ਸਕੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਤਰੱਕੀ ਤੇ ਵਿਕਾਸ ਲਈ ਵੱਡੇ ਪੱਧਰ ਉਤੇ ਯਤਨ ਕਰ ਰਹੀ ਹੈ। ਮੁੱਖ ਮੰਤਰੀ ਕਰੀਬ ਢਾਈ ਘੰਟੇ ਲੇਟ ਉਦਘਾਟਨੀ ਸਮਾਰੋਹ ਵਿੱਚ ਪਹੁੰਚੇ।
ਇਹ ਵੀ ਪੜ੍ਹੋ : Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ 'ਤੇ ਕੈਨੇਡਾ 'ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਨੰਤਾ ਮਿੱਤਰਾ, ਡਾ ਸੇਨੁ ਦੁੱਗਲ (ਆਈਏਐਸ) ਪ੍ਰਬੰਧਕੀ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ , ਚੇਅਰਮੈਨ ਬਲਬੀਰ ਸਿੰਘ ਪੰਨੂ, ਓਮਾ ਸ਼ੰਕਰ ਗੁਪਤਾ ਡੀਸੀ ਗੁਰਦਾਸਪੁਰ, ਡੀਆਈਜੀ ਪੰਜਾਬ ਪੁਲਿਸ ,ਐੱਸ ਐੱਸ ਪੀ ਬਟਾਲਾ ਸੁਹੇਲ ਕਾਸਿਮ ਮੀਰ, ਐਸਐਸਪੀ ਗੁਰਦਾਸਪੁਰ, ਚੇਅਰਮੈਨ ਸ਼ੂਗਰਫੈੱਡ ਪੰਜਾਬ, ਅਮਰਦੀਪ ਸਿੰਘ ਸੰਧੂ ਜੀਐਮ ਸ਼ੂਗਰ ਮਿੱਲ ਬਟਾਲਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : Kisan Protest Live Updates: ਅੱਜ ਦਾ ਦਿੱਲੀ ਕੂਚ ਕਰਨ ਫੈਸਲਾ ਮੁਲਤਵੀ; ਜਾਣੋ ਪੰਜਾਬ ਦੇ ਵੱਡੇ ਅਪਡੇਟਸ