CM ਭਗਵੰਤ ਮਾਨ ਵਲੋਂ ਆਪਣੀ ਪਾਰਟੀ ਦੇ 2 ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
Trending Photos
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੱਤਾ ’ਚ ਆਉਣ ਤੋਂ ਬਾਅਦ ਸੂਬਾ ਦੀ ਮਾਨ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦੀ ਨਜ਼ਰ ਆ ਰਹੀ ਹੈ। ਜਿਸ ਦੇ ਚੱਲਦਿਆਂ CM ਭਗਵੰਤ ਮਾਨ (Bhagwant Mann) ਵੱਲੋਂ 'ਆਪ' ਦੇ 2 ਵਿਧਾਇਕਾਂ ਖ਼ਿਲਾਫ਼ ਜਾਂਚ ਦੇ ਹੁਕਮ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਫ਼ ਤੌਰ ’ਤੇ ਹਿਦਾਇਤਾਂ ਹਨ ਕਿ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ, ਉਹ ਚਾਹੇ ਕੋਈ ਵੀ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾ ਕੇ ਪਹਿਲਾਂ ਹੀ ਸਾਫ਼ ਕੀਤਾ ਜਾ ਚੁੱਕਾ ਹੈ ਕਿ ਉਹ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕਰਨਗੇ।
ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਹਲਕਾ ਜਗਰਾਓਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ (Sarvjit Kaur Manuke) ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਖ਼ਿਲਾਫ਼ ਸ਼ਿਕਾਇਤ ਪ੍ਰਾਪਤ ਹੋਈ ਸੀ। ਜਿਸ ਤੋਂ ਬਾਅਦ ਇਨ੍ਹਾ ਦੋਹਾਂ ਖ਼ਿਲਾਫ਼ ਜਾਂਚ ਦੇ ਹੁਕਮ ਸੁਣਾਏ ਗਏ ਹਨ।
ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ (Gurdit Singh Sekhon) ’ਤੇ ਇਲਜ਼ਾਮ ਲੱਗੇ ਹਨ ਕਿ ਉਹ ਨਸ਼ਾ ਵੇਚਣ ਵਾਲਿਆਂ ਨੂੰ ਪਨਾਹ ਦਿੰਦਾ ਹੈ ਅਤੇ ਪੁਲਿਸ ਤੋਂ ਉਨ੍ਹਾਂ ਨੂੰ ਛੁਡਵਾ ਕੇ ਨਸ਼ ਤਸਕਰਾਂ 'ਤੇ ਕੇਸ ਦਰਜ ਨਹੀਂ ਹੋਣ ਦਿੰਦਾ।
ਉੱਧਰ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ’ਤੇ ਹਠੂਰ ਦੀ 2 ਟਰੱਕ ਯੂਨੀਅਨ ਦੀ ਪ੍ਰਧਾਨਗੀ ਦੇ ਮਾਮਲੇ 'ਚ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹਨ। ਇਸ ਤੋਂ ਇਲਾਵਾ ਇਹ ਵੀ ਚਰਚਾ ਹੈ ਕਿ ਵਿਧਾਇਕਾ ਮਾਣੂੰਕੇ ਗੈਰ-ਕਾਨੂੰਨੀ ਰੇਤਾ ਵੇਚਣ ਵਾਲਿਆਂ ਤੋਂ ਪ੍ਰਤੀ ਮਹੀਨਾ 7 ਲੱਖ ਰੁਪਏ ਵਸੂਲੀ ਕਰ ਰਹੀ ਹੈ।
ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਮਾਨ ਦੇ ਦਫ਼ਤਰ ਵਲੋਂ ਵਿਸ਼ੇਸ਼ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਸ਼ਿਕਾਇਤਕਰਤਾ ਨੂੰ ਸੂਚਿਤ ਕੀਤਾ ਜਾਵੇ। ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ ਕਰਨ ਦੇ ਫੈਸਲੇ ਦੀ ਕਾਪੀ ਵੀ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਗਈ ਹੈ।