SYL ਨਹਿਰ ਰਾਹੀਂ ਪੰਜਾਬੀਆਂ ਦੇ ਪੈਰਾਂ ’ਚ ਕੰਡੇ ਬੀਜਣ ਵਾਲੇ ਮੈਨੂੰ ਸਲਾਹ ਨਾ ਦੇਣ: CM ਮਾਨ
Advertisement
Article Detail0/zeephh/zeephh1515646

SYL ਨਹਿਰ ਰਾਹੀਂ ਪੰਜਾਬੀਆਂ ਦੇ ਪੈਰਾਂ ’ਚ ਕੰਡੇ ਬੀਜਣ ਵਾਲੇ ਮੈਨੂੰ ਸਲਾਹ ਨਾ ਦੇਣ: CM ਮਾਨ

ਮੁੱਖ ਮੰਤਰੀ ਮਾਨ ਨੇ ਕਿਹਾ, “ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਬਲਾਕ ਗੰਭੀਰ ਖ਼ਤਰੇ ਦੇ ਪੱਧਰ ਉਤੇ (Dark Zone) ’ਚ ਪਹੁੰਚ ਚੁੱਕੇ ਹਨ ਜਿਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।”

SYL ਨਹਿਰ ਰਾਹੀਂ ਪੰਜਾਬੀਆਂ ਦੇ ਪੈਰਾਂ ’ਚ ਕੰਡੇ ਬੀਜਣ ਵਾਲੇ ਮੈਨੂੰ ਸਲਾਹ ਨਾ ਦੇਣ: CM ਮਾਨ

CM Mann on SYL Canal Issue: ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਅੱਗੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ। CM ਮਾਨ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। 

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ, “ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਬਲਾਕ ਗੰਭੀਰ ਖ਼ਤਰੇ ਦੇ ਪੱਧਰ ਉਤੇ (Dark Zone) ’ਚ ਪਹੁੰਚ ਚੁੱਕੇ ਹਨ ਜਿਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਸ ਨਹਿਰ ਲਈ ਇਹ ਪੰਜਾਬ ਵਿਰੋਧੀ ਸਮਝੌਤਾ ਕੀਤਾ ਗਿਆ ਸੀ ਤਾਂ ਉਸ ਵੇਲੇ ਸੂਬੇ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ ਜੋ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ, ਜਿਸ ਕਾਰਨ ਹੁਣ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। 

ਮਾਨ ਨੇ ਦੱਸਿਆ ਕਿ ਹਰਿਆਣਾ ਨੂੰ ਇਸ ਵੇਲੇ ਸਤਲੁਜ, ਯਮੁਨਾ ਅਤੇ ਹੋਰ ਨਦੀਆਂ-ਨਾਲਿਆਂ ਦੀ ਮਦਦ ਨਾਲ 14.10 ਐੱਮ. ਏ. ਐੱਫ਼ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਸਿਰਫ਼ 12.63 ਐੱਮ. ਏ. ਐੱਫ਼ ਨਾਲ ਗੁਜਾਰਾ ਕਰ ਰਿਹਾ ਹੈ। 
ਉਨ੍ਹਾਂ ਕਿਹਾ ਕਿ ਮੌਜੂਦਾ ਹਲਾਤਾਂ ਦੇ ਚੱਲਦਿਆਂ ਸਤਲੁਜ ਯਮੁਨਾ ਲਿੰਕ (SYL Canal)  ਨਹਿਰ ਨੂੰ ਹੁਣ ਯਮੁਨਾ ਸਤਲੁਜ ਲਿੰਕ (YSL) ਨਹਿਰ ਮੰਨ ਲੈਣਾ ਚਾਹੀਦਾ ਹੈ। ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਤਲੁਜ ਦਰਿਆ ਰਾਹੀਂ ਗੰਗਾ ਅਤੇ ਯਮੁਨਾ ਤੋਂ ਪਾਣੀ ਦੇਣਾ ਚਾਹੀਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਬਹੁਤ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਨਹਿਰੀ ਢਾਂਚੇ ਦੀ ਕਾਇਆ ਕਲਪ ਕਰਨ ਲਈ ਇਕ ਧੇਲਾ ਵੀ ਸੂਬੇ ਨੂੰ ਨਹੀਂ ਦਿੱਤਾ ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿਚ 14 ਲੱਖ ਟਿਊਬਵੈਲ ਹਨ ਜੋ ਸੂਬੇ ਦੀਆਂ ਸਿੰਚਾਈ ਲੋੜਾਂ ਦੀ ਪੂਰਤੀ ਲਈ ਨਿਰੰਤਰ ਪਾਣੀ ਕੱਢ ਰਹੇ ਹਨ, ਜਿਸਦੇ ਸਦਕਾ ਪੰਜਾਬ ਨੇ ਮੁਲਕ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।

ਉਨ੍ਹਾਂ ਕਿਹਾ ਕਿ ਜੋ ਪੰਜਾਬ ਨਾਲ ਵੱਡੀ ਬੇਇਨਸਾਫੀ ਹੋਈ ਹੈ ਉਸਦੇ ਲਈ ਜ਼ਿੰਮੇਵਾਰ ਤੱਤਕਾਲੀ ਕੇਂਦਰ ਸਰਕਾਰ ਤੇ ਪੰਜਾਬ ਦੀ ਲੀਡਰਸ਼ਿਪ ਹੈ। ਕਾਂਗਰਸੀ ਤੇ ਅਕਾਲੀਆਂ ਉਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਰਵਾਇਤੀ ਪਾਰਟੀਆਂ ਪੰਜਾਬ ਖ਼ਿਲਾਫ਼ ਹੋਏ ਜੁਰਮ ਵਿਚ ਭਾਈਵਾਲ ਹਨ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਨੇ ਆਪਣੇ ਮਿੱਤਰ ਤੇ ਹਰਿਆਣਾ ਦੇ ਆਗੂ ਦੇਵੀ ਲਾਲ ਨੂੰ ਖੁਸ਼ ਕਰਨ ਲਈ ਨਹਿਰ ਦੇ ਸਰਵੇ ਲਈ ਇਜ਼ਾਜਤ ਦਿੱਤੀ ਸੀ। ਇਸੇ ਤਰ੍ਹਾਂ ਪਟਿਆਲਾ ਦੇ ਸ਼ਾਹੀ ਘਰਾਣੇ ਦੇ ਫਰਜ਼ੰਦ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਜੋ ਕਿ ਉਸ ਵੇਲੇ ਮੈਂਬਰ ਪਾਰਲੀਮੈਂਟ ਸਨ, ਨੇ ਤਤਕਾਲੀ ਪ੍ਰਧਾਨ ਮੰਤਰੀ ਦੇ ਹੱਥੋਂ ਚਾਂਦੀ ਦੀ ਕਹੀ ਨਾਲ ਇਸ ਕੰਮ ਦੀ ਸ਼ੁਰੂਆਤ ਕਰਵਾਈ ਸੀ। 

ਭਗਵੰਤ ਮਾਨ ਨੇ ਕਿਹਾ ਕਿ ਬਹੁਤ ਦੁਖਦਾਇਕ ਹੈ ਜਿਨ੍ਹਾਂ ਲੋਕਾਂ ਨੇ ਸਤਲੁਜ ਯਮੁਨਾ ਲਿੰਕ ਨਹਿਰ ਬਣਾਏ ਜਾਣ ਦਾ ਸਵਾਗਤ ਕੀਤਾ ਸੀ, ਉਹ ਅੱਜ ਅਣਚਾਹੀਆਂ ਸਲਾਹਾਂ ਦੇ ਰਹੇ ਹਨ। 

ਇਹ ਵੀ ਪੜ੍ਹੋ: 8 ਸਾਲਾਂ ਦੇ ਅਰਜਿਤ ਦੇ ਹੌਂਸਲੇ ਨੂੰ ਸਲਾਮ: 10 ਹਜ਼ਾਰ ਫੁੱਟ ਦੀ ਉਚਾਈ ਤੋਂ 'ਭਾਰਤ ਜੋੜੋ' ਯਾਤਰਾ ਨਾਲ ਜੁੜਨ ਦਾ ਦਿੱਤਾ ਸੁਨੇਹਾ 

 

Trending news