Trending Photos
ਝਾਰਖੰਡ ਤੇ ਪਛਵਾੜਾ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਅੱਜ ਰੂਪਨਗਰ ਦੇ ਥਰਮਲ ਪਲਾਂਟ ਪਹੁੰਚੀ, ਕੋਲਾ ਪੰਜਾਬ ਪਹੁੰਚਣ ’ਤੇ ਰੇਲ ਗੱਡੀ ਦਾ ਸਵਾਗਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਗਿਆ।
ਇਸ ਦੌਰਾਨ ਆਪਣੇ ਸੰਬੋਧਨ ’ਚ CM ਮਾਨ ਨੇ ਦਾਅਵਾ ਕੀਤਾ ਕਿ ਹੁਣ ਸੂਬੇ ’ਚ ਤਕਰੀਬਨ 30 ਸਾਲ ਕੋਲੇ ਦੀ ਘਾਟ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਕਰੀਬ 1500 ਕਰੋੜ ਰੁਪਏ ਸਾਲਾਨਾ ਸੂਬੇ ਨੂੰ ਫ਼ਾਇਦਾ ਹੋਵੇਗਾ ਅਤੇ ਕੋਲੇ ਦੀ ਘਾਟ ਕਾਰਨ ਪੰਜਾਬ ’ਚ ਕੋਈ ਯੂਨਿਟ ਬੰਦ ਨਹੀਂ ਹੋਵੇਗਾ।
ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2015 ਤੋਂ 2018 ਤੱਕ ਕੋਲੇ ਦੀ ਖ਼ਾਨ ਇਸ ਕਾਰਨ ਬੰਦ ਰਹੀ ਕਿਉਂਕਿ ਕੋਈ ਟੈਂਡਰ ਹੀ ਨਹੀਂ ਪਾਇਆ ਗਿਆ। ਇਸ ਤੋਂ ਬਾਅਦ ਜਦੋਂ 2018 ’ਚ ਇਹ ਮਾਮਲਾ ਸੁਪਰੀਮ ਕੋਰਟ ’ਚ ਵਿਚਾਰਿਆ ਗਿਆ ਤਾਂ ਫ਼ੈਸਲਾ ਸਾਡੇ ਹੱਕ ’ਚ ਆਇਆ।
CM ਭਗਵੰਤ ਮਾਨ ਨੇ ਦੱਸਿਆ ਕਿ ਇਸ ਕੋਲੇ ਦੇ ਆਉਣ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ ਇਕ ਸਾਲ ’ਚ 600 ਕਰੋੜ ਦਾ ਫ਼ਾਇਦਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ।
ਇੱਥੇ ਦੱਸਣਾ ਬਣਦਾ ਹੈ ਕਿ ਤਕਰੀਬਨ 8 ਸਾਲਾਂ ਬਾਅਦ ਅੱਜ ਝਾਰਖੰਡ ਦੇ ਪਛਵਾੜਾ ਖ਼ਾਨ ਤੋਂ ਕੋਲਾ ਪੰਜਾਬ ਪਹੁੰਚਿਆ ਹੈ। 8 ਸਾਲਾਂ ਦੇ ਵਕਫ਼ੇ ਬਾਅਦ ਪੰਜਾਬ ਨੂੰ ਪਛਵਾੜਾ ਕੋਲੇ ਦੀ ਖਾਨ ਦਾ ਪਹਿਲਾ ਰੇਲਵੇ ਟਰੈਕ ਮਿਲਿਆ, ਜੋ ਕੇਂਦਰ ਸਰਕਾਰ ਵਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ : 300 ਫੁੱਟ ਹੇਠਾਂ ਡਿੱਗੀ ਕਾਰ ਤਾਂ ਜ਼ਿੰਦਗੀ ਤੇ ਮੌਤ ਵਿਚਾਲੇ ਜੂਝ ਰਹੇ ਜੋੜੇ ਦੀ iPhone 14 ਨੇ ਬਚਾਈ ਜਾਨ