Ludhiana News: ਲੁਧਿਆਣਾ ’ਚ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ
Advertisement
Article Detail0/zeephh/zeephh2430039

Ludhiana News: ਲੁਧਿਆਣਾ ’ਚ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ

Ludhiana News: ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਾਡੇ ਪੰਜਾਬ ਵਿੱਚ ਬੱਚਿਆਂ ਵਿੱਚ ਬਹੁਤ ਹੀ ਕਲਾ ਹੈ। ਜਿਸ ਲਈ ਸਾਨੂੰ ਸਮੇਂ ਸਮੇਂ ਸਿਰ ਇਸ ਤਰਹਾਂ ਦੇ ਸਮਾਗਮ ਕਰਾਉਂਦੇ ਰਹਿਣਾ ਚਾਹੀਦਾ ਹੈ।

Ludhiana News: ਲੁਧਿਆਣਾ ’ਚ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ

Ludhiana News(ਤਰਸੇਮ ਲਾਲ ਭਾਰਦਵਾਜ): ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਮਾਨ ਅੱਜ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਰਤ ਨਗਰ ਸਥਿਤ ਗਰਲਜ਼ ਸਰਕਾਰੀ ਕਾਲਜ ਵਿੱਚ ਆਯੋਜਿਤ ਕੀਤੇ ਗਏ ਤੀਆਂ ਦੇ ਤਿਉਹਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਦਿਆਰਥਣਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਪੀਂਘਾਂ ਵੀ ਝੂਟੀਆਂ। ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸੀ.ਐਮ.ਭਗਵੰਤ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਪਹੁੰਚੇ। ਉਨ੍ਹਾਂ ਨੇ ਵਿਦਿਆਰਥਣਾਂ ਨਾਲ ਮਿਲਕੇ ਗਿੱਧਾ ਵੀ ਪਾਇਆ।

ਡਾ. ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਸਾਡੇ ਪੰਜਾਬ ਵਿੱਚ ਬੱਚਿਆਂ ਵਿੱਚ ਬਹੁਤ ਹੀ ਕਲਾ ਹੈ। ਜਿਸ ਲਈ ਸਾਨੂੰ ਸਮੇਂ ਸਮੇਂ ਸਿਰ ਇਸ ਤਰਹਾਂ ਦੇ ਸਮਾਗਮ ਕਰਾਉਂਦੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪੰਜਾਬੀ ਸੱਭਿਆਚਾਰ ਦੇ ਨਾਲ ਜੁੜੇ ਪ੍ਰੋਗਰਾਮ ਕਰਾਉਂਦੀ ਰਹਿੰਦੀ ਹੈ।

ਇਹ ਵੀ ਪੜ੍ਹੋ: Patiala News: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਡਾ. ਗੁਰਪ੍ਰੀਤ ਕੌਰ ਮਾਨ ਕਿਸੇ ਸਮੇਂ ਆਮ ਆਦਮੀ ਪਾਰਟੀ ਦੀ ਸਰਗਰਮ ਵਾਲੰਟੀਅਰ ਰਹਿ ਚੁੱਕੀ ਹੈ। ਅੱਜ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਉਹ ਮੁੜ ਸਿਆਸਤ ਵਿੱਚ ਸਰਗਰਮ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫਿਲਹਾਲ ਸਿਆਸਤ ਵਿੱਚ ਆਉਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੜਕੀਆਂ ਲੜਕਿਆਂ ਦੇ ਬਰਾਬਰ ਹਨ। ਸਾਨੂੰ ਆਪਣੇ ਸੱਭਿਆਚਾਰ ਨੂੰ ਯਾਦ ਕਰਕੇ ਤੀਜ ਵਰਗੇ ਤਿਉਹਾਰ ਮਨਾਉਣੇ ਚਾਹੀਦੇ ਹਨ। ਅੱਜ ਕਾਲਜ ਪਹੁੰਚ ਕੇ ਬਹੁਤ ਵਧੀਆ ਲੱਗਾ।

ਇਹ ਵੀ ਪੜ੍ਹੋ: Edible Oil Price: ਰਸੋਈ ਦਾ ਬਜਟ ਵਿਗੜ ਸਕਦਾ ਹੈ, ਸਰਕਾਰ ਨੇ ਵਧਾਈ ਇਨ੍ਹਾਂ ਤੇਲ 'ਤੇ ਕਸਟਮ ਡਿਊਟੀ

Trending news