ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਅਹਿਮ ਸੁਰਾਗ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ।
Trending Photos
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਸਿੱਧ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਅਹਿਮ ਸੁਰਾਗ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਅਸੀਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਮੂਸੇਵਾਲਾ ਇੱਕ ਬਹੁ-ਪ੍ਰਤਿਭਾਸ਼ਾਲੀ ਕਲਾਕਾਰ ਸੀ ਜਿਸ ਨੂੰ ਮਨਮੋਹਕ ਆਵਾਜ਼ ਅਤੇ ਰਚਨਾਤਮਕਤਾ ਦੀ ਬਖਸ਼ਿਸ਼ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਬੇਵਕਤੀ ਅਤੇ ਦੁਖਦਾਈ ਮੌਤ ਨੇ ਸੰਗੀਤ ਉਦਯੋਗ ਨੂੰ ਖਾਸ ਤੌਰ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਭਗਵੰਤ ਮਾਨ ਨੇ ਦੁਖੀ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹੈ ਅਤੇ ਮੂਸੇਵਾਲਾ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਉਹ ਪੰਜਾਬੀਅਤ ਅਤੇ ਇਨਸਾਨੀਅਤ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹਨ ਅਤੇ ਜੋ ਕੋਈ ਵੀ ਸਿਆਸਤ ਕਰਨਾ ਚਾਹੁੰਦਾ ਹੈ, ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ, ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਕੁਝ ਲੋਕ ਨੌਜਵਾਨ ਗਾਇਕ ਦੀ ਦਰਦਨਾਕ ਹੱਤਿਆ 'ਤੇ ਬੇਸ਼ਰਮੀ ਨਾਲ ਰਾਜਨੀਤੀ ਕਰ ਰਹੇ ਹਨ, ਜੋ ਕਿ ਗੈਰਵਾਜਬ ਅਤੇ ਅਣਇੱਛਤ ਹੈ। ਉਨ੍ਹਾਂ ਕਿਹਾ ਕਿ ਇਹ ਉਹ ਲੋਕ ਹਨ ਜੋ ਵੱਖ-ਵੱਖ ਮੁੱਦਿਆਂ 'ਤੇ ਮਸ਼ਹੂਰ ਗਾਇਕ ਦੀ ਸਖ਼ਤ ਆਲੋਚਨਾ ਕਰਦੇ ਰਹੇ ਹਨ ਪਰ ਹੁਣ ਸਸਤੇ ਪ੍ਰਚਾਰ ਲਈ ਬੇਸ਼ਰਮੀ ਨਾਲ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਇਨ੍ਹਾਂ ਪਾਖੰਡੀ ਲੀਡਰਾਂ ਦੇ ਸ਼ੱਕੀ ਟਰੈਕ ਰਿਕਾਰਡ ਤੋਂ ਜਾਣੂ ਹਨ ਅਤੇ ਉਹ ਇਨ੍ਹਾਂ ਦੇ ਭੁਲੇਖੇ ਵਿਚ ਨਹੀਂ ਆਉਣਗੇ।
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਰਿਵਾਰ ਦੀ ਮੰਗ 'ਤੇ ਉਹ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ 'ਚ ਨਿਆਂਇਕ ਜਾਂਚ ਲਈ ਪਹਿਲਾਂ ਹੀ ਪਹੀਏ ਲਗਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਫੜਨ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ।