ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਇਹ ਪੂਰਾ ਹਾਦਸਾ ਸਕੂਲ ਦੀ ਛੁੱਟੀ ਤੋਂ ਬਾਅਦ ਹੋਇਆ ਹੈ ਉਨ੍ਹਾਂ ਨੇ ਕਿਹਾ ਕਿ ਅਸੀ ਦਫ਼ਤਰ ਵਿਚ ਕੰਮ ਕਰ ਰਹੇ ਸਨ ਜਦੋਂ ਇਹ ਹੋਇਆ ਤੁਰੰਤ ਬੱਚੇ ਨੂੰ ਡੀਐਮਸੀ ਦਾਖਲ ਕਰਵਾਇਆ ਗਿਆ ਉਨ੍ਹਾਂ ਕਿਹਾ ਕਿ ਇਸ ਵਿਚ ਸਕੂਲ ਪ੍ਰਸ਼ਾਸਨ ਦੀ ਜਾਂ ਕਿਸੇ ਅਧਿਆਪਕ ਦੀ ਕੋਈ ਗਲਤੀ ਨਹੀਂ ਹੈ।
Trending Photos
ਚੰਡੀਗੜ: ਲੁਧਿਆਣਾ ਦੇ ਪਿੰਡ ਸਨੇਤ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਬੀਤੇ ਦਿਨ ਛੁੱਟੀ ਤੋਂ ਬਾਅਦ ਬੇਹੋਸ਼ੀ ਦੀ ਹਾਲਤ ਦੇ ਵਿਚ ਇਕ ਬੱਚਾ ਸਕੂਲ ਦੇ ਬਾਥਰੂਮ ਤੋਂ ਬਰਾਮਦ ਹੋਇਆ। ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ ਉਸ ਨੂੰ ਆਈ. ਸੀ. ਯੂ. ਦੇ ਵਿਚ ਰੱਖਿਆ ਗਿਆ ਹੈ।
ਬੱਚੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਕੂਲ ਪ੍ਰਸ਼ਾਸਨ ਦੇ ਖ਼ਿਲਾਫ਼ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਪੂਰੀ ਘਟਨਾ ਬਾਰੇ ਕੋਈ ਜਾਣਕਾਰੀ ਤੱਕ ਨਹੀਂ ਦਿੱਤੀ ਗਈ। ਬੱਚੇ ਦੀ ਮਾਂ ਨੇ ਕਿਹਾ ਕਿ ਸਾਡੇ ਬੱਚੇ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਉਸ ਦੀ ਹਾਲਤ ਕਾਫੀ ਖਰਾਬ ਹੋਇਆ ਤੇ ਉਸ ਦੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਵੀ ਹਨ।
ਉੱਥੇ ਹੀ ਦੂਜੇ ਪਾਸੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਇਹ ਪੂਰਾ ਹਾਦਸਾ ਸਕੂਲ ਦੀ ਛੁੱਟੀ ਤੋਂ ਬਾਅਦ ਹੋਇਆ ਹੈ ਉਨ੍ਹਾਂ ਨੇ ਕਿਹਾ ਕਿ ਅਸੀ ਦਫ਼ਤਰ ਵਿਚ ਕੰਮ ਕਰ ਰਹੇ ਸਨ ਜਦੋਂ ਇਹ ਹੋਇਆ ਤੁਰੰਤ ਬੱਚੇ ਨੂੰ ਡੀਐਮਸੀ ਦਾਖਲ ਕਰਵਾਇਆ ਗਿਆ ਉਨ੍ਹਾਂ ਕਿਹਾ ਕਿ ਇਸ ਵਿਚ ਸਕੂਲ ਪ੍ਰਸ਼ਾਸਨ ਦੀ ਜਾਂ ਕਿਸੇ ਅਧਿਆਪਕ ਦੀ ਕੋਈ ਗਲਤੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਹ ਇਕ ਹਾਦਸਾ ਹੈ ਬੱਚਾ ਖੇਡਦਾ ਹੋਇਆ ਡਿਗ ਗਿਆ ਅਤੇ ਉਸ ਦੇ ਗਲ ਵਿਚ ਰੱਸੀ ਫਸ ਗਈ ਉਥੇ ਹੀ ਮੌਕੇ 'ਤੇ ਪਹੁੰਚੇ ਪੁਲੀਸ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ ਉਹਨਾਂ ਦੱਸਿਆ ਕਿ ਬੱਚੇ ਨੂੰ ਡੀ. ਐਮ. ਸੀ. ਵਿਚ ਦਾਖਲ ਕਰਵਾਇਆ ਗਿਆ ਹੈ ਉਸ ਬਾਰੇ ਡਾਕਟਰ ਹੀ ਦੱਸ ਸਕਣਗੇ ਉਨ੍ਹਾਂ ਕਿਹਾ ਕਿ ਇਹ ਘਟਨਾ ਕੱਲ੍ਹ ਦੀ ਹੈ ਜਦੋਂ ਬੱਚਾ ਸਕੂਲ ਤੋਂ ਛੁੱਟੀ ਵੇਲੇ ਨਹੀਂ ਪਰਤਿਆ ਤਾਂ ਉਹ ਬਾਥਰੂਮ ਦੇ ਨੇੜੇ ਮਿਲਿਆ।
WATCH LIVE TV