Punjab News: ਗੁਰਦੁਆਰੇ ਤੇ ਮਸਜਿਦ ਸਬੰਧੀ ਵਿਵਾਦਤ ਬਿਆਨ ਦੇਣ ਵਾਲੇ ਭਾਜਪਾ ਆਗੂ ਨੂੰ ਪਾਰਟੀ 'ਚੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
Trending Photos
Punjab News: ਗੁਰਦੁਆਰੇ ਤੇ ਮਜਸਿਦ ਸਬੰਧੀ ਇਤਰਾਜ਼ਯੋਗ ਬਿਆਨ ਦੇਣ ਵਾਲੇ ਰਾਜਸਥਾਨਦ ਦੇ ਭਾਜਪਾ ਨੇਤਾ ਖਿਲਾਫ਼ ਹਾਈ ਕਮਾਂਡ ਨੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਹਾਈ ਕਮਾਂਡ ਨੇ ਰੋਸ ਨੂੰ ਵੇਖਦੇ ਹੋਏ ਭਾਜਪਾ ਆਗੂ ਸੰਦੀਪ ਦਾਇਮਾ ਨੂੰ ਪਾਰਟੀ ਵਿਚੋਂ ਬਰਖ਼ਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਪੰਜਾਬ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਤੇ ਓਬੀਸੀ ਮੋਰਚਾ ਦੇ ਪ੍ਰਧਾਨ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਐਤਵਾਰ ਨੂੰ ਗੁਰਦੁਆਰਿਆਂ ਸਾਹਿਬ ਇਤਰਾਜਯੋਗ ਬਿਆਨ ਦੇਣ ਵਾਲੇ ਭਾਜਪਾ ਆਗੂ ਸੰਦੀਪ ਦਾਇਮਾ ਖਿਲਾਫ ਥਾਣਾ 39 ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਆਪਣੀ ਹੀ ਪਾਰਟੀ ਖਿਲਾਫ਼ ਦਿੱਤੀ ਸ਼ਿਕਾਇਤ 'ਚ ਇਨ੍ਹਾਂ ਆਗੂਆਂ ਨੇ ਇਲਜ਼ਾਮ ਲਗਾਇਆ ਹੈ ਕਿ ਕਿ ਰਾਜਸਥਾਨ ਦੇ ਭਾਜਪਾ ਆਗੂ ਸੰਦੀਪ ਦਾਇਮਾ ਨੇ ਗੁਰਦੁਆਰਿਆਂ ਤੇ ਮਸਜਿਦਾਂ ਖਿਲਾਫ਼ ਗਲਤ ਟਿੱਪਣੀ ਕੀਤੀ ਹੈ ਜਿਸ ਨਾਲ ਸਿੱਖਾਂ ਤੇ ਮੁਸਲਮਾਨ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਸੰਦੀਪ ਦਾਇਮਾ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਦੀ ਮੰਗ ਕੀਤੀ। ਕਾਬਿਲੇਗੌਰ ਹੈ ਕਿ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਰਟੀ ਹਾਈ ਕਮਾਂਡ ਅੱਗੇ ਸੰਦੀਪ ਦਾਇਮਾ ਵਿਰੁੱਧ ਕਾਰਵਾਈ ਦੀ ਮੰਗ ਰੱਖੀ ਸੀ।
ਕਾਬਿਲੇਗੌਰ ਹੈ ਕਿ ਪਿਛਲੇ ਦਿਨ ਰਾਜਸਥਾਨ 'ਚ ਇਕ ਚੋਣ ਰੈਲੀ ਦੌਰਾਨ ਰਾਜਸਥਾਨ ਦੇ ਨੇਤਾ ਸੰਦੀਪ ਦਾਇਮਾ ਨੇ ਗੁਰਦੁਆਰਾ ਅਤੇ ਮਸਜਿਦ ਨੂੰ ਲੈ ਕੇ ਇਤਰਾਜ਼ਯੋਗ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਚਾਰੇ ਪਾਸੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਸੀ ਤਾਂ ਸੰਦੀਪ ਨੇ ਮੁਆਫੀ ਮੰਗ ਕੇ ਆਪਣੇ ਸ਼ਬਦ ਵਾਪਸ ਲੈ ਲਏ ਸਨ। ਜੈਇੰਦਰ ਕੌਰ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਸਾਡੇ ਧਰਮ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ। ਇਹ ਪੂਰੇ ਭਾਜਪਾ ਪੰਜਾਬ ਦੀ ਸ਼ਿਕਾਇਤ ਹੈ, ਇਸ ਦੇ ਨਾਲ ਹੀ ਇਸ ਆਗੂ ਖਿਲਾਫ ਕਾਰਵਾਈ ਕਰਨ ਲਈ ਅਸੀਂ ਕੇਂਦਰੀ ਲੀਡਰਸ਼ਿਪ ਨਾਲ ਗੱਲਬਾਤ ਕਰ ਰਹੇ ਹਾਂ।
ਇਸ ਮੌਕੇ ਓ.ਬੀ.ਸੀ ਮੋਰਚਾ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਭਾਜਪਾ ਪੰਜਾਬ ਦੇ ਸਕੱਤਰ ਕੰਵਰ ਸਿੰਘ ਟੌਹੜਾ, ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੀ ਨਾਲ ਸਨ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ 'ਚ ਪਰਾਲੀ ਸਟੋਰ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਰਾਜਸਥਾਨ ਦੇ ਭਾਜਪਾ ਆਗੂ ਵੱਲੋਂ ਦਿੱਤੇ ਗਏ ਇਤਰਾਜ਼ਯੋਗ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਐਕਸ ਉਪਰ ਪੋਸਟ ਕਰਦੇ ਹੋਏ ਲਿਖਿਆ ਕਿ ਰਾਜਸਥਾਨ ਦੇ ਨੇਤਾ ਵੱਲੋਂ ਲੋਕਾਂ ਦੀ ਭਾਵਾਨਾਵਾਂ ਨੂੰ ਠੇਸ ਪਹੁੰਚਾਉਣ ਦੀ ਹਰਕਤ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਿਆਨ ਸਬੰਧੀ ਉਨ੍ਹਾਂ ਨੇ ਹਾਈ ਕਮਾਂਡ ਨੂੰ ਜਾਣੂ ਕਰਵਾ ਦਿੱਤਾ ਹੈ।
ਇਹ ਵੀ ਪੜ੍ਹੋ : Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਬਣੀ ਪਾਣੀ ਵਾਲੀ ਟੈਂਕੀ ’ਤੇ ਪੈਟਰੋਲ ਦੀ ਬੋਤਲ ਲੈ ਕੇ ਚੜ੍ਹੀ ਮਹਿਲਾ