ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਹੁਣ ਸਰਕਾਰ ਦੁਆਰਾ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ’ਤੇ ਪਾਬੰਦੀ ਲਾਉਣ ਸਬੰਧੀ ਕਾਨੂੰਨ ਲਿਆਂਦਾ ਜਾਵੇਗਾ।
Trending Photos
ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਹੁਣ ਸਰਕਾਰ ਦੁਆਰਾ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ’ਤੇ ਪਾਬੰਦੀ ਲਾਉਣ ਸਬੰਧੀ ਕਾਨੂੰਨ ਲਿਆਂਦਾ ਜਾਵੇਗਾ, ਹੋਰ ਤਾਂ ਹੋਰ ਅਜਿਹਾ ਕਰਨ ਵਾਲੇ ਵਿਅਕਤੀ ਲਈ ਗੈਰ ਜ਼ਮਾਨਤੀ ਧਰਾਵਾਂ ਸ਼ਾਮਲ ਕੀਤੀਆਂ ਜਾਣਗੀਆਂ।
ਖਾਦਾਂ ਤੇ ਬੀਜ ਵੇਚਣ ਵਾਲਿਆਂ ਲਈ ਪੱਕ ਬਿੱਲ ਦੇਣਾ ਲਾਜ਼ਮੀ ਹੋਵੇਗਾ
ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਸਰਕਾਰ ਕਿਸੇ ਵੀ ਕੀਮਤ ’ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ। ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਤੇ ਜੇਕਰ ਕੋਈ ਬਿਨਾਂ ਬਿੱਲ ਤੋਂ ਵਿਕਰੀ ਕਰਦਾ ਮਿਲਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
Agriculture Minister Kuldeep Singh Dhaliwal said that in order to save agriculture, and stop malpractices, the Punjab government will bring a law to prevent the sale of duplicate and substandard pesticides, fertilizers and seeds. pic.twitter.com/DdgXgNQdgS
— Government of Punjab (@PunjabGovtIndia) September 8, 2022
ਖੇਤੀ ਉਤਪਾਦਾਂ ਦੀ ਨਿਗਰਾਨੀ ਲਈ ਹੋਵੇਗਾ ਟਰੈਕਿੰਗ ਸਿਸਟਮ
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਬਜੀਤ ਸਿੰਘ ਨੇ ਦੱਸਿਆ ਕਿ ਕੀਟਨਾਸ਼ਕਾਂ, ਖਾਦਾਂ ਅਤੇ ਬੀਜਾਂ ਦੇ ਉਤਪਾਦਨ ਤੋਂ ਲੈਕੇ ਕਿਸਾਨਾਂ ਤੱਕ ਪਹੁੰਚਣ ਤੱਕ ਨਿਗਰਾਨੀ ਲਈ ਟਰੈਕਿੰਗ ਸਿਸਟਮ (Tracking system) ਲਿਆਂਦਾ ਜਾਵੇਗਾ। ਕਈ ਵਾਰ ਨਕਲੀ ਬੀਜਾਂ ਤੇ ਖਾਦਾਂ ਦੇ ਮਾਮਲੇ ਆਏ ਹਨ, ਪਰ ਸਖ਼ਤ ਕਾਨੂੰਨ ਨਾ ਹੋਣ ਕਾਰਨ ਵਪਾਰੀ ਆਸਾਨੀ ਨਾਲ ਬਚ ਜਾਂਦੇ ਹਨ।