Sukhpal Khaira News: ਅਦਾਲਤ ਨੇ ਉਸ ਨੂੰ ਡਾਕਟਰ ਦਾ ਵੇਰਵਾ ਮੰਗਿਆ ਸੀ, ਜਿਸ ਤੋਂ ਸੁਖਪਾਲ ਖਹਿਰਾ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਸਨ। ਸੁਖਪਾਲ ਖਹਿਰਾ ਅਜੇ ਤੱਕ ਅਦਾਲਤ ਨੂੰ ਦਿੱਤੇ ਡਾਕਟਰ ਦੇ ਵੇਰਵੇ ਨਹੀਂ ਦੇ ਸਕੇ ਸਨ।
Trending Photos
Sukhpal Khaira News: ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਵਿਚਾਲੇ ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਵੱਡੀ ਖ਼ਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ ਕਿ ਸੁਖਪਾਲ ਖਹਿਰਾ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਸੀ। ਇਸ ਤੋਂ ਇਲਾਵਾ ਸੁਖਪਾਲ ਖਹਿਰਾ ਨੇ ਗੁਰਦੇਵ ਸਿੰਘ ਦੀ ਮਦਦ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀਆਈਜੀ ਨੂੰ ਫੋਨ ਕੀਤਾ ਸੀ। ਇਸ ਬਾਰੇ SIT ਕੋਲ ਸਬੂਤ ਮਜ਼ੂਦ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹੀ ਕਾਰਨ ਹੈ ਕਿ ਪੁਲਿਸ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪੁਲਿਸ ਨੇ ਪਿਛਲੀ ਪੇਸ਼ੀ 'ਚ ਇਸ ਦੇ ਆਧਾਰ 'ਤੇ ਰਿਮਾਂਡ ਵੀ ਹਾਸਲ ਕੀਤਾ ਸੀ। ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਅਦਾਲਤ ਵਿੱਚ ਆਪਣੇ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ। ਕਿਹਾ ਜਾ ਰਿਹਾ ਹੈ ਕਿ ਸੁਖਪਾਲ ਖਹਿਰਾ ਆਪਣੇ ਇਲਾਜ ਲਈ ਵਿਦੇਸ਼ ਜਾਣਾ ਚਾਹੁੰਦੇ ਸਨ। ਜਿਸ ਤੋਂ ਬਾਅਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਤੋਂ ਵਿਦੇਸ਼ੀ ਡਾਕਟਰ ਅਤੇ ਹਸਪਤਾਲ ਦਾ ਵੇਰਵਾ ਮੰਗਿਆ ਸੀ।
ਅਦਾਲਤ ਨੇ ਉਸ ਨੂੰ ਡਾਕਟਰ ਦਾ ਵੇਰਵਾ ਮੰਗਿਆ ਸੀ, ਜਿਸ ਤੋਂ ਸੁਖਪਾਲ ਖਹਿਰਾ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਸਨ। ਸੁਖਪਾਲ ਖਹਿਰਾ ਅਜੇ ਤੱਕ ਅਦਾਲਤ ਨੂੰ ਮੰਗੇ ਡਾਕਟਰ ਦੇ ਵੇਰਵੇ ਨਹੀਂ ਦੇ ਸਕੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਸੁਖਪਾਲ ਖਹਿਰਾ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਹੇ ਹਨ, ਇਸ ਲਈ ਉਹਨਾਂ ਦੀ ਜਲਦੀ ਗ੍ਰਿਫ਼ਤਾਰੀ ਕਰ ਲਈ ਗਈ ਹੈ ।
ਇਹ ਵੀ ਪੜ੍ਹੋ: Sukhpal Khaira Arrest: ਸੁਖਪਾਲ ਸਿੰਘ ਖਹਿਰਾ ਗ੍ਰਿਫਤਾਰ! ਸੰਖੇਪ 'ਚ ਜਾਣੋ ਕੀ ਹੈ ਪੂਰਾ ਮਾਮਲਾ
ਗੌਰਤਲਬ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ 2015 ਦੇ ਐਨਡੀਪੀਐਸ ਦੇ ਮਾਮਲੇ 'ਚ ਹੋਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਰਿਮਾਂਡ ਮਿਲਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਾਲ 2015 ਵਿੱਚ ਐਫਆਈਆਰ ਨੰਬਰ 35, ਮਿਤੀ 05.03.2015 ਐਨਡੀਪੀਐਸ ਐਕਟ ਦੀ ਧਾਰਾ 29/30/27-ਏ/23 ਤਹਿਤ ਸੁਖਪਾਲ ਖਹਿਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਹਾਲਾਂਕਿ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਡਰੱਗਜ਼ ਮਾਮਲੇ 'ਚ ਸਬੂਤ ਮਿਲੇ ਸਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਸੀ। 13 ਅਪ੍ਰੈਲ 2023 ਨੂੰ ਫਾਜ਼ਿਲਕਾ ਨਸ਼ਾ ਤਸਕਰੀ ਮਾਮਲੇ 'ਚ ਸੈਸ਼ਨ ਜੱਜ ਦੇ ਹੁਕਮਾਂ 'ਤੇ ਇੱਕ SIT ਦਾ ਗਠਨ ਕੀਤਾ ਗਿਆ ਸੀ। ਪੰਜਾਬ ਪੁਲਿਸ ਦੇ ਡੀਆਈਜੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ। SIT ਜਾਂਚ 'ਚ ਸੁਖਪਾਲ ਖਹਿਰਾ ਨਸ਼ਾ ਤਸਕਰੀ 'ਚ ਸ਼ਾਮਲ ਪਾਇਆ ਗਿਆ ਸੀ। ਇਸੇ ਆਧਾਰ 'ਤੇ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਦੂਜੇ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਗੁਰਦੇਵ ਸੁਖਪਾਲ ਖਹਿਰਾ ਦੇ ਕਾਫੀ ਕਰੀਬ ਹਨ। ਹੁਣ ਤੱਕ ਸੁਖਪਾਲ ਖਹਿਰਾ ਇਸ ਮਾਮਲੇ 'ਚ ਸਿਆਸੀ ਸੁਰੱਖਿਆ ਕਾਰਨ ਆਪਣਾ ਬਚਾਅ ਕਰ ਰਹੇ ਸਨ।
(ਰੋਹਿਤ ਬਾਂਸਲ ਦੀ ਰਿਪੋਰਟ)
ਇਹ ਵੀ ਪੜ੍ਹੋ: Sukhpal Khaira Arrest Highlights: ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ ਜਲਾਲਾਬਾਦ 'ਚ ਕਾਂਗਰਸ ਦਾ ਸ਼ਕਤੀ ਪ੍ਰਦਰਸ਼ਨ