Sukhpal Khaira Arrest News: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ
Advertisement
Article Detail0/zeephh/zeephh1894532

Sukhpal Khaira Arrest News: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

Sukhpal Khaira Arrest News: ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Sukhpal Khaira Arrest News: ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ

Sukhpal Khaira Arrest News: ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਨੈਟਵਰਕ ਅਤੇ ਮਨੀ ਲਾਂਡਰਿੰਗ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਸੁਖਪਾਲ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। 

ਅੱਜ ਦੁਪਹਿਰ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਨੇ ਬਹੁਤ ਹੀ ਨਾਟਕੀ ਢੰਗ ਨਾਲ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਬੈਕ ਡੋਰ ਐਂਟਰੀ ਕਰਵਾਈ ਜਦਕਿ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਇੱਕ ਝਲਕ ਪਾਉਣ ਲਈ ਸਵੇਰ ਤੋਂ ਖੜ੍ਹੇ ਹੋਏ ਸਨ।

ਪੁਲਿਸ ਨੇ ਖਾਲੀ ਗੱਡੀਆਂ ਨੂੰ ਅਦਾਲਤ ਦੇ ਇੱਕ ਰਸਤੇ ਤੋਂ ਲੈ ਆਏ ਜਦਕਿ ਸੁਖਪਾਲ ਖਹਿਰਾ ਨੂੰ ਲੈ ਕੇ ਆਈਆਂ ਗੱਡੀਆਂ ਹੋਰ ਰਸਤੇ ਪੁੱਜੀਆਂ। ਸਮਰਥਕਾਂ ਵੱਲੋਂ ਪੁਲਿਸ ਦੀ ਇਸ ਚਾਲ ਕਾਰਨ ਸਮਰਥਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੁਖਪਾਲ ਖਹਿਰਾ ਦੇ ਵਕੀਲ ਨਿਤਿਨ ਮਿੱਡਾ ਨੇ ਦੱਸਿਆ ਕਿ ਸੁਖਪਾਲ ਖਹਿਰਾ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਪੁਲਿਸ ਨੂੰ ਟਿੱਪਣੀ ਕੀਤੀ ਕਿ ਜਦ ਇੰਨੇ ਪੁਰਾਣੇ ਮਾਮਲੇ ਵਿੱਚ ਸੁਖਪਾਲ ਦਾ ਕੋਈ ਕੁਨੈਕਸ਼ਨ, ਕਾਲ ਡਿਟੇਲ ਹੱਥ ਨਹੀਂ ਲੱਗੀ ਤਾਂ ਹੁਣ ਪੁਲਿਸ ਰਿਮਾਂਡ ਦੀ ਕੀ ਲੋੜ ਪੈ ਗਈ ਹੈ। ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ।

ਇਹ ਵੀ ਪੜ੍ਹੋ : Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਕੀਤੀਆਂ ਜਾਣਗੀਆਂ ਜਾਮ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਅਦਾਲਤ ਵਿੱਚ ਪੇਸ਼ ਕਰਨ ਤੋ ਬਾਅਦ ਸੁਖਪਾਲ ਖਹਿਰ ਦਾ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਹਿਲੀ ਜਿੱਤ ਦਰਜ ਕਰ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੱਚ ਦੀ ਪਹਿਲੀ ਲੜਾਈ ਅਸੀਂ ਜਿੱਤ ਚੁੱਕੇ ਹਾਂ। ਇਨ੍ਹਾਂ ਸਾਰੀਆਂ ਗੱਲਾਂ ਉਤੇ ਬਹਿਸ ਕਰਕੇ ਸੁਪਰੀਮ ਕੋਰਟ ਤੋਂ ਆਰਡਰ ਲੈ ਚੁੱਕੇ ਹਨ।

2015 'ਚ ਜਲਾਲਾਬਾਦ ਪੁਲਿਸ ਵੱਲੋਂ ਮਾਰਕਿਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਣੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ 1 ਕਿਲੋ ਤੋਂ ਵਧ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਸਿਮ ਕਾਰਡ ਤੇ ਟਾਟਾ ਸਫਾਰੀ ਬਰਾਮਦ ਹੋਈ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਵਾਸੀ ਚਰਨਜੀਤ ਕੌਰ ਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਸੀ। ਇਸ ਮਾਮਲੇ 'ਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ 9 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : Kurali Factory Fire Update: ਕੈਮੀਕਲ ਫੈਕਟਰੀ ਅੱਗ ਮਾਮਲੇ 'ਚ ਵੱਡੀ ਅਪਡੇਟ, ਮਾਲਕ ਖਿਲਾਫ਼ ਮਾਮਲਾ ਦਰਜ

Trending news