Ravneet Bittu Death Threat news: ਸਾਂਸਦ ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Advertisement
Article Detail0/zeephh/zeephh1587476

Ravneet Bittu Death Threat news: ਸਾਂਸਦ ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਜ਼ਿਕਰਯੋਗ ਹੈ ਕਿ ਕੁਝ ਦਿਨਾਂ ਪਹਿਲਾਂ ਹੀ ਰਵਨੀਤ ਬਿੱਟੂ ਨੇ ਅਮ੍ਰਿਤਪਾਲ ਸਿੰਘ ਬਾਰੇ ਟਿੱਪਣੀ ਕੀਤੀ ਸੀ। 

Ravneet Bittu Death Threat news: ਸਾਂਸਦ ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Congress MP Ravneet Bittu Gets Death Threat news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 

ਇਸ ਸੰਬੰਧੀ ਰਵਨੀਤ ਬਿੱਟੂ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਵਾਟਸਐਪ ਕਾਲ 'ਤੇ ਧਮਕੀ ਮਿਲੀ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ।  

ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਦੱਸਣਯੋਗ ਹੈ ਕਿ ਸਾਂਸਦ ਰਵਨੀਤ ਬਿੱਟੂ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। 

ਰਵਨੀਤ ਬਿੱਟੂ ਹੀ ਨਹੀਂ ਬਲਕਿ ਉਨ੍ਹਾਂ ਦੇ ਭਰਾ ਗੁਰਕੀਰਤ ਕੋਟਲੀ ਸਣੇ ਹੋਰ ਪਰਿਵਾਰਕ ਮੈਂਬਰ ਵੀ ਹਮੇਸ਼ਾ ਕੇਂਦਰੀ ਸੁਰੱਖਿਆ ਬਲਾਂ ਨਾਲ ਘਿਰੇ ਰਹਿੰਦੇ ਹਨ।

ਇਹ ਵੀ ਪੜ੍ਹੋ: ਵੱਡੀ ਖਬਰ! ਅਜਨਾਲਾ ਕਾਂਡ 'ਤੇ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਮੰਗੀ ਰਿਪੋਰਟ: ਸੂਤਰ

ਜ਼ਿਕਰਯੋਗ ਹੈ ਕਿ ਕੁਝ ਦਿਨਾਂ ਪਹਿਲਾਂ ਹੀ ਰਵਨੀਤ ਬਿੱਟੂ ਨੇ ਅਮ੍ਰਿਤਪਾਲ ਸਿੰਘ ਬਾਰੇ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ "ਪੰਜਾਬ ਨੂੰ ਦੇਸ਼ ਤੋਂ ਵੱਖ ਕਰਨ ਦੀ ਲੜਾਈ ਵਿਚ ਸਿਰ ਦੇਣ ਦੀ ਗੱਲ ਕਰਨ ਵਾਲਾ ਅੱਜ ਇਕ ਚਪੇੜਾਂ ਦੇ ਪਰਚੇ ਤੋਂ ਡਰ ਕੇ ਸਵੇਰ ਦਾ ਫੇਸਬੁੱਕ ਤੇ ਸਫ਼ਾਈਆਂ ਦੇ ਰਿਹਾ ਹੈ। ਪ੍ਰਸ਼ਾਸਨ ਨੂੰ ਬੇਨਤੀ ਹੈ ਕੀ ਬੱਚਾ ਕਾਫੀ ਡਰ ਗਿਆ ਹੈ ਅਤੇ ਗਲਤੀ ਮੰਨ ਰਿਹਾ ਹੈ ਇਸ ਲਈ ਉਸਨੂੰ ਮਾਫ਼ ਕਰ ਦੇਣ।" 

ਉਨ੍ਹਾਂ ਇਹ ਵੀ ਕਿਹਾ ਸੀ "ਗੱਲਾਂ ਹਕੂਮਤ ਨਾਲ ਲੜ੍ਹਨ ਦੀਆਂ ਕਰ ਰਹੇ ਸੀ, ਲੜ੍ਹ ਪਏ ਫੇਸਬੁੱਕ ਤੇ ਕਮੈਂਟ ਕਰਨ ਵਾਲੇ ਨਾਲ।"  

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਕਿਹਾ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ"

(For more news apart from Congress MP Ravneet Bittu Getting Death Threat, stay tuned to Zee PHH)

Trending news