Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!
Advertisement
Article Detail0/zeephh/zeephh2219701

Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!

 ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਿਰੁੱਧ ਕਾਂਗਰਸ ਨੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ। ਵਿਕਰਮਜੀਤ ਚੋਧਰੀ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ

Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!

Vikram Chaudhary Suspended: ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਿਰੁੱਧ ਕਾਂਗਰਸ ਨੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ। ਵਿਕਰਮਜੀਤ ਚੋਧਰੀ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਕੀਤੀ ਗਈ ਹੈ।

ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ, “ਪਾਰਟੀ ਦੀ ਗਾਈਡਲਾਈਨ ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ। ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ 'ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ। ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ ਜਾਂਦਾ ਹੈ ਅਤੇ ਅਗਲੇ ਹੁਕਮਾਂ ਤਕ ਪਾਰਟੀ ਤੋਂ ਮੁਅੱਤਲ ਕਰ ਦਿਤਾ ਜਾਂਦਾ ਹੈ।”

fallback

ਚੰਨੀ ਨੂੰ ਟਿਕਟ ਮਿਲਣ ਦਾ ਕਰ ਰਹੇ ਸਨ ਵਿਰੋਧ

ਇਹ ਵੀ ਪੜ੍ਹੋ: Khanna News: ​ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਲਿਆਓ ਸਾਰੇ ਟੈਕਸ ਖ਼ਤਮ ਕਰਾਂਗੇ- ਡਾ. ਅਮਰ ਸਿੰਘ

ਦੱਸ ਦੇਈਏ ਕਿ ਚੌਧਰੀ ਪਰਿਵਾਰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਿਹਾ ਸੀ। ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਚੌਧਰੀ ਪਰਿਵਾਰ ਫਿਰ ਤੋਂ ਲੋਕ ਸਭਾ ਟਿਕਟ ਮੰਗ ਰਿਹਾ ਸੀ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਟਿਕਟ ਦਿੱਤੀ ਹੈ, ਜਿਸ ਤੋਂ ਬਾਅਦ ਪਤਨੀ ਕਰਮਜੀਤ ਕੌਰ ਨੇ ਭਾਜਪਾ ਜੁਆਇਨ ਕਰ ਲਈ। ਵਿਕਰਮਜੀਤ ਸਿੰਘ ਚੌਧਰੀ ਵੱਲੋਂ ਲਗਾਤਾਰ ਸਬਾਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ:Tarn Taran News: ਪੁਲਿਸ ਨੇ ਪਾਕਿ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਵਾਲੇ ਇੱਕ ਸਮੱਗਲਰ ਨੂੰ ਕੀਤਾ ਗ੍ਰਿਫ਼ਤਾਰ

Trending news