MC Election News: ਸੀਨੀਅਰ ਕਾਂਗਰਸ ਆਗੂ ਨਗਰ ਨਿਗਮ ਚੋਣਾਂ ਲਈ ਲੁਧਿਆਣਾ ਦੇ ਇੰਚਾਰਜ ਬਣਾਏ ਗਏ ਰਾਣਾ ਕੇ ਪੀ ਸਿੰਘ ਨੇ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਪੂਰੀ ਤਰਾ ਤਿਆਰ ਹੈ।
Trending Photos
MC Election News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਸਰਗਰਮ ਮੋਡ ਵਿੱਚ ਹੈ। ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਟਿੱਬਾ ਰੋਡ ਵਿਖੇ ਹੋਈ | ਇਹ ਮੀਟਿੰਗ ਕਰੀਬ ਸਾਢੇ ਛੇ ਘੰਟੇ ਚੱਲੀ। ਜਿਸ ਵਿੱਚ ਵੱਖ-ਵੱਖ ਸਰਕਲਾਂ ਦੇ ਉਮੀਦਵਾਰਾਂ ਨੇ ਭਾਗ ਲਿਆ।
ਸੀਨੀਅਰ ਕਾਂਗਰਸ ਆਗੂ ਨਗਰ ਨਿਗਮ ਚੋਣਾਂ ਲਈ ਲੁਧਿਆਣਾ ਦੇ ਇੰਚਾਰਜ ਬਣਾਏ ਗਏ ਰਾਣਾ ਕੇ ਪੀ ਸਿੰਘ ਨੇ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਦੀਆਂ ਚੋਣਾਂ ਲਈ ਕਾਂਗਰਸ ਪੂਰੀ ਤਰਾ ਤਿਆਰ ਹੈ। ਲੋਕ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਨਿਗਮ ਵਿੱਚ ਕਾਂਗਰਸ ਦੇ ਮੇਅਰ ਬਣਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਕਾਂਗਰਸ ਦੇ ਨਿਗਮ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ 9 ਦਸੰਬਰ ਨੂੰ ਜਾਰੀ ਕੀਤੀ ਜਾਵੇਗੀ।