Pathankot news: ਕਾਂਗਰਸੀ ਆਗੂ ਅਤੇ ਵਰਕਰਾਂ ਵੱਲੋਂ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਮੌਕੇ ’ਤੇ ਪੁੱਜੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਖ਼ਿਲਾਫ਼ ਚੋਣ ਜ਼ਾਬਤੇ ਦੌਰਾਨ ਸਿਆਸਤ ਕਰਨ ਨੂੰ ਲੈ ਕੇ ਰੋਸ ਜਤਾਇਆ ਜਾ ਰਿਹਾ ਸੀ।
Trending Photos
Pathankot news(Ajay Mahajan): ਪਠਾਨਕੋਟ ਦੇ ਖਾਨਪੁਰ 'ਚ ਮਾਹੌਲ ਉਸ ਵੇਲੇ ਗਰਮਾ ਗਿਆ। ਜਦੋਂ ਮਾਧੋਪੁਰ ਨੂੰ ਜਾਂਦੀ ਸੜਕ ਦੇ ਨਿਰਮਾਣ ਕਾਰਜ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਗੂਆਂ ਵਿਚਾਲੇ ਗਹਿਮਾ-ਗਹਿਮੀ ਸ਼ੁਰੂ ਹੋ ਗਈ। ਮਾਮਲਾ ਕਾਫੀ ਜ਼ਿਆਦਾ ਤੂਲ ਫੜ ਗਿਆ ਕਿ ਦੋਵਾਂ ਧਿਰਾਂ ਦੇ ਵਰਕਰਾਂ ਵਿੱਚ ਹੱਥੋਪਾਈ ਹੋ ਗਈ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਕੀਤਾ।
ਕਾਂਗਰਸੀ ਆਗੂ ਅਤੇ ਵਰਕਰਾਂ ਵੱਲੋਂ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਮੌਕੇ ’ਤੇ ਪੁੱਜੇ 'ਆਪ' ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਖ਼ਿਲਾਫ਼ ਚੋਣ ਜ਼ਾਬਤੇ ਦੌਰਾਨ ਸਿਆਸਤ ਕਰਨ ਨੂੰ ਲੈ ਕੇ ਰੋਸ ਜਤਾਇਆ ਜਾ ਰਿਹਾ ਸੀ। ਇਸ ਮੌਕੇ ਬਹਿਸ ਕਾਫੀ ਜ਼ਿਆਦਾ ਵੱਧ ਗਈ ਕਿ ਮਾਮਲਾ 'ਆਪ' ਅਤੇ ਕਾਂਗਰਸੀਆਂ ਵਰਕਰਾਂ ਵਿਚਾਲੇ ਹੱਥੋਪਾਈ ਤੱਕ ਪਹੁੰਚ ਗਿਆ। ਜਿਸ ਨੂੰ ਮੌਕੇ 'ਤੇ ਪਹੁੰਚੀ ਪੁਲਿਸ ਨੇ ਸ਼ਾਤ ਕਰਵਾਇਆ।
ਕੌਂਸਲਰ ਹਰਪ੍ਰੀਤ ਵਾਲੀਆ ਅਤੇ ਕਾਂਗਰਸੀ ਆਗੂ ਜਤਿਨ ਵਾਲੀਆ ਨੇ ਦੱਸਿਆ ਕਿ ਸੜਕ 2018 ਵਿੱਚ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਪੁੱਟੀ ਗਈ ਸੀ। ਜਿਸ ਤੋਂ ਬਾਅਦ ਇਸ ਦੇ ਨਿਰਮਾਣ ਲਈ ਫੰਡ ਵੀ ਜਾਰੀ ਕੀਤੇ ਗਏ ਸਨ, ਪਰ ਉਸ ਤੋਂ ਬਾਅਦ ਚੋਣਾਂ ਅਤੇ ਹੋਰ ਕਾਰਨਾਂ ਕਰਕੇ ਇਸ ਦਾ ਨਿਰਮਾਣ ਰੁਕ ਗਿਆ ਸੀ।
ਮੰਡੀ ਬੋਰਡ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਕਰੀਬ 5 ਦਿਨ ਪਹਿਲਾਂ ਇਹ ਕੰਮ ਬੰਦ ਕਰਵਾ ਦਿੱਤਾ ਗਿਆ ਸੀ, ਪਰ ਅੱਜ ਪਾਰਟੀ ਦੇ ਹਲਕਾ ਇੰਚਾਰਜ ਆਪਣੇ ਸਾਥੀਆਂ ਸਮੇਤ ਇਸ ਸੜਕ ਦੇ ਨਿਰਮਾਣ ਕਾਰਜ ਦਾ ਸਿਆਸੀ ਸਿਹਰਾ ਲੈਣ ਦੀ ਕੋਸ਼ਿਸ਼ ਕਰਨ ਲਈ ਆ ਗਏ। ਜਦੋਂ ਇਸ ਮਾਮਲੇ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ 'ਆਪ' ਆਗੂ ਸਮੇਤ ਵਰਕਰਾਂ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਧਮਕੀਆਂ ਵੀ ਦਿੱਤੀਆਂ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਮਾਧੋਪੁਰ ਰੋਡ ਤੋਂ ਲੰਘ ਰਹੇ ਸਨ ਅਤੇ ਇਸ ਉਸਾਰੀ ਨੂੰ ਦੇਖ ਕੇ ਉੱਥੇ ਹੀ ਰੁਕ ਗਏ ਅਤੇ ਹਾਜ਼ਰ ਬੋਰਡ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਚੰਗੀ ਗੁਣਵੱਤਾ ਨਾਲ ਨੇਪਰੇ ਚਾੜ੍ਹਿਆ ਜਾਵੇ | ਪਰ ਉਸੇ ਕਾਂਗਰਸੀ ਆਗੂ ਹਰਪ੍ਰੀਤ ਵਾਲੀਆ ਨੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।
ਪੁਲਿਸ ਵੀ ਮੌਕੇ ’ਤੇ ਪੁੱਜੀ, ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਦਵਿੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ ਸੂਚਨਾ ਮਿਲਣ ’ਤੇ ਉਹ ਮੌਕੇ ’ਤੇ ਪੁੱਜੇ ਅਤੇ ਦੋਵਾਂ ਧਿਰਾਂ ਵਿੱਚ ਤਕਰਾਰ ਹੋ ਗਈ ਅਤੇ ਭੀੜ ਨੂੰ ਪਾਸੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਅਤੇ ਇਨ੍ਹਾਂ ਨਿਯਮਾਂ ਤਹਿਤ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਕੰਮ ਵਿਚ ਸ਼ਾਮਲ ਨਹੀਂ ਕੀਤਾ ਜਾ ਸਕਦਾ, ਇਸ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।