CM Bhagwant Mann: ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ
Advertisement
Article Detail0/zeephh/zeephh2476639

CM Bhagwant Mann: ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

CM Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ।

CM Bhagwant Mann: ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

CM Bhagwant Mann:  ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ।

ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ 'ਤੇ ਪ੍ਰੋਸੈਸਿੰਗ ਫੀਸ/ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਬੈਂਕ ਸਰਕਾਰੀ ਸੰਸਥਾਵਾਂ ਦੇ ਤਨਖ਼ਾਹਦਾਰ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਲੋੜਾਂ ਪੂਰੀਆਂ ਕਰਨ ਅਤੇ ਘਰਾਂ ਲਈ ਖਪਤਕਾਰ ਟਿਕਾਊ ਵਸਤੂਆਂ ਦੀ ਖਰੀਦ ਲਈ ਪਰਸਨਲ ਅਤੇ ਕੰਜਿਊਮਰ ਲੋਨ ਮੁਹੱਈਆ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਮਿਸਾਲ ਦਿੰਦਿਆਂ ਕਿਹਾ ਕਿ ਇਸ ਬੈਂਕ ਤੋਂ ਸਸਤੇ ਦਰਾਂ 'ਤੇ ਵਾਹਨ ਲੋਨ ਪ੍ਰਾਪਤ ਕਰ ਕੇ ਕੋਈ ਵੀ ਪਰਿਵਾਰ ਆਪਣੀ ਸੁਪਨਿਆਂ ਦੀ ਕਾਰ ਦੀ ਸਵਾਰੀ ਦਾ ਅਨੰਦ ਮਾਣ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੋਈ ਵੀ ਲੋਨ ਲੈਣ ਵਾਲੇ ਗਾਹਕ ਨੂੰ ਪੇਸ਼ਕਸ਼ ਦੀ ਮਿਆਦ ਦੌਰਾਨ ਪਰਸਨਲ ਲੋਨ, ਕੰਜਿਊਮਰ ਲੋਨ ਅਤੇ ਵਾਹਨ ਲੋਨ ਲਈ ਕੋਈ ਵੀ ਪ੍ਰੋਸੈਸਿੰਗ ਫੀਸ/ਚਾਰਜ ਅਦਾ ਨਹੀਂ ਕਰਨੇ ਪੈਣਗੇ।

ਉਨ੍ਹਾਂ ਕਿਹਾ ਕਿ ਗਾਹਕ ਇਸ ਆਫਰ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਸਹਿਕਾਰੀ ਖੇਤਰ ਨੂੰ ਮਜ਼ਬੂਤ ​​ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Trending news