Coronavirus Update News: ਦੇਸ਼ ਅਤੇ ਚੀਨ ਵਿਚ ਜਿੱਥੇ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ, ਉੱਥੇ ਭਾਰਤ ਸਰਕਾਰ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਭਾਰਤ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਵਿਚਕਾਰ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕਰਨਗੇ।
Trending Photos
Coronavirus Variant BF7 Cases India News : ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸ ਵਿਚਾਲੇ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਭਾਰਤ ਵਿੱਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਵਿਚਕਾਰ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਬੈਠਕ 'ਚ ਕੋਰੋਨਾ ਦੇ ਨਵੇਂ ਰੂਪ ਨਾਲ ਲੜਨ ਲਈ ਨਵੀਂ ਯੋਜਨਾ ਬਣਾਉਣ 'ਤੇ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਸਕਦੇ ਹਨ।
ਇਸ ਤੋਂ ਪਹਿਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਡਾਕਟਰ ਨੇ ਕਿਹਾ ਕਿ ਭਾਰਤ ਵਿੱਚ ਲਾਕਡਾਊਨ ਦੀ ਕੋਈ ਲੋੜ ਨਹੀਂ ਹੋਵੇਗੀ। ਆਈਐਮਏ ਮੁਤਾਬਕ ਭਾਰਤ ਦੇ ਲੋਕਾਂ ਦੀ ਪ੍ਰਤੀਰੋਧ ਸ਼ਕਤੀ ਚੀਨ ਦੇ ਮੁਕਾਬਲੇ ਜ਼ਿਆਦਾ ਮਜ਼ਬੂਤ ਹੈ। ਭਾਰਤ ਦੀ 95% ਆਬਾਦੀ ਨੂੰ ਕੋਰੋਨਾ ਤੋਂ ਬਚਾਅ ਹੈ, ਇਸ ਲਈ ਦੇਸ਼ ਵਿੱਚ ਕੋਈ ਲੌਕਡਾਊਨ ਨਹੀਂ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗੀ ਹੋਰ ਕੜਾਕੇ ਦੀ ਠੰਢ, ਇਨ੍ਹਾਂ ਇਲਾਕਿਆਂ 'ਚ ਸੀਤ ਲਹਿਰ ਦਾ ਅਲਰਟ, ਜਨਜੀਵਨ ਪ੍ਰਭਾਵਿਤ
ਇਹ ਹਨ ਕੁਝ ਖਾਸ ਤੱਥ
-ਉੱਤਰ ਪ੍ਰਦੇਸ਼ ਵਿੱਚ ਸਾਰੇ ਪੁਲਿਸ ਕਰਮਚਾਰੀਆਂ ਲਈ ਮਾਸਕ ਪਹਿਨਣਾ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।
- ਭਾਰਤ ਨੇ ਦੂਜੇ ਦੇਸ਼ਾਂ ਨੂੰ ਵੀ ਵੈਕਸੀਨ ਦਿੱਤੀ ਹੈ। ਦੇਸ਼ ਵਿੱਚ 4 ਟੀਕੇ ਤਿਆਰ ਕੀਤੇ ਜਾ ਰਹੇ ਹਨ। ਸਾਨੂੰ ਸੁਚੇਤ ਰਹਿਣ ਦੀ ਲੋੜ ਹੈ।
-ਤੇਲੰਗਾਨਾ ਦੇ ਸਿਹਤ ਮੰਤਰੀ ਹਰੀਸ਼ ਰਾਓ ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬੂਸਟਰ ਡੋਜ਼ ਲੈਣ ਦੀ ਅਪੀਲ ਕੀਤੀ ਜਾਂਦੀ ਹੈ।
-ਬੀਤੇ ਦਿਨੀ ਦੇਸ਼ 'ਚ ਕੋਰੋਨਾ ਦੇ 101 ਮਾਮਲੇ ਸਾਹਮਣੇ ਆਏ ਹਨ, ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਦੋ ਮੌਤਾਂ ਮਹਾਰਾਸ਼ਟਰ ਵਿੱਚ ਅਤੇ ਇੱਕ ਦਿੱਲੀ ਵਿੱਚ ਹੋਈ ਹੈ।
-ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਕੋਵਿਡ-ਉਚਿਤ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਜਿਸ ਵਿੱਚ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣਾ ਸ਼ਾਮਲ ਹੈ। ਲੋਕ ਨੂੰ ਸਾਵਧਾਨੀ ਵਾਲੀ ਖੁਰਾਕ ਬਹੁਤ ਜ਼ਰੂਰੀ ਹੈ।
-ਬਜ਼ੁਰਗਾਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਵੀ ਰੋਕਥਾਮ ਵਾਲੀਆਂ ਵੈਕਸੀਨ ਲੈਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਦੇਸ਼ ਵਿੱਚ ਕੋਵਿਡ ਦੀ ਸਥਿਤੀ ਕਾਬੂ ਵਿੱਚ ਹੈ ਪਰ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਦਵਾਈਆਂ, ਟੀਕਿਆਂ ਅਤੇ ਬਿਸਤਰਿਆਂ ਦੀ ਕੋਈ ਕਮੀ ਨਹੀਂ ਹੈ।
ਸਿਹਤ ਮੰਤਰਾਲੇ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਵਿੱਚ, ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਅੰਤਰਰਾਸ਼ਟਰੀ ਉਡਾਣਾਂ ਦੇ 2% ਯਾਤਰੀਆਂ ਦੇ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। 24 ਦਸੰਬਰ ਤੋਂ ਦੇਸ਼ ਭਰ ਦੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਇਸ ਨੂੰ ਲਾਗੂ ਕੀਤਾ ਜਾਵੇਗਾ।