ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 1300 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਹ 140 ਦਿਨਾਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਇੱਕ ਦਿਨ ਵਿੱਚ ਕੋਰੋਨਾ ਦੇ 1300 ਜਾਂ ਇਸ ਤੋਂ ਵੱਧ ਮਰੀਜ਼ ਪੌਜ਼ੇਟਿਵ ਪਾਏ ਗਏ ਹਨ।
Trending Photos
Coronavirus India Latest News Update: ਭਾਰਤ ‘ਚ ਮੁੜ ਕੋਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਬੀਤੇ ਕੁਝ ਦਿਨਾਂ ਤੋਂ ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਅੱਜ ਤੋਂ ਕੁਝ ਦਿਨ ਪਹਿਲਾਂ ਦੇਸ਼ ਵਿੱਚ ਕੋਰੋਨਾ ਖਤਮ ਹੁੰਦਾ ਨਜ਼ਰ ਆ ਰਿਹਾ ਸੀ ਪਰ ਮੌਸਮ ‘ਚ ਬਦਲਾਅ ਹੋਣ ਤੋਂ ਬਾਅਦ ਮੁੜ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਪਿਛਲੇ 7 ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। 22 ਮਾਰਚ ਦੇ ਮੁਕਾਬਲੇ 23 ਮਾਰਚ ਨੂੰ ਭਾਰਤ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵੱਡਾ ਫਰਕ ਦੇਖਿਆ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 1300 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਹ 140 ਦਿਨਾਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਇੱਕ ਦਿਨ ਵਿੱਚ ਕੋਰੋਨਾ ਦੇ 1300 ਜਾਂ ਇਸ ਤੋਂ ਵੱਧ ਮਰੀਜ਼ ਪੌਜ਼ੇਟਿਵ ਪਾਏ ਗਏ ਹਨ। ਇਸ ਦੌਰਾਨ ਕੋਰੋਨਾ ਕਰਕੇ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।
ਜ਼ਿਕਰਯੋਹ ਕਿ ਇੱਕ ਮੌਤ ਕਰਨਾਟਕ, ਇੱਕ ਗੁਜਰਾਤ ਅਤੇ ਇੱਕ ਮਹਾਰਾਸ਼ਟਰ ਤੋਂ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਭਾਰਤ ‘ਚ ਕੋਰੋਨਾ ਦੇ 1134 ਨਵੇਂ ਮਾਮਲੇ ਸਾਹਮਣੇ ਆਏ ਸਨ ਜਦਕਿ 5 ਲੋਕਾਂ ਦੀ ਮੌਤ ਦਰਜ ਕੀਤੀ ਗਈ ਸੀ। ਵੀਰਵਾਰ ਨੂੰ 166 ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ
ਕੁੱਲ ਐਕਟਿਵ ਕੇਸ – 7,605
ਕੁੱਲ ਸੰਕਰਮਿਤ – 4,46,99,418
ਕੁੱਲ ਡਿਸਚਾਰਜ – 4,41,60,997
ਕੁੱਲ ਮੌਤਾਂ – 5,30,816
ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁੱਧਵਾਰ ਨੂੰ ਇੱਕ ਅਹਿਮ ਬੈਠਕ ਕੀਤੀ ਗਈ। ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। .
ਇਹ ਵੀ ਪੜ੍ਹੋ: Punjab News: ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਫੈਸਲਾ