ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਲੋਕਾਂ ਨੂੰ ਕੋਰੋਨਾ-ਉਚਿਤ ਵਿਵਹਾਰ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਸੀ।
Trending Photos
Coronavirus India Update: ਚੀਨ ਅਤੇ ਅਮਰੀਕਾ ਸਣੇ ਦੁਨੀਆਂ ਭਰ ਵਿੱਚ ਵਧ ਰਹੇ ਕੋਰੋਨਾ ਦੇ ਮਾਮਲੇ ਨੂੰ ਦੇਖਦਿਆਂ, ਵੀਰਵਾਰ ਯਾਨੀ ਦਸੰਬਰ 22 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਵੱਲੋਂ India ਵਿੱਚ Covid-19 ਦੀ ਸਥਿਤੀ ਅਤੇ ਇਸ ਨਾਲ ਸਬੰਧਤ ਪਹਿਲੂਆਂ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਗਈ ਹੈ।
ਬੀਤੇ 6 ਮਹੀਨਿਆਂ ਦੌਰਾਨ ਭਾਰਤ ਵਿੱਚ BF.7 Omicron ਸਬ-ਵੇਰੀਐਂਟ ਦੇ ਚਾਰ ਮਾਮਲੇ ਸਾਹਮਣੇ ਆਏ ਹਨ, ਜਿਸਨੇ ਚੀਨ ਵਿੱਚ ਕਹਿਰ ਮਚਾਇਆ ਹੋਇਆ ਹੈ। ਸੂਤਰਾਂ ਦੇ ਮੁਤਾਬਕ ਇਸ ਸਮੇਂ India ਵਿੱਚ Covid-19 ਦੇ 10 ਵੱਖ-ਵੱਖ ਰੂਪ ਹਨ, ਜਿਨ੍ਹਾਂ ਵਿੱਚ ਤਾਜ਼ਾ BF.7 ਵੇਰੀਐਂਟ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਅਗੁਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਦੌਰਾਨ ਭਾਰਤ ਵਿੱਚ ਕੋਰੋਨਾ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਇਸ ਨਾਲ ਸਬੰਧਤ ਪਹਿਲੂਆਂ ਦੀ ਸਮੀਖਿਆ ਵੀ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਨੂੰ ਦੇਸ਼ ਵਿੱਚ ਮੌਜੂਦਾ ਕੋਵਿਡ -19 ਸਥਿਤੀ ਅਤੇ ਮਹਾਂਮਾਰੀ ਦੀ ਨਿਗਰਾਨੀ, ਰੋਕਥਾਮ ਅਤੇ ਪ੍ਰਬੰਧਨ ਲਈ ਜਨਤਕ ਸਿਹਤ ਪ੍ਰਣਾਲੀ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਸੱਦੀ ਸੀ।
ਹੋਰ ਪੜ੍ਹੋ: ਪੰਜਾਬ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ 'ਚ ਹੋਈ ਮੌਤ
ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ-ਉਚਿਤ ਵਿਵਹਾਰ ਦੀ ਪਾਲਣਾ ਕਰਨ ਅਤੇ ਕੋਵਿਡ-19 ਦੇ ਵਿਰੁੱਧ ਟੀਕਾਕਰਨ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਚੁਣੌਤੀ ਦੇਣ ਅਤੇ ਨਿਗਰਾਨੀ ਨੂੰ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਸੀ।
ਵਿਸ਼ਵ ਪੱਧਰ 'ਤੇ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਨੂੰ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਹੋਰ ਪੜ੍ਹੋ: Coronavirus India Update: ਕੋਰੋਨਾ ਨੂੰ ਲੈ ਕੇ ਅਲਰਟ! ਸਿਹਤ ਮੰਤਰਾਲੇ ਨੇ ਲਿਆ ਇਹ ਫੈਸਲਾ