ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਲਈ ਕਾਊਂਟਡਾਊਨ ਸ਼ੁਰੂ, ਐਗਜ਼ਿਟ ਪੋਲ ਵਿਚ 'ਆਪ' ਦਾ ਪੱਲੜਾ ਭਾਰੀ
Advertisement

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਲਈ ਕਾਊਂਟਡਾਊਨ ਸ਼ੁਰੂ, ਐਗਜ਼ਿਟ ਪੋਲ ਵਿਚ 'ਆਪ' ਦਾ ਪੱਲੜਾ ਭਾਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਲਈ ਕਾਊਂਟਡਾਊਨ ਸ਼ੁਰੂ ਹੋ ਗਈ ਹੈ। ਕੱਲ੍ਹ 10 ਮਾਰਚ ਨੂੰ ਚੋਣ ਨਤੀਜਿਆਂ ਦਾ ਐਲਾਨ ਸ਼ੁਰੂ ਹੋ ਜਾਵੇਗਾ। ਈ.ਵੀ.ਐਮ. ਮਸ਼ੀਨਾਂ ਵਿਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ ਖੁੱਲ ਜਾਵੇਗੀ। 

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਲਈ ਕਾਊਂਟਡਾਊਨ ਸ਼ੁਰੂ, ਐਗਜ਼ਿਟ ਪੋਲ ਵਿਚ 'ਆਪ' ਦਾ ਪੱਲੜਾ ਭਾਰੀ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਲਈ ਕਾਊਂਟਡਾਊਨ ਸ਼ੁਰੂ ਹੋ ਗਈ ਹੈ। ਕੱਲ੍ਹ 10 ਮਾਰਚ ਨੂੰ ਚੋਣ ਨਤੀਜਿਆਂ ਦਾ ਐਲਾਨ ਸ਼ੁਰੂ ਹੋ ਜਾਵੇਗਾ। ਈ.ਵੀ.ਐਮ. ਮਸ਼ੀਨਾਂ ਵਿਚ ਕੈਦ ਹੋਈ ਉਮੀਦਵਾਰਾਂ ਦੀ ਕਿਸਮਤ ਖੁੱਲ ਜਾਵੇਗੀ। ਕਈਆਂ ਦੇ ਵਿਹੜੇ ਢੋਲ ਵੱਜਣਗੇ ਅਤੇ ਕਈਆਂ ਘਰ ਉਦਾਸੀ ਛਾ ਜਾਵੇਗੀ। ਯੂ.ਪੀ. ਵਿੱਚ 7 ​​ਮਾਰਚ ਨੂੰ ਆਖਰੀ ਗੇੜ ਦੀ ਵੋਟਿੰਗ ਤੋਂ ਬਾਅਦ ਆਏ ਐਗਜ਼ਿਟ ਪੋਲ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਦੇ ਨਾਲ ਹੀ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਲਈ ਵੀ ਨਤੀਜੇ ਹੈਰਾਨ ਕਰਨ ਵਾਲੇ ਹੋਣਗੇ। ਐਗਜ਼ਿਟ ਪੋਲ ਮੁਤਾਬਕ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਹਾਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਸਾਹਮਣੇ ਬਿਕਰਮ ਮਜੀਠੀਆ ਵੀ ਨਹੀਂ ਜਿੱਤ ਸਕੇਗਾ। ਇਸ ਸੀਟ 'ਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਦੀ ਜਿੱਤ ਪੱਕੀ ਮੰਨੀ ਜਾ ਰਹੀ ਹੈ।

 

ਹਰ ਐਗਜ਼ਿਟ ਪੋਲ ''ਆਪ' ਦੀ ਸਰਕਾਰ

ਪੰਜਾਬ ਵਿੱਚ ਲਗਭਗ ਸਾਰੇ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ ਅਤੇ ਕਾਂਗਰਸ ਬੁਰੀ ਤਰ੍ਹਾਂ ਪਿੱਛੜਦੀ ਦਿਖਾਈ ਦੇ ਰਹੀ ਹੈ। ਇਸ ਐਗਜ਼ਿਟ ਪੋਲ ਮੁਤਾਬਕ ਪੰਜਾਬ 'ਚ ਕਾਂਗਰਸ ਨੂੰ 49-59 ਸੀਟਾਂ ਮਿਲਣ ਦੀ ਉਮੀਦ ਹੈ।

 

 

ਮੁੱਖ ਮੰਤਰੀ ਵਜੋਂ ਪਸੰਦ ਭਗਵੰਤ ਮਾਨ

ਚੋਣ ਸਰਵੇਖਣਾਂ ਵਿਚ 39 ਫੀਸਦੀ ਲੋਕਾਂ ਨੇ ਕਿਹਾ ਕਿ 'ਆਪ' ਦੇ ਭਗਵੰਤ ਮਾਨ ਉਨ੍ਹਾਂ ਦੀ ਪਸੰਦ ਹਨ, ਜਦਕਿ 30 ਫੀਸਦੀ ਲੋਕ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ। 20 ਫੀਸਦੀ ਲੋਕਾਂ ਨੇ ਅਕਾਲੀ ਦਲ ਦੇ ਸੁਖਬੀਰ ਬਾਦਲ ਨੂੰ ਮੁੱਖ ਮੰਤਰੀ ਚੁਣਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੂੰ ਸਿਰਫ਼ 3 ਫੀਸਦੀ ਲੋਕਾਂ ਨੇ ਹੀ ਪਸੰਦ ਕੀਤਾ, ਜਦਕਿ ਨਵਜੋਤ ਸਿੰਘ ਸਿੱਧੂ ਨੂੰ 6 ਫੀਸਦੀ ਲੋਕਾਂ ਨੇ ਪਸੰਦ ਕੀਤਾ।

 

WATCH LIVE TV 

 

Trending news