ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੋਹਾਲੀ ਦੇ ਮੁੱਲਾਂਪੁਰ ’ਚ ਸਥਿਤ 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ' ਦਾ ਅੱਜ ਉਦਘਾਟਨ ਕੀਤਾ ਜਾਣਾ ਹੈ।
Trending Photos
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM) ਵਲੋਂ ਮੋਹਾਲੀ ਦੇ ਮੁੱਲਾਂਪੁਰ ’ਚ ਸਥਿਤ 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ' ਦਾ ਅੱਜ ਉਦਘਾਟਨ ਕੀਤਾ ਜਾਣਾ ਹੈ। ਪਰ ਉਦਘਾਟਨ ਤੋਂ ਪਹਿਲਾਂ ਹੀ ਸਿਆਸੀ ਧਿਰਾਂ ’ਚ ਹਸਪਤਾਲ ਬਣਵਾਉਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਲਈ ਜੰਗ (Credit War) ਸ਼ੁਰੂ ਹੋ ਗਈ ਹੈ। ਅਕਾਲੀ ਦਲ ਤੇ ਕਾਂਗਰਸ ਦੋਹਾਂ ਪਾਰਟੀਆਂ ਦੇ ਆਗੂ ਦੱਸ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾ ਸਦਕਾ ਇਹ ਹਸਪਤਾਲ ਹੋਂਦ ’ਚ ਆਇਆ।
MP ਬਿੱਟੂ ਨੇ ਹਸਪਤਾਲ ਦਾ ਨੀਂਹ ਪੱਥਰ ਰੱਖੇ ਜਾਣ ਬਾਰੇ ਦਿੱਤੀ ਜਾਣਕਾਰੀ
ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ (Ravneet Singh Bittu) ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ਕਰਦਿਆਂ ਲਿਖਿਆ 'ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ' ਪ੍ਰੋਜੈਕਟ ਮੇਰੇ ਦਿਲ ਦੇ ਬਹੁਤ ਕਰੀਬ ਹੈ। ਇਸਦਾ ਨੀਂਹ-ਪੱਥਰ ਉਸ ਸਮੇਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੁਆਰਾ ਰੱਖਿਆ ਗਿਆ, ਜਦੋਂ ਮੈਂ ਖ਼ੁਦ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ (MP) ਸੀ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਇਸਦਾ ਉਦਘਾਟਨ ਕੀਤਾ ਜਾ ਰਿਹਾ ਹੈ।
Homi Bhabha Cancer Hospital & Research centre, a project very close to my heart, whose foundation stone was laid by the then PM S. Manmohan Singh ji and myself when I was MP from Anandpur Sahib in 2013. It will tomorrow be inaugurated by Sh. Narendra Modi ji. pic.twitter.com/yzcNSCl1lo
— Ravneet Singh Bittu (@RavneetBittu) August 23, 2022
ਅਕਾਲੀ ਦਲ (ਬ) ਨੇ ਹਸਪਤਾਲ ਦੇ ਸ਼ੁਰੂ ਹੋਣ ’ਤੇ ਖੁਸ਼ੀ ਕੀਤੀ ਜਾਹਰ
ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਆਪਣੇ ਟਵਿੱਟਰ ਅਕਾਊਂਟ ’ਤੇ ਟਵੀਟ ਕਰਦਿਆਂ ਲਿਖਿਆ "ਸਮੂਹ ਪੰਜਾਬੀਆਂ ਨੂੰ ਅੱਜ ਉਸ ਸਪਨੇ ਦੇ ਪੂਰੇ ਹੋਣ ਦੀ ਵਧਾਈ, ਜਿਸਦੀ ਸ਼ੁਰੂਆਤ 30 ਦਸੰਬਰ 2013 ਵਿੱਚ ਹੋਮੀ ਭਾਭਾ ਕੈਂਸਰ ਰਿਸਰਚ ਸੈਂਟਰ (Homi Bhabha Cancer and Research Hospital) ਦੇ ਰੂਪ ਵਿੱਚ ਉਸ ਸਮੇਂ ਦੀ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ - ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ।"
ਸਮੂਹ ਪੰਜਾਬੀਆਂ ਨੂੰ ਅੱਜ ਉਸ ਸਪਨੇ ਦੇ ਪੂਰੇ ਹੋਣ ਦੀ ਵਧਾਈ, ਜਿਸਦੀ ਸ਼ੁਰੂਆਤ 30 ਦਸੰਬਰ 2013 ਵਿੱਚ ਹੋਮੀ ਭਾਭਾ ਕੈਂਸਰ ਰਿਸਰਚ ਸੈਂਟਰ ਦੇ ਰੂਪ ਵਿੱਚ ਉਸ ਸਮੇਂ ਦੀ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ - ਭਾਜਪਾ ਸਰਕਾਰ ਵੱਲੋਂ ਕੀਤੀ ਗਈ ਸੀ। #Punjab #Healthcare @akali_dal_ pic.twitter.com/gvY9k3rCmA
— Bikram Singh Majithia (@bsmajithia) August 24, 2022