Crime News: ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ BDPO ਖੰਨਾ ਮੁਅੱਤਲ, ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਕਸ਼ਨ
Advertisement
Article Detail0/zeephh/zeephh2013854

Crime News: ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ BDPO ਖੰਨਾ ਮੁਅੱਤਲ, ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਕਸ਼ਨ

Crime News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੰਨਾ ਦੇ ਬੀ.ਡੀ.ਪੀ.ਓ (Block Development Officer) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀ.ਡੀ.ਪੀ.ਓ.

Crime News: ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ BDPO ਖੰਨਾ ਮੁਅੱਤਲ, ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਕਸ਼ਨ

Crime News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੰਨਾ ਦੇ ਬੀ.ਡੀ.ਪੀ.ਓ (Block Development Officer) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ 'ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ( District Development and Panchayat Officer ) ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਪਾਇਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਹੈ।

ਰਿਪੋਰਟ ਵਿੱਚ ਸਹਾਮਣੇ ਆਇਆ ਹੈ ਕਿ Block Development Officer ਕੁਲਵਿੰਦਰ ਸਿੰਘ ਰੰਧਾਵਾ ਨੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨ੍ਹਾਂ ਕਿਸੇ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ ਸਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਰਿਪੋਰਟ ਦੇ ਆਧਾਰ 'ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Bribe News: ਬੀਡੀਪੀਓ ਸਿੱਧਵਾਂ ਬੇਟ ਰਿਸ਼ਵਤ ਲੈਣ ਦੇ ਦੋਸ਼ 'ਚ ਕਾਬੂ; ਫੰਡਾਂ ਦੀ ਕਲੀਅਰੈਂਸ ਲਈ ਮੰਗ ਰਹੇ ਸਨ ਵੱਢੀ

ਇਸ ਸਮੇਂ ਦੌਰਾਨ ਮੁਅੱਤਲ Block Development Officer ਕੁਲਵਿੰਦਰ ਸਿੰਘ ਰੰਧਾਵਾ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਹਾਲੀ ਹੋਵੇਗਾ। ਮੁਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ ਹੈ, ਜੇਕਰ ਕੋਈ ਵੀ ਕਰਮਚਾਰੀ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਰਦਾ ਕੋਈ ਵੀ ਕਰਮਚਾਰੀ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: Education News: ਕੈਬਨਿਟ ਮੰਤਰੀ ਕਟਾਰੂਚੱਕ ਨੇ ਸਕੂਲ ਬੱਸ ਨੂੰ ਦਿਖਾਈ ਹਰੀ ਝੰਡੀ 

Trending news