SGPC Votes: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ ਕਰ ਦਿੱਤਾ ਗਿਆ ਹੈ।
Trending Photos
SGPC Votes: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 10 ਮਾਰਚ ਤੱਕ ਵੋਟਾਂ ਉਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਬੀਤੇ ਦਿਨ ਹੀ ਅਕਾਲੀ ਦਲ ਦਾ ਉੱਚ ਪੱਧਰੀ ਵਫਦ ਵੱਲੋਂ ਮੰਗ ਪੱਤਰ ਦਿੱਤਾ ਗਿਆ ਸੀ। ਇਸ ਕੋਂ ਪਹਿਲਾਂ ਇਤਰਾਜ਼ ਪ੍ਰਗਟ ਕਰਨ ਦੀ ਆਖਰੀ ਤਰੀਕ 24 ਜਨਵਰੀ ਤੱਕ ਸੀ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਸੀ। ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨਵੀਆਂ ਬਣੀਆਂ ਵੋਟਾਂ 'ਚ ਧਾਂਦਲੀ ਦਾ ਮੁੱਦਾ ਚੁੱਕਿਆ ਸੀ। ਵਫਦ ਨੇ ਗੁਰਦੁਆਰਾ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਮੁਲਾਕਾਤ ਦੌਰਾਨ ਅਕਾਲੀ ਦਲ ਦੇ ਵਫਦ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ ਸਮੇਤ ਵਫ਼ਦ ਵਿੱਚ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।
ਮੁਲਾਕਾਤ ਦੌਰਾਨ ਅਕਾਲੀ ਆਗੂਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਸੀ ਕਿ ਸਰਕਾਰੀ ਦਖ਼ਲ-ਅੰਦਾਜ਼ੀ ਨਾਲ ਸਿੱਖ ਸੰਸਥਾਵਾਂ ਨੂੰ ਖੋਹਣ ਦੀ ਵੱਡੀ ਸਾਜ਼ਿਸ਼ ਘੜੀ ਜਾ ਰਹੀ ਹੈ। ਇਸ ਨਾਲ ਹੀ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਤੋਂ 31 ਮਾਰਚ ਤੱਕ ਦੇ ਸਮੇਂ ਦੀ ਮੰਗ ਕੀਤੀ ਗਈ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਵੋਟਰ ਸੂਚੀਆਂ 'ਚ ਧਾਂਦਲੀਆਂ ਦੇ ਸਬੂਤ ਵੀ ਉਹ ਗੁਰਦੁਆਰਾ ਚੋਣ ਕਮਿਸ਼ਨ ਨੂੰ ਦਿੱਤੇ ਹਨ, ਜਿਸ ਵਿੱਚ ਪਤਿਤ ਸਿੱਖਾਂ ਦੀਆਂ ਵੋਟਾਂ ਵੀ ਬਣੀਆਂ ਹੋਈਆਂ ਹਨ।
ਇਹ ਵੀ ਪੜ੍ਹੋ : Jagjit Singh Dallewal: ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 60ਵੇਂ ਦਿਨ 'ਚ ਦਾਖ਼ਲ; ਡਾ. ਸਵਾਈਮਾਨ ਦਾ ਫੇਸਬੁੱਕ ਪੇਜ਼ ਬਲਾਕ
ਇਸ ਤੋਂ ਬਾਅਦ ਅੱਜ ਐਸਜੀਪੀਸੀ ਦੀਆਂ ਵੋਟਾਂ ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ 'ਚ ਵਾਧਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Kotkapura Loot News: ਕੋਟਕਪੂਰਾ 'ਚ ਕਾਰ ਵਿੱਚ ਆਏ ਹਥਿਆਰਬੰਦ ਲੁਟੇਰਿਆਂ ਨੇ ਪਿਓ-ਪੁੱਤ ਤੋਂ ਨਕਦੀ ਲੁੱਟੀ