ਹੁਣ ਆਧਾਰ ਕਾਰਡ ਦੀ ਤਰ੍ਹਾਂ ਜਨਮ ਸਰਟੀਫਿਕੇਟ ਵੀ ਹੋਵੇਗਾ ਲਾਜ਼ਮੀ
Advertisement
Article Detail0/zeephh/zeephh1465361

ਹੁਣ ਆਧਾਰ ਕਾਰਡ ਦੀ ਤਰ੍ਹਾਂ ਜਨਮ ਸਰਟੀਫਿਕੇਟ ਵੀ ਹੋਵੇਗਾ ਲਾਜ਼ਮੀ

ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। 

 

ਹੁਣ ਆਧਾਰ ਕਾਰਡ ਦੀ ਤਰ੍ਹਾਂ ਜਨਮ ਸਰਟੀਫਿਕੇਟ ਵੀ ਹੋਵੇਗਾ ਲਾਜ਼ਮੀ

Date of Birth certificate necessary: ਅੱਜ ਦੇ ਸਮੇਂ ਵਿੱਚ ਲਗਭਗ ਹਰ ਭਾਰਤੀ ਕੋਲ ਆਪਣਾ ਆਧਾਰ ਕਾਰਡ ਹੈ ਅਤੇ ਇਹ ਹਰ ਭਾਰਤੀ ਲਈ ਲਾਜ਼ਮੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲਿਆ ਜਾ ਸਕਦਾ ਹੈ ਜਿਸ ਦੇ ਤਹਿਤ ਹੁਣ ਆਧਾਰ ਕਾਰਡ ਦੀ ਤਰ੍ਹਾਂ ਜਨਮ ਸਰਟੀਫਿਕੇਟ ਨੂੰ ਵੀ ਲਗਭਗ ਹਰ ਖੇਤਰ ਵਿੱਚ ਲਾਜ਼ਮੀ ਹੋਵੇਗਾ।  

ਆਧਾਰ ਕਾਰਡ ਦੀ ਤਰ੍ਹਾਂ ਜਨਮ ਸਰਟੀਫਿਕੇਟ ਨੂੰ ਵੀ ਲਗਭਗ ਹਰ ਖੇਤਰ ਵਿੱਚ ਲਾਜ਼ਮੀ ਦਸਤਾਵੇਜ਼ ਬਣਾਉਣ ਲਈ ਕੇਂਦਰ ਸਰਕਾਰ ਇੱਕ ਪ੍ਰਸਤਾਵ ਲੈ ਕੇ ਕੀਤਾ ਜਾ ਸਕਦੀ ਹੈ। ਦੱਸ ਦਈਏ ਕਿ ਵਿਦਿਅਕ ਅਦਾਰਿਆਂ, ਵੋਟਰ ਸੂਚੀ 'ਚ ਸ਼ਾਮਲ ਹੋਣਾ, ਸਰਕਾਰੀ ਨੌਕਰੀਆਂ 'ਚ ਨਿਯੁਕਤੀ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਬਣਾਉਣ ਵਰਗੇ ਕੰਮਾਂ ਲਈ ਹੁਣ ਜਨਮ ਸਰਟੀਫਿਕੇਟ ਨੂੰ ਲਾਜ਼ਮੀ ਦਸਤਾਵੇਜ਼ ਬਣਾਉਣ ਲਈ ਉੱਪਰ ਕੰਮ ਚੱਲ ਰਿਹਾ ਹੈ। 

ਇੱਕ ਡਰਾਫਟ ਬਿੱਲ ਮੁਤਾਬਕ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਆਰਬੀਡ ਐਕਟ, 1969 ਦੇ ਵਿੱਚ ਵੀ ਕੇਂਦਰ ਵੱਲੋਂ ਸੋਧ ਕੀਤੀ ਜਾ ਸਕਦੀ ਹੈ।

ਇਸ ਦੌਰਾਨ ਇਹ ਵੀ  ਜਾਣਕਾਰੀ ਮਿਲ ਰਹੀ ਹੈ ਕਿ ਕੇਂਦਰੀ ਰੂਪ ਵਿੱਚ ਸਟੋਰ ਕੀਤੇ ਗਏ ਰਿਕਾਰਡ ਨੂੰ ਕਿਸੇ ਮਨੁੱਖੀ ਇੰਟਰਫੇਸ ਦੀ ਲੋੜ ਤੋਂ ਬਿਨਾਂ ਨਾਲ ਦੇ ਨਾਲ ਅਪਡੇਟ ਕੀਤਾ ਜਾਵੇਗਾ। 

ਮਿਲੀ ਜਾਣਕਾਰੀ ਮੁਤਾਬਕ ਇਹ ਬਿੱਲ ਕੇਂਦਰ ਸਰਕਾਰ ਵੱਲੋਂ 7 ਦਸੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। 

ਹੋਰ ਪੜ੍ਹੋ: ਸ਼ਿਖਰ ਧਵਨ ਨੇ ਯੁਜਵੇਂਦਰ ਚਹਿਲ ਨੂੰ ਲੈ ਕੇ ਕੀਤਾ ਖੁਲਾਸਾ, ਦੇਖੋ ਵੀਡੀਓ

ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸੂਬਾ ਸਰਕਾਰਾਂ ਤੋਂ ਗੱਲਬਾਤ ਕਰਨ ਤੋਂ ਬਾਅਦ ਇਸ ਵਿੱਚ ਲੋੜੀਂਦੀਆਂ ਤਬਦੀਲੀਆਂ ਸ਼ਾਮਲ ਕੀਤੀਆਂ ਗਈਆਂ ਹਨ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸੈਸ਼ਨ ਦੀਆਂ 17 ਬੈਠਕਾਂ ਹੋਣ ਕਰਕੇ ਬਿੱਲ 'ਤੇ ਚਰਚਾ ਅਗਲੇ ਇਜਲਾਸ ਦੇ ਵਿੱਚ ਹੋ ਸਕਦੀ ਹੈ।

ਹੋਰ ਪੜ੍ਹੋ: ਟਾਟਾ ਗਰੁੱਪ ਦਾ ਵੱਡਾ ਐਲਾਨ! ਏਅਰ ਇੰਡੀਆ ਅਤੇ ਵਿਸਤਾਰਾ ਹੋਣਗੀਆਂ ਮਰਜ

The bill related to 'Date of Birth certificate', being necessary, might be taken up in the Parliament soon. 

Trending news