ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਖੁੱਦ ਆਪਣੇ ਐਕਸ ਆਊਂਟ ਤੋਂ ਦਿੱਤੀ ਹੈ।
Trending Photos
Bhagwant Mann wife Gurpreet Kaur: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਖੁੱਦ ਆਪਣੇ ਐਕਸ ਆਊਂਟ ਤੋਂ ਦਿੱਤੀ ਹੈ। ਸੀਐਮ ਮਾਨ ਨੇ ਲਿਖਿਆ...ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..
ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..
— Bhagwant Mann (@BhagwantMann) March 28, 2024
ਮੀਡੀਆ ਰਿਪੋਰਟਾਂ ਦੇ ਮੁਤਾਬਿਕ ਮੁੱਖ ਮੰਤਰੀ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਅੱਜ ਉਨ੍ਹਾਂ ਨੇ ਧੀ ਨੂੰ ਜਨਮ ਦਿੱਤਾ ਹੈ।
ਸੁਖਜਿੰਦਰ ਰੰਧਾਵਾ ਨੇ CM ਮਾਨ ਨੂੰ ਦਿੱਤੀ ਵਧਾਈ
ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ CM ਭਗਵੰਤ ਮਾਨ ਜੀ! ਬੇਟੀ ਪੈਦਾ ਹੋਣ ਤੇ ਤੁਹਾਨੂੰ ਬਹੁਤ ਬਹੁਤ ਮੁਬਾਰਕਾਂ। ਮੈਂ ਵਾਹਿਗੁਰੂ ਜੀ ਅੱਗੇ ਬੇਟੀ ਦੀ ਤੰਦਰੁਸਤੀ ਅਤੇ ਉੱਜਵਲ ਭਵਿੱਖ ਦੀ ਅਰਦਾਸ ਕਰਦਾ ਹਾਂ।
CM @BhagwantMann ਜੀ! ਬੇਟੀ ਪੈਦਾ ਹੋਣ ਤੇ ਤੁਹਾਨੂੰ ਬਹੁਤ ਬਹੁਤ ਮੁਬਾਰਕਾਂ।
ਮੈਂ ਵਾਹਿਗੁਰੂ ਜੀ ਅੱਗੇ ਬੇਟੀ ਦੀ ਤੰਦਰੁਸਤੀ ਅਤੇ ਉੱਜਵਲ ਭਵਿੱਖ ਦੀ ਅਰਦਾਸ ਕਰਦਾ ਹਾਂ।— Sukhjinder Singh Randhawa (@Sukhjinder_INC) March 28, 2024
ਮਾਨ ਨੇ ਪਤਨੀ ਦੇ ਗਰਭਵਤੀ ਹੋਣ ਦੀ ਖੁੱਦ ਦਿੱਤੀ ਸੀ ਜਾਣਕਾਰੀ
ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ 26 ਜਨਵਰੀ ਮੌਕੇ ਲੁਧਿਆਣਾ ‘ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।
ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਨੇ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਕਿ ਮਾਰਚ ਵਿੱਚ ਮੇਰੇ ਘਰ ਖੁਸ਼ੀ ਆਉਣ ਵਾਲੀ ਹੈ। ਪਤਨੀ 7ਵੇਂ ਮਹੀਨੇ ਦੀ ਗਰਭਵਤੀ ਹੈ। ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਇਹੀ ਅਰਦਾਸ ਹੈ। ਹਰ ਕੋਈ ਇਹ ਅਰਦਾਸ ਕਰੇ।