CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨ
Advertisement
Article Detail0/zeephh/zeephh2296509

CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨ

CM Bhagwant Mann:  ਲੋਕ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਡੂੰਘੀ ਚਰਚਾ ਕੀਤੀ।

CM Bhagwant Mann: ਭ੍ਰਿਸ਼ਟਾਚਾਰ ਹੋਣ ਉਤੇ ਡੀਸੀ ਅਤੇ ਐਸਐਸਪੀ ਹੋਣਗੇ ਜ਼ਿੰਮੇਵਾਰ-ਮੁੱਖ ਮੰਤਰੀ ਭਗਵੰਤ ਮਾਨ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਸੀਐਮ ਮਾਨ ਮੀਡੀਆ ਦੇ ਰੂ-ਬ-ਰੂ ਹੁੰਦੇ ਕਿਹਾ ਕਿ ਕਈ ਜਗ੍ਹਾ ਤੋਂ ਭ੍ਰਿਸ਼ਟਾਚਾਰ ਦੀ ਸੂਚਨਾ ਮਿਲ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਖੇਤਰ ਦੇ ਡੀਸੀ ਅਤੇ ਐਸਐਸਪੀ ਨੂੰ ਇਸ ਲਈ ਜ਼ਿੰਮੇਵਾਰ ਹੋਣਗੇ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਇਸ ਕੰਮ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਕਿਸੇ ਵੀ ਅਣਗਹਿਲੀ ਲਈ ਸਬੰਧਤ ਡਿਪਟੀ ਕਮਿਸ਼ਨਰ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਤ ਕਰਨ ਦਾ ਨਿਵੇਕਲਾ ਉਪਰਾਲਾ ਲੈ ਕੇ ਆ ਰਹੀ ਹੈ ਤਾਂ ਜੋ ਲੋਕ ਇਸ ਸਹਾਇਤਾ ਕੇਂਦਰ ਰਾਹੀਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਮੁੱਖ ਮੰਤਰੀ ਸਹਾਇਤਾ ਕੇਂਦਰ’ 'ਤੇ ਇਕ ਸਮਰਪਿਤ ਅਧਿਕਾਰੀ ਹਾਜ਼ਰ ਰਹੇਗਾ ਜੋ ਆਮ ਲੋਕਾਂ ਦੇ ਰੋਜ਼ਮੱਰਾ ਦੇ ਪ੍ਰਸ਼ਾਸਕੀ ਕੰਮਕਾਜ ਨਾਲ ਸਬੰਧਤ ਦਰਖਾਸਤਾਂ ਪ੍ਰਾਪਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਪ੍ਰਸ਼ਾਸਕੀ ਕੰਮਾਂ ਸਬੰਧੀ ਦਰਖਾਸਤਾਂ ਸਬੰਧਤ ਵਿਭਾਗ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੰਮ ਨੂੰ ਤੁਰੰਤ ਨੇਪਰੇ ਚਾੜ੍ਹਿਆ ਜਾ ਸਕੇ।

ਇਸੇ ਤਰ੍ਹਾਂ ਸੂਬਾ ਸਰਕਾਰ ਨਾਲ ਸਬੰਧਤ ਕੰਮਾਂ ਨੂੰ ਮੁੱਖ ਮੰਤਰੀ ਦਫ਼ਤਰ ਭੇਜਿਆ ਜਾਵੇਗਾ ਜਿਨ੍ਹਾਂ ਦੇ ਹੱਲ ਲਈ ਇਨ੍ਹਾਂ ਦਰਖਾਸਤਾਂ ਨੂੰ ਪ੍ਰਸ਼ਾਸਨਿਕ ਵਿਭਾਗਾਂ ਕੋਲ ਭੇਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਚੀਫ ਮਨਿਸਟਰ ਡੈਸ਼ਬੋਰਡ’ ਜ਼ਿਲ੍ਹੇ ਭਰ ਵਿੱਚ ਆਮ ਲੋਕਾਂ ਤੋਂ ਉਨ੍ਹਾਂ ਦੀਆਂ ਅਰਜ਼ੀਆਂ ਅਤੇ ਬਕਾਇਆ ਕੰਮਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਮੁੱਚੀ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੇ ਰੋਜ਼ਮੱਰਾ ਦੇ ਕੰਮਾਂ ਨੂੰ ਸਮਾਂਬੱਧ ਅਤੇ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਡੈਸ਼ਬੋਰਡ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨਗੇ ਤਾਂ ਜੋ ਇਹ ਨਿਸ਼ਚਤ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਆਪਣੇ ਆਮ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : Bathinda News: ਬਠਿੰਡਾ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਨੇ ਚੱਪੇ-ਚੱਪੇ ਦੀ ਕੀਤੀ ਚੈਕਿੰਗ

 

 

Trending news