Gurdaspur News: ਗੁਰਦਾਸਪੁਰ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਜ਼ੇਰੇ ਇਲਾਜ ਸਫ਼ਾਈ ਮਜ਼ਦੂਰ ਦੀ ਮੌਤ
Advertisement
Article Detail0/zeephh/zeephh2192232

Gurdaspur News: ਗੁਰਦਾਸਪੁਰ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਜ਼ੇਰੇ ਇਲਾਜ ਸਫ਼ਾਈ ਮਜ਼ਦੂਰ ਦੀ ਮੌਤ

Gurdaspur News: ਗੁਰਦਾਸਪੁਰ ਦੇ ਪਿੰਡ ਚਾਵਾ ਵਿੱਚ ਕੁਝ ਦਿਨ ਪਹਿਲਾ ਸੀਵਰੇਜ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਜ਼ੇਰੇ ਇਲਾਜ ਇੱਕ ਹੋਰ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ।

Gurdaspur News: ਗੁਰਦਾਸਪੁਰ 'ਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਜ਼ੇਰੇ ਇਲਾਜ ਸਫ਼ਾਈ ਮਜ਼ਦੂਰ ਦੀ ਮੌਤ

Gurdaspur News: ਗੁਰਦਾਸਪੁਰ ਦੇ ਪਿੰਡ ਚਾਵਾ ਵਿੱਚ ਕੁਝ ਦਿਨ ਪਹਿਲਾ ਸੀਵਰੇਜ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਜ਼ੇਰੇ ਇਲਾਜ ਇੱਕ ਹੋਰ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ ਹੈ। ਦਰਅਸਲ ਵਿੱਚ ਇੱਕ ਮਜ਼ਦੂਰ ਕਨੱਈਆ ਕੁਮਾਰ ਦੀ ਉਸ ਦੀ ਹੀ ਮੌਤ ਹੋ ਗਈ ਸੀ।

ਗੈਸ ਚੜ੍ਹਨ ਕਾਰਨ ਤਬੀਅਤ ਖ਼ਰਾਬ ਹੋਣ ਕਾਰਨ ਦੋ ਮਜ਼ਦੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਵਿਚੋਂ ਇੱਕ ਹੋਰ ਪਰਵਾਸੀ ਮਜ਼ਦੂਰ ਸੋਨੂੰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਘਟਨਾ ਵਿੱਚ ਹੁਣ ਤੱਕ ਦੋ ਮਜ਼ਦੂਰਾਂ ਦੀ ਜਾਨ ਜਾ ਚੁੱਕੀ ਹੈ।

ਕਾਬਿਲੇਗੌਰ ਹੈ ਕਿ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਤਿੰਨ ਪ੍ਰਵਾਸੀ ਮਜ਼ਦੂਰ ਦਿਮਾਗ ਵਿੱਚ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਸੀ ਪਰ ਇਲਾਜ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਦਕਿ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ।

ਸਿਵਲ ਹਸਪਤਾਲ ਵਿੱਚ ਜਾਣਕਾਰੀ ਦਿੰਦੇ ਹੋਏ ਨੀਰੂ ਵਾਸੀ ਜ਼ਿਲ੍ਹਾ ਭਰਤਪੁਰ (ਰਾਜਸਥਾਨ) ਨੇ ਦੱਸਿਆ ਕਿ ਉਹ ਪਿੰਡ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਉਸਨੇ ਦੱਸਿਆ ਕਿ ਬੁੱਧਵਾਰ ਨੂੰ ਉਸਦਾ ਪਤੀ ਕਨ੍ਹੱਈਆ ਪਿੰਡ ਵਿੱਚ ਸੀਵਰੇਜ ਦੀ ਸਫ਼ਾਈ ਕਰ ਰਿਹਾ ਸੀ।

ਇਸ ਦੌਰਾਨ ਦਿਮਾਗ 'ਚ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਆਪਣੇ ਪਤੀ ਕਨ੍ਹੱਈਆ ਨੂੰ ਬਚਾਉਣ ਲਈ ਉਸ ਦਾ ਭਤੀਜਾ ਨੇ ਵੀ ਤੇ ਭਰਾ ਮੋਨੂੰ ਵੀ ਸੀਵਰੇਜ ਵਿਚ ਵੜ ਗਏ ਅਤੇ ਦੋਵੇਂ ਬੇਹੋਸ਼ ਵੀ ਹੋ ਗਏ।

ਇਹ ਵੀ ਪੜ੍ਹੋ : Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ

ਉਸ ਨੇ ਰੌਲਾ ਪਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਉਸ ਦੇ ਪਤੀ ਕਨ੍ਹਈਆ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : CM Bhagwant Mann News: ਸ਼੍ਰੋਮਣੀ ਅਕਾਲੀ ਦਲ ਦੇ ਹਾਰਨ ਨਾਲ ਪੰਥ ਕਮਜ਼ੋਰ ਨਹੀਂ ਸਗੋਂ ਮਜ਼ਬੂਤ ਹੋਵੇਗਾ-ਸੀਐਮ ਮਾਨ

Trending news