Ludhiana News: ਲੁਧਿਆਣਾ ਵਿੱਚ ਹਾਈ ਟੈਂਸ਼ਨ ਤਾਰਾਂ ਵਿੱਚ ਆਉਣ ਕਰਕੇ ਇੱਕ ਬੱਚੇ ਦੀ ਜਾਨ ਚਲੀ ਗਈ ਹੈ। ਇਸ ਨਾਲ ਇਕਦਮ ਹੜਕੰਪ ਮਚ ਗਿਆ।
Trending Photos
Ludhiana News: ਲੁਧਿਆਣਾ ਵਿੱਚ ਅੱਜ ਦਰਦਨਾਕ ਹਾਦਸੇ ਵਿੱਚ ਇੱਕ ਬੱਚੇ ਦੀ ਜਾਨ ਚਲੀ ਗਈ। ਦਰਅਸਲ ਇੱਕ 8 ਸਾਲਾਂ ਬੱਚਾ ਖੇਡਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ਵਿੱਚ ਆ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਲੁਧਿਆਣਾ ਦੀ ਨਿਊ ਸ਼ਿਵਪੁਰੀ ਕਾਲੋਨੀ 'ਚ ਹਾਈ ਟੈਂਸ਼ਨ ਤਾਰ ਦੇ ਸੰਪਰਕ 'ਚ ਆਉਣ ਨਾਲ 8 ਸਾਲਾ ਬੱਚੇ ਦੀ ਮੌਤ ਹੋ ਗਈ।
ਬੱਚਾ ਦਾ ਪਿਤਾ ਇੱਕ ਘਰ ਵਿੱਚ ਮਜ਼ਦੂਰੀ ਕਰ ਰਿਹਾ ਸੀ। ਮਜ਼ਦੂਰ ਕੰਮ ਉਤੇ ਜਾਣ ਵੇਲੇ ਆਪਣੇ ਬੱਚੇ ਵੀ ਨਾਲ ਹੀ ਲੈ ਆਇਆ ਸੀ। ਖੇਡਦੇ ਖੇਡਦੇ ਬੱਚੇ ਨੇ ਡੋਰ ਦੀ ਗੁਲੇਲ ਬਣਾ ਕੇ ਹਾਈ ਟੈਂਸ਼ਨ ਤਾਰਾਂ ਵੱਲ ਨੂੰ ਸੁੱਟ ਦਿੱਤੀ। ਇਸ ਕਾਰਨ ਉਹ ਤਾਰਾਂ ਦੇ ਸੰਪਰਕ ਵਿੱਚ ਆ ਗਿਆ। ਇਸ ਤੋਂ ਬਾਅਦ ਪਿਤਾ ਨੇ ਰੌਲਾ ਪਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਇਕੱਠਾ ਕਰ ਲਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਬੱਚੇ ਦਾ ਸਰੀਰ 60 ਫੀਸਦੀ ਤੱਕ ਸੜ ਗਿਆ ਸੀ। ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਵੀ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਕ੍ਰਿਸ਼ਨਾ ਵਜੋਂ ਹੋਈ ਹੈ। ਹਾਈ ਟੈਂਸ਼ਨ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਮੌਕੇ 'ਤੇ ਜ਼ਬਰਦਸਤ ਧਮਾਕਾ ਹੋ ਗਿਆ। ਇਸ ਤੋਂ ਬਾਅਦ ਆਸ-ਪਾਸ ਦੇ ਕਈ ਘਰਾਂ ਦੇ ਬਿਜਲੀ ਮੀਟਰ ਸੜ ਗਏ। ਫਿਲਹਾਲ ਬੱਚੇ ਕ੍ਰਿਸ਼ਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦੱਸਿਆ ਜਾਂਦਾ ਹੈ ਕਿ ਉਹ 3 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਕਾਰਵਾਈ ਸ਼ੁਰੂ ਕਰ ਕਰਕੇ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਹੈ।
ਇਹ ਵੀ ਪੜ੍ਹੋ : Qaumi Insaaf Morcha Protest: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਮੋਹਾਲੀ 'ਚ ਰੋਸ ਮਾਰਚ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ