ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਦਿੱਲੀ ਪੁਲਿਸ ਵੱਲੋਂ ਜੁਆਇੰਟ ਆਪਰੇਸ਼ਨ ਰਾਹੀ ਇਸ ਨੂੰ ਭਾਰਤ-ਨੇਪਾਲ ਸਰਹੱਦ ਤੋਂ ਗ੍ਰਿਫਤਾਰ ਕੀਤਾ ਗਿਆ।
Trending Photos
ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ ਨੇ ਟਵੀਟ ਕਰਕੇ ਦਿੱਤੀ। ਉਹਨਾਂ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਦਿੱਲੀ ਪੁਲਿਸ ਵੱਲੋਂ ਜੁਆਇੰਟ ਆਪਰੇਸ਼ਨ ਰਾਹੀ ਇਸ ਨੂੰ ਗ੍ਰਿਫਤਾਰ ਕੀਤਾ ਗਿਆ।
In a major breakthrough, @PunjabPoliceInd, in a joint operation with central agencies & #DelhiPolice, have arrested Deepak @ Mundi, absconding shooter of #SidhuMooseWala , with 2 associates.
Major victory in war against drugs & gangsters on directions of CM @BhagwantMann (1/2) pic.twitter.com/XsN9jKe3lv
— DGP Punjab Police (@DGPPunjabPolice) September 10, 2022
ਦੱਸਦੇਈਏ ਕਿ ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਸਪੈਸ਼ਲ ਪੁਲਿਸ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਤਿੰਨ ਗ੍ਰਿਫਤਾਰੀਆਂ ਹੋਈਆਂ ਹਨ। ਪੁਲਿਸ ਵੱਲੋਂ ਦੀਪਕ ਮੁੰਡੀ ਦੇ ਨਾਲ ਕਪਿਲ ਪੰਡਿਤ ਅਤੇ ਰਾਜਿੰਦਰ ਜੋਕਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਲਦ ਹੀ ਇਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ ਤੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦੀਪਕ ਮੁੰਡੀ ਦਾ ਅਹਿਮ ਰੋਲ ਸੀ। ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਵਿੱਚ ਦੀਪਕ ਮੁੰਡੀ ਨੂੰ ਨਾਮਜ਼ਦ ਵੀ ਕੀਤਾ ਗਿਆ ਸੀ ਤੇ ਭਾਲ ਜਾਰੀ ਸੀ। ਸਿੱਧੂ ਤੇ ਹਮਲਾ ਕਰਨ ਵਾਲਿਆਂ ਵਿੱਚੋਂ ਇੱਕ ਸ਼ੂਟਰ ਸੀ ਦੀਪਕ ਮੁੰਡੀ ਜਿਸ ਨੂੰ ਫਿਲਹਾਲ ਪੰਜਾਬ ਤੇ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
WATCH LIVE TV