Delhi News: ਅੱਤਵਾਦੀਆਂ ਅੰਮ੍ਰਿਤਪਾਲ ਸਿੰਘ ਉਰਫ਼ ਅੰਮੀ ਅਤੇ ਅਮਰੀਕ ਸਿੰਘ ਨੂੰ ਅੱਜ ਐਨਆਈਏ ਦੀ ਹਿਰਾਸਤ ਖ਼ਤਮ ਹੋਣ ਮਗਰੋਂ ਪਟਿਆਲਾ ਹਾਊਸ ਅਦਾਲਤ ਵਿੱਚ ਵਿਸ਼ੇਸ਼ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ।
Trending Photos
Delhi News: ਐਨਆਈਏ ਨੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ਼ ਅੰਮੀ ਅਤੇ ਅਮਰੀਕ ਸਿੰਘ ਨੂੰ ਸ਼ਨੀਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਦੀ ਐਨਆਈਏ ਹਿਰਾਸਤ 10 ਦਿਨਾਂ ਲਈ ਵਧਾ ਦਿੱਤੀ ਹੈ। ਇਹ ਦੋਵੇਂ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਢੱਲਾ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਜੁੜੇ ਹੋਏ ਹਨ।
ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਐਨਆਈਏ ਨੇ ਆਈਜੀਆਈ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਸੀ। ਕੈਨੇਡਾ ਵਾਸੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਐਨਆਈਏ ਦੀ ਟੀਮ ਨੇ ਦਿੱਲੀ ਏਅਰਪੋਰਟ ਤੋਂ ਫੜਿਆ ਸੀ, ਦੋਵੇਂ ਫਿਲੀਪੀਨਜ਼ ਦੇ ਮਨੀਲਾ ਤੋਂ ਦਿੱਲੀ ਪੁੱਜੇ ਸਨ।
ਇਹ ਵੀ ਪੜ੍ਹੋ: Farmers Protest: ਪਹਿਲਵਾਨਾਂ ਦੇ ਹੱਕ 'ਚ ਉਤਰੇ ਕਿਸਾਨ; ਅੰਬਾਲਾ ਪੁਲਿਸ ਛਾਉਣੀ 'ਚ ਹੋਇਆ ਤਬਦੀਲ, ਲਗਾਏ ਬੈਰੀਕੇਡ
ਅੱਤਵਾਦੀਆਂ ਅੰਮ੍ਰਿਤਪਾਲ ਸਿੰਘ ਉਰਫ਼ ਅੰਮੀ ਅਤੇ ਅਮਰੀਕ ਸਿੰਘ ਨੂੰ ਅੱਜ ਐਨਆਈਏ ਦੀ ਹਿਰਾਸਤ ਖ਼ਤਮ ਹੋਣ ਮਗਰੋਂ ਪਟਿਆਲਾ ਹਾਊਸ ਅਦਾਲਤ ਵਿੱਚ ਵਿਸ਼ੇਸ਼ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਖਿਲਾਫ ਪੰਜਾਬ 'ਚ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਰਹੇ ਹਨ। ਉਨ੍ਹਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣਾ ਹੋਵੇਗਾ ਕਿ ਉਹ ਹਥਿਆਰਾਂ ਅਤੇ ਫੰਡਾਂ ਦਾ ਪ੍ਰਬੰਧ ਕਿੱਥੋਂ ਕਰਦੇ ਸਨ। ਦੋਵਾਂ ਖ਼ਿਲਾਫ਼ ਪਿਛਲੇ ਸਾਲ 20 ਅਗਸਤ ਨੂੰ ਕੇਸ ਦਰਜ ਕੀਤਾ ਗਿਆ ਸੀ।
"ਮੁਲਜ਼ਮ ਭਾਰਤ ਵਿੱਚ KTF ਦੀਆਂ ਹਿੰਸਕ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਅਕਤੀਗਤ ਨਾਮਜ਼ਦ ਅੱਤਵਾਦੀ ਅਰਸ਼ਦੀਪ ਸਿੰਘ ਢੱਲਾ ਲਈ ਕੰਮ ਕਰ ਰਹੇ ਸਨ। ਇੱਕ ਹੋਰ ਬਦਨਾਮ ਲੋੜੀਂਦੇ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਪੀਟਾ ਨਾਲ ਮਿਲ ਕੇ, ਉਹ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਅਤੇ ਨੌਜਵਾਨਾਂ ਦੀ ਭਰਤੀ ਵਿੱਚ ਸ਼ਾਮਲ ਸਨ। ਕੇਟੀਐਫ ਦੇ ਇਸ਼ਾਰੇ 'ਤੇ ਦੇਸ਼ ਵਿੱਚ ਹਿੰਸਾ ਅਤੇ ਦਹਿਸ਼ਤ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੰਦੇ ਹਨ।"