Fazilka News: ਫਾਜ਼ਿਲਕਾ ਦੇ ਪਿੰਡ ਜਮਾਲਕੇ ਦੇ ਪਿੰਡ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਡਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪਹੁੰਚੇ।
Trending Photos
Fazilka News: ਫਾਜ਼ਿਲਕਾ ਦੇ ਪਿੰਡ ਜਮਾਲਕੇ ਦੇ ਪਿੰਡ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਡਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪਹੁੰਚੇ। ਜਿਥੇ ਉਨ੍ਹਾਂ ਨੇ ਨਾ ਸਿਰਫ਼ ਪਾੜੀਆਂ ਗਈਆਂ ਸਰਪੰਚੀ ਉਮੀਦਵਾਰ ਦੀਆਂ ਫਾਈਲ ਸੜਕ ਉਤੇ ਸੁੱਟ ਦਿੱਤੀਆਂ। ਬਲਕਿ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਪੰਚਾਇਤੀ ਚੋਣਾਂ ਦੌਰਾਨ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਨੇ ਦੱਸਿਆ ਕਿ ਬੀਤੇ ਦਿਨ ਜਲਾਲਬਾਦ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਦਾਖ਼ਲ ਕੀਤੇ ਜਾ ਰਹੇ ਹਨ। ਨਾਮਜ਼ਦਗੀ ਪੱਤਰ ਦੌਰਾਨ ਵਿਰੋਧੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੇ ਨਾਲ ਧੱਕੇਸ਼ਾਹੀ ਕੀਤੀ ਅਤੇ ਸਥਾਨਕ ਸਰਪੰਚ ਉਮੀਦਵਾਰ ਦੇ ਲੋਕਾਂ ਦੀਆਂ ਫਾਈਲਾਂ ਪਾੜ ਦਿੱਤੀ ਗਈਆਂ ਹਨ।
ਉਨ੍ਹਾਂ ਨੇ ਦੋਸ਼ ਲਗਾਏ ਕਿ ਇੰਨਾ ਹੀ ਨਹੀਂ ਬਲਕਿ ਫਾਈਲਾਂ ਪਾੜੀਆਂ ਗਈਆਂ ਹਨ ਪਰ ਜੋ ਫਾਈਲ ਜਮ੍ਹਾਂ ਕਰਵਾ ਦਿੱਤੀ ਗਈ, ਉਨ੍ਹਾਂ ਨੂੰ ਵੀ ਗਾਇਬ ਕਰ ਦਿੱਤਾ ਗਿਆ ਹੈ। ਮੌਕੇ ਉਤੇ ਪਹੁੰਚੇ ਪਿੰਡ ਜਮਾਲਕੇ ਦੇ ਸੁਖਦੇਵ ਸਿੰਘ ਨੇ ਦੋਸ਼ ਲਗਾਇਆ ਕਿ ਉਹ ਸਰਪੰਚ ਦੇ ਉਮੀਦਵਾਰ ਲਈ ਆਪਣੀ ਫਾਈਲ ਜਮ੍ਹਾਂ ਕਰਵਾਉਣ ਲਈ ਗਏ ਕਿ ਉਥੇ ਵਿਰੋਧੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਫਾਈਲ ਖੋਹ ਕੇ ਪਾੜ ਦਿੱਤੀ। ਹਾਲਾਂਕਿ ਪ੍ਰਸ਼ਾਸਨ ਨਾਲ ਗੱਲਬਾਤ ਦੌਰਾਨ ਉਨ੍ਹਾਂ ਵੱਲੋਂ ਫਿਰ ਤੋਂ ਫਾਈਲ ਦਿੱਤੀ ਗਈ ਪਰ ਹੁਣ ਪ੍ਰਸ਼ਾਸਨ ਦਾ ਤਰਕ ਹੈ ਕਿ ਉਨ੍ਹਾਂ ਦੀ ਫਾਈਲ ਪਾਸ ਨਹੀਂ ਹੈ। ਜਿਸ ਨੂੰ ਗਾਇਬ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Haryana Assembly Election result 2024 Live Updates: ਹਰਿਆਣਾ ਵਿੱਚ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਤੇ ਭਾਜਪਾ ਵਿਚਾਲੇ ਕੜੀ ਟੱਕਰ
ਮਹਿਲਾ ਪੁਸ਼ਪਾ ਰਾਣੀ ਦੇ ਦੋਸ਼ ਲਗਾਇਆ ਕਿ ਉਸ ਵੱਲੋਂ ਸਰਪੰਚ ਦੀ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਉਹ ਗਏ ਤਾਂ ਉਥੇ ਸ਼ਰਾਰਤੀ ਲੋਕਾਂ ਨੇ ਉਨ੍ਹਾਂ ਦੀਆਂ ਫਾਈਲਾਂ ਪਾੜ ਦਿੱਤੀਆਂ ਹਨ ਅਤੇ ਸ਼ਰੇਆਮ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਫਿਲਹਾਲ ਅੱਜ ਉਹ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪਹੁੰਚੇ ਹਨ, ਜਿਥੇ ਉਨ੍ਹਾਂ ਵੱਲੋਂ ਪਿੰਡ ਦੀ ਪੰਚਾਇਤ ਚੋਣ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ