Health News: ਬਟਾਲਾ 'ਚ ਡੇਂਗੂ ਪਸਾਰ ਰਿਹੈ ਪੈਰ, 25 ਕੇਸ ਆਏ ਸਾਹਮਣੇ
Advertisement
Article Detail0/zeephh/zeephh1836653

Health News: ਬਟਾਲਾ 'ਚ ਡੇਂਗੂ ਪਸਾਰ ਰਿਹੈ ਪੈਰ, 25 ਕੇਸ ਆਏ ਸਾਹਮਣੇ

Health News: ਬਟਾਲਾ ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਤਕ 25 ਦੇ ਕਰੀਬ ਡੇਂਗੂ ਦੇ ਬੁਖਾਰ ਦੇ ਕੇਸ ਆ ਚੁੱਕੇ ਹਨ।

Health News: ਬਟਾਲਾ 'ਚ ਡੇਂਗੂ ਪਸਾਰ ਰਿਹੈ ਪੈਰ, 25 ਕੇਸ ਆਏ ਸਾਹਮਣੇ

Health News: ਮੌਸਮ ਬਦਲਣ ਦੇ ਨਾਲ ਬਿਮਾਰੀਆਂ ਤੇ ਵਾਇਰਸ ਵਗੈਰਾ ਪੈਰ ਪਸਾਰਨੇ ਸ਼ੁਰੂ ਕਰ ਦਿੰਦਾ ਹੈ। ਇਸੇ ਤਰਾਂ ਹੁਣ ਬਰਸਾਤ ਦੇ ਮੌਸਮ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡੇਂਗੂ ਦਾ ਪ੍ਰਕੋਪ ਵੀ ਦੇਖਣ ਨੂੰ ਮਿਲ ਰਿਹਾ ਹੈ। ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਹੁਣ ਤਕ 25 ਦੇ ਕਰੀਬ ਡੇਂਗੂ ਦੇ ਬੁਖਾਰ ਦੇ ਕੇਸ ਆ ਚੁੱਕੇ ਹਨ। ਇਲਾਕਾ ਵਾਸੀਆਂ ਲਈ ਇਹ ਚਿੰਤਾ ਦਾ ਵਿਸ਼ਾ ਬਣ ਗਿਆ ਹੈ।

ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਡੇਂਗੂ ਦੇ ਟੈਸਟ ਮੁਫ਼ਤ ਹੁੰਦੇ ਹਨ ਤੇ ਇਥੇ ਇਸ ਬਿਮਾਰੀ ਦਾ ਇਲਾਜ ਵੀ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਵਿੱਚ ਜ਼ਿਆਦਾ ਦਵਾਈਆਂ ਨਹੀਂ ਖਾਣੀਆਂ ਚਾਹੀਦੀਆਂ ਕਿਉਂਕਿ ਇਸ ਨਾਲ ਪਲੇਟਲੈਟ ਸੈੱਲ ਹੋਰ ਘੱਟ ਜਾਂਦੇ ਹਨ।

ਉਨ੍ਹਾਂ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਦੌਰਾਨ ਵੱਧ ਤੋਂ ਵੱਧ ਤਰਲ ਪਦਾਰਥ ਪੀਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕ ਡੇਂਗੂ ਦੀ ਬਿਮਾਰੀ ਹੋਣ ’ਤੇ ਨੀਮ-ਹਕੀਮਾਂ ਦੇ ਚੱਕਰ ਵਿੱਚ ਫਸ ਜਾਂਦੇ ਹਨ, ਜਿਸ ਕਾਰਨ ਇਹ ਬਿਮਾਰੀ ਹੋਰ ਵੀ ਖਤਰਨਾਕ ਰੂਪ ਧਾਰਨ ਕਰ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਦੇ ਇਲਾਜ ਲਈ ਸਰਕਾਰੀ ਸਿਹਤ ਸੰਸਥਾ ਵਿੱਚ ਹੀ ਪਹੁੰਚ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਦਾ ਇਲਾਜ ਨੀਮ-ਹਕੀਮਾਂ ਤੋਂ ਕਰਵਾਉਣ ਦੀ ਬਜਾਏ ਸਿਰਫ਼ ਸਰਕਾਰੀ ਸਿਹਤ ਸੰਸਥਾ ਤੋਂ ਹੀ ਕਰਵਾਇਆ ਜਾਵੇ। ਸਿਹਤ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਡੇਂਗੂ ਦੀ ਬਿਮਾਰੀ ਵਿੱਚ ਬਹੁਤੀਆਂ ਦਵਾਈਆਂ ਖਾਣ ਦੀ ਲੋੜ ਨਹੀਂ ਹੁੰਦੀ ਬਲਕਿ ਇਸ ਬਿਮਾਰੀ ਵਿੱਚ ਤਰਲ ਪਦਾਰਥ ਵੱਧ ਤੋਂ ਵੱਧ ਪੀਣੇ ਚਾਹੀਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ-ਪਾਣੀ ਵਿਚ ਪਲ਼ਦਾ ਹੈ ਤੇ ਜਿਹੜਾ ਪਾਣੀ ਸੱਤ ਦਿਨ ਤੱਕ ਖੜ੍ਹਾ ਰਹੇ, ਉਥੇ ਇਹ ਮੱਛਰ ਪੈਦਾ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਅਸੀਂ ਘਰਾਂ, ਦੁਕਾਨਾਂ, ਦਫਤਰਾਂ ਅਤੇ ਹੋਰ ਥਾਵਾਂ ’ਤੇ ਪਏ ਵਾਧੂ ਸਮਾਨ, ਜਿਸ ਵਿੱਚ ਮੀਂਹ ਆਦਿ ਦਾ ਪਾਣੀ ਖੜ੍ਹ ਸਕਦਾ ਹੈ, ਉਸ ਨੂੰ ਸਾਫ ਕਰਦੇ ਰਹੀਏ।

ਇਹ ਵੀ ਪੜ੍ਹੋ : Farmers Protest Today Live Updates: ਕਿਸਾਨਾਂ ਨੇ ਲੌਂਗੋਵਾਲ 'ਚ ਲਗਾਇਆ ਪੱਕਾ ਧਰਨਾ, ਚੰਡੀਗੜ੍ਹ ਵੱਲ ਕੂਚ ਕਰਨ ਦਾ ਵੀ ਦਿੱਤਾ ਹੋਇਆ ਹੈ ਧਰਨਾ

ਇਸ ਤੋਂ ਇਲਾਵਾ ਹਰ ਹਫਤੇ ਕੂਲਰਾਂ, ਗਮਲਿਆਂ ਜਾਂ ਪੌਦੇ ਲਗਾਉਣ ਲਈ ਰੱਖੀਆਂ ਬੋਤਲਾਂ ਆਦਿ ਦਾ ਪਾਣੀ ਵੀ ਹਰ ਹਫ਼ਤੇ ਬਦਲਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਆਮ ਮੱਛਰ ਨਾਲੋਂ ਵੱਡਾ ਤੇ ਉਸਦੇ ਸਰੀਰ ’ਤੇ ਧਾਰੀਆਂ ਹੁੰਦੀਆਂ ਹਨ। ਇਹ ਸਵੇਰ ਜਾਂ ਸ਼ਾਮ ਦੇ ਸਮੇਂ ਕੱਟਦਾ ਹੈ ਅਤੇ ਡੰਗ ਵੀ ਤਿੱਖਾ ਮਾਰਦਾ ਹੈ ਇਹ ਆਮ ਤੌਰ ’ਤੇ ਪਰਦਿਆਂ, ਫੋਟੋ ਫਰੇਮਾਂ, ਟੇਬਲ-ਕੁਰਸੀਆਂ ਦੇ ਹੇਠਾਂ ਜਾਂ ਹੋਰ ਠੰਢੀਆਂ ਥਾਵਾਂ ’ਤੇ ਹੁੰਦਾ ਹੈ।

ਇਹ ਵੀ ਪੜ੍ਹੋ : Punjab News: ਕਿਸਾਨਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਫ਼ਸਲਾਂ ਲਈ 186 ਕਰੋੜ ਰੁਪਏ ਮੁਆਵਜ਼ਾ ਜਾਰੀ

ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ

Trending news