Dhan Dhan Baba Budha ji: ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਪੁੱਜਿਆ। ਇਸ ਮੌਕੇ ਸੰਗਤਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਕੀਰਤਨ ਸੁਣਿਆ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
Trending Photos
Dhan Dhan Baba Budha ji/ਪਰਮਬੀਰ ਸਿੰਘ ਔਲਖ: ਅੰਮ੍ਰਿਤਸਰ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਭਾਵਨਾ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਸਵੇਰ ਤੋਂ ਹੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਦੇ ਲਈ ਪਹੁੰਚ ਰਹੀਆਂ ਹਨ ਤੇ ਪਵਿੱਤਰ ਸਰੋਵਰ ਤੇ ਇਸ਼ਨਾਨ ਕਰ ਕੀਰਤਨ ਸੁਣ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਬਾ ਬੁੱਢਾ ਸਾਹਿਬ ਜੀ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਤੇ ਦੱਸਿਆ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਜਿਨਾਂ ਦਾ ਅੱਜ ਦੇ ਦਿਨ ਸਤ ਕਤਕ ਸਨ 1506 ਈਸਵੀ ਨੂੰ ਪਿੰਡ ਕੱਥੂ ਨੰਗਲ ਜਿਲਾ ਅੰਮ੍ਰਿਤਸਰ ਸਾਹਿਬ ਜੀ ਵਿਖੇ ਸਤਿਕਾਰਯੋਗ ਬਾਬਾ ਸੁਕਾ ਰੰਧਾਵਾ ਜੀ ਮਾਤਾ ਗੌਰਾਂ ਜੀ ਦੀ ਕੁੱਖ ਤੋਂ ਜਨਮ ਹੋਇਆ।
ਇਹ ਵੀ ਪੜ੍ਹੋ: Punjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰ
ਉਹਨਾਂ ਦੀ ਸੇਵਾ ਤੋਂ ਖੁਸ਼ ਹੋ ਕਰਕੇ ਹੀ ਵੱਖ- ਵੱਖ ਗੁਰੂ ਸਾਹਿਬਾਨ ਜੀ ਉਹਨਾਂ ਨੂੰ ਬਖਸ਼ਿਸ਼ਾਂ ਰਹਿਮਤਾਂ ਵਰਦਾਨ ਦਿੰਦੇ ਰਹੇ। ਧੰਨ ਗੁਰੂ ਅਰਜਨ ਦੇਵ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਨੇ ਵੀ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਦਾ ਪਹਿਲੀ ਵਾਰ ਪ੍ਰਕਾਸ਼ ਕਰਵਾਇਆ।
ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਹੋਣ ਦਾ ਮਾਣ ਵੀ ਧੰਨ ਗੁਰੂ ਅਰਜਨ ਦੇਵ ਸਾਹਿਬ ਸੱਚੇ ਪਾਤਸ਼ਾਹ ਮਹਾਰਾਜ ਜੀ ਨੇ ਬਾਬਾ ਬੁੱਢਾ ਜੀ ਨੂੰ ਬਖਸ਼ਿਆ। ਅਜਿਹੇ ਮਹਾਨ ਕਰਨੀ ਕਥਨੀ ਦੇ ਮਹਾਨ ਸੂਰੇ ਸੇਵਾ ਸਿਮਰਨ ਦੇ ਸਾਡੇ ਗੁਰਸਿੱਖਾਂ ਵਾਸਤੇ ਪੂਰਨੇ ਪਾਉਣ ਵਾਸਤੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਉਹਨਾਂ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ। ਉਹਨਾਂ ਕਿਹਾ ਕਿ ਸਾਨੂੰ ਗੁਰੂਆਂ ਦੇ ਦਰਸ਼ਾਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ।
ਇਹ ਵੀ ਪੜ੍ਹੋ: Punjab Chandigarh Weather: ਪੰਜਾਬ 'ਚ ਵਧਣ ਲੱਗ ਪਈ ਹੈ ਠੰਡ; ਚੰਡੀਗੜ੍ਹ ਦਾ AQI 200 ਤੋਂ ਪਾਰ, ਮੀਂਹ ਦੀ ਵੀ ਸੰਭਾਵਨਾ!