ਪੰਜਾਬੀਆਂ ਲਈ ਖੁਸ਼ਖਬਰੀ; ਹੁਣ ਲੰਡਨ ਜਾਣ ਲਈ ਦਿੱਲੀ ਤੋਂ ਫਲਾਈਟ ਲੈਣ ਦੀ ਜ਼ਰੂਰਤ ਨਹੀਂ
Advertisement

ਪੰਜਾਬੀਆਂ ਲਈ ਖੁਸ਼ਖਬਰੀ; ਹੁਣ ਲੰਡਨ ਜਾਣ ਲਈ ਦਿੱਲੀ ਤੋਂ ਫਲਾਈਟ ਲੈਣ ਦੀ ਜ਼ਰੂਰਤ ਨਹੀਂ

ਫਲਾਈਟ ਦਾ ਉਦਘਾਟਨ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਜੋਤੀਰਾਦਿਤਿਆ ਸਿੰਧੀਆ ਦਾ ਧੰਨਵਾਦ ਵੀ ਕੀਤਾ। 

ਪੰਜਾਬੀਆਂ ਲਈ ਖੁਸ਼ਖਬਰੀ; ਹੁਣ ਲੰਡਨ ਜਾਣ ਲਈ ਦਿੱਲੀ ਤੋਂ ਫਲਾਈਟ ਲੈਣ ਦੀ ਜ਼ਰੂਰਤ ਨਹੀਂ

Direct Flight from Punjab's Amritsar to London news: ਲੰਡਨ ਵਿੱਚ ਵਸੇ ਪੰਜਾਬੀਆਂ ਲਈ ਇੱਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਜਿਸ ਦੇ ਤਹਿਤ ਹੁਣ ਪੰਜਾਬੀਆਂ ਲਈ ਵਿਦੇਸ਼ ਜਾਣਾ ਔਰ ਵੀ ਸੌਖਾ ਹੋ ਗਿਆ ਹੈ। 

ਜੀ ਹਾਂ, ਹੁਣ ਲੰਡਨ ਜਾਣ ਲਈ ਤੁਹਾਨੂੰ ਦਿੱਲੀ ਏਅਰਪੋਰਟ 'ਤੇ ਜਾਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਹੁਣ ਯਾਤਰੀ ਲੰਡਨ ਲਈ ਅੰਮ੍ਰਿਤਸਰ ਤੋਂ ਡਾਇਰੈਕਟ ਫਲਾਈਟ ਲੈ ਸਕਦੇ ਹਨ। ਸ੍ਰੀ ਅੰਮ੍ਰਿਤਸਰ ਸਾਹਿਬ ਲਈ ਇਹ ਇਕ ਮਾਣ ਵਾਲੀ ਗੱਲ ਹੈ। 

ਮਿਲੀ ਜਾਣਕਾਰੀ ਮੁਤਾਬਕ ਅੱਜ ਯਾਨੀ ਸੋਮਵਾਰ ਤੋਂ ਅੰਮ੍ਰਿਤਸਰ ਤੋਂ ਗੈਟਵਿਕ ਏਅਰਪੋਰਟ (ਲੰਡਨ) (Direct Flight from Punjab's Amritsar to London news) ਲਈ ਸਿੱਧੀ ਉਡਾਣ ਸ਼ੁਰੂ ਹੋ ਗਈ ਹੈ। 

ਫਲਾਈਟ ਦਾ ਉਦਘਾਟਨ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਵੱਲੋਂ ਕੀਤਾ ਗਿਆ ਅਤੇ ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਜੋਤੀਰਾਦਿਤਿਆ ਸਿੰਧੀਆ ਦਾ ਧੰਨਵਾਦ ਵੀ ਕੀਤਾ। 

ਇਹ ਵੀ ਪੜ੍ਹੋ: Amritpal Singh in Nepal: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸਭ ਤੋਂ ਵੱਡੀ ਖ਼ਬਰ, ਨੇਪਾਲ 'ਚ 'ਲੁਕਿਆ' ਵਾਰਿਸ ਪੰਜਾਬ ਦਾ ਮੁਖੀ!

ਇਸ ਉਦਘਾਟਨੀ ਸਮਾਰੋਹ ਦੌਰਾਨ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਇਟਾਲੀਅਨ ਨਿਓਸ ਏਅਰਲਾਈਨਜ਼ ਵੱਲੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਫਲਾਈਟ (Flight from Amritsar to Canada) 6 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਸੀ। 

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਕੈਨੇਡਾ ਲਈ ਇਹ ਫਲਾਈਟ ਇਟਾਲੀਅਨ ਨਿਓਸ ਏਅਰਲਾਈਨਜ਼ ਵੱਲੋਂ ਹਰ ਵੀਰਵਾਰ ਸਵੇਰੇ 3.15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਮਿਲਾਨ ਵਿੱਚ ਚਾਰ ਘੰਟੇ ਰੁਕਣ ਤੋਂ ਬਾਅਦ ਕੈਨੇਡਾ ਵਿੱਚ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ 'ਤੇ ਲੈਂਡ ਕਰੇਗੀ। 

ਇਹ ਵੀ ਪੜ੍ਹੋ: Amritpal Singh selfie news: ਹੱਥਾਂ 'ਚ ਕੋਲ੍ਡ ਡਰਿੰਕ ਫੜ੍ਹ ਸੈਲਫੀ ਲੈਂਦਾ ਨਜ਼ਰ ਆਇਆ ਅੰਮ੍ਰਿਤਪਾਲ ਸਿੰਘ

Trending news