Crime News: ਪੁਲਿਸ ਸਟੇਸ਼ਨ 'ਚ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਦੋਸ਼
Advertisement
Article Detail0/zeephh/zeephh1723049

Crime News: ਪੁਲਿਸ ਸਟੇਸ਼ਨ 'ਚ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਦੋਸ਼

Crime News: ਪੁਲਿਸ ਸਟੇਸ਼ਨ ਵਿੱਚ ਭੇਦਭਰੇ ਹਾਲਾਤ ਵਿੱਚ ਨੌਜਵਾਨ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਪੰਜਾਬ ਸਰਕਾਰ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

Crime News: ਪੁਲਿਸ ਸਟੇਸ਼ਨ 'ਚ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਦੋਸ਼

Crime News: ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਪਿੰਡ ਧਾਰੋਵਾਲੀ ਦੇ 30 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਸੰਨੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਤੇ ਕਿਸੇ ਬੂਟੀਕ ਦਾ ਕੰਮ ਕਰਨ ਵਾਲੀ ਮਹਿਲਾ ਨੇ ਉਨ੍ਹਾਂ ਦੇ ਪੁੱਤਰ ਉਤੇ ਗਲਤ ਮੈਸਜ਼ ਤੇ ਅਸ਼ਲੀਲ ਵੀਡੀਓ ਭੇਜਣ ਦੇ ਦੋਸ਼ ਲਗਾਏ ਗਏ ਸਨ।

ਇਸ ਨੂੰ ਲੈ ਕੇ ਉਹ ਅੱਜ ਪਿੰਡ ਦੇ ਮੋਹਤਬਰ ਆਗੂਆਂ ਸਮੇਤ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਪਹੁੰਚੇ ਸਨ ਤੇ ਮੋਹਤਬਰ ਆਗੂਆਂ ਦੀ ਹਾਜ਼ਰੀ ਵਿੱਚ ਪੁਲਿਸ ਵੱਲੋਂ ਉਨ੍ਹਾਂ ਦਾ ਫ਼ੈਸਲਾ ਕਰਵਾਇਆ ਗਿਆ।

ਫ਼ੈਸਲੇ ਮਗਰੋਂ ਉਨ੍ਹਾਂ ਨੂੰ ਥਾਣੇ ਤੋਂ ਬਾਹਰ ਭੇਜ ਦਿੱਤਾ ਗਿਆ ਤੇ ਜਦੋਂ ਉਹ ਥਾਣੇ ਤੋਂ ਬਾਹਰ ਆਏ ਤਾਂ ਅੰਦਰੋਂ ਅਚਾਨਕ ਆਵਾਜ਼ ਆਈ ਜਦੋਂ ਉਹ ਅੰਦਰ ਪਹੁੰਚੇ ਤਾਂ ਉਨ੍ਹਾਂ ਦਾ ਪੁੱਤਰ ਥਾਣੇ ਅੰਦਰ ਹੀ ਬੇਹੋਸ਼ ਪਿਆ ਸੀ। ਥਾਣਾ ਕੋਟਲੀ ਸੂਰਤ ਮੱਲੀ ਦੇ ਅਧਿਕਾਰੀਆਂ ਵੱਲੋਂ ਸੰਨੀ ਨੂੰ ਡੇਰਾ ਬਾਬਾ ਨਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ : Odisha Train Accident : ਕਿਵੇਂ ਵਾਪਰਿਆ ਕੋਰੋਮੰਡਲ ਐਕਸਪ੍ਰੈਸ ਹਾਦਸਾ, ਜਾਣੋ ਹਰ ਸਵਾਲ ਦਾ ਜਵਾਬ, ਹੁਣ ਤੱਕ 233 ਲੋਕਾਂ ਦੀ ਮੌਤ

ਮ੍ਰਿਤਕ ਸੰਨੀ ਆਪਣੇ ਪਿੱਛੇ ਨੌਜਵਾਨ ਪਤਨੀ ਅਤੇ ਦੋ ਬੱਚੇ ਛੱਡ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਦੇ ਉੱਚ ਤੋਂ ਅਧਿਕਾਰੀਆਂ ਇਨਸਾਫ ਦੀ ਮੰਗ ਕੀਤੀ ਹੈ। ਇਸ ਸਬੰਧੀ ਜਦੋਂ ਡੀਐੱਸ ਪੀ ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ 174 ਦੀ ਕਾਰਵਾਈ ਕੀਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Amritsar News: ਹਰਿਮੰਦਰ ਸਾਹਿਬ ਨੇੜੇ ਬੰਬ ਰੱਖਣ ਦੀ ਸੂਚਨਾ ਨਿਕਲੀ ਅਫਵਾਹ, ਪੂਰੇ ਪੰਜਾਬ 'ਚ ਅਲਰਟ

ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ

Trending news